ਜਲੰਧਰ ਵਿਖੇ ਵਿਆਹ ਦਾ ਝਾਂਸਾ ਕੇ ਨਾਬਾਲਗ ਕੁੜੀ ਨੂੰ ਕੀਤਾ ਅਗਵਾ

Sunday, Dec 28, 2025 - 02:25 PM (IST)

ਜਲੰਧਰ ਵਿਖੇ ਵਿਆਹ ਦਾ ਝਾਂਸਾ ਕੇ ਨਾਬਾਲਗ ਕੁੜੀ ਨੂੰ ਕੀਤਾ ਅਗਵਾ

ਜਲੰਧਰ (ਮਹੇਸ਼)-ਬਸਤੀ ਬਾਵਾ ਖੇਲ ਪੁਲਸ ਸਟੇਸ਼ਨ ਦੇ ਅਧਿਕਾਰ ਖੇਤਰ ਅਧੀਨ ਆਉਣ ਵਾਲੇ ਇਲਾਕੇ ਦਿਲਬਾਗ ਨਗਰ ਦੀ ਇਕ 14 ਸਾਲਾ ਲੜਕੀ ਦੇ ਅਗਵਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਦੇ ਪਿਤਾ ਨੇ ਆਪਣੀ ਪੁਲਸ ਸ਼ਿਕਾਇਤ ਵਿਚ ਕਿਹਾ ਹੈ ਕਿ ਆਰੀਆ ਨਗਰ ਦੇ ਰਹਿਣ ਵਾਲੇ ਰਾਹੁਲ ਨਾਮ ਦੇ ਇਕ ਲੜਕੇ ਨੇ ਉਸ ਦੀ ਨਾਬਾਲਗ ਧੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕਰ ਲਿਆ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਤੈਸ਼ 'ਚ ਆਏ ਪ੍ਰਵਾਸੀ ਨੇ ਮਾਲਕ ਦਾ ਕਰ 'ਤਾ ਕਤਲ

ਉਸ ਨੇ ਦੱਸਿਆ ਕਿ ਲੜਕੀ ਦੇ ਲਾਪਤਾ ਹੋਣ ਤੋਂ ਬਾਅਦ ਉਸ ਨੇ ਉਸ ਦੀ ਕਈ ਜਗ੍ਹਾ ਬਹੁਤ ਭਾਲ ਕੀਤੀ ਪਰ ਬਾਅਦ ਵਿਚ ਪਤਾ ਲੱਗਾ ਕਿ ਰਾਹੁਲ ਉਸ ਨੂੰ ਆਪਣੇ ਨਾਲ ਲੈ ਗਿਆ ਹੈ। ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ’ਤੇ ਪੁਲਸ ਨੇ ਬਸਤੀ ਬਾਵਾ ਖੇਲ ਪੁਲਸ ਸਟੇਸ਼ਨ ਵਿਚ ਰਾਹੁਲ ਵਿਰੁੱਧ ਬੀ. ਐੱਨ . ਐੱਸ. ਦੀ ਧਾਰਾ 303(2) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਸਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪਾਕਿ 'ਚ ਗ੍ਰਿਫ਼ਤਾਰ ਸ਼ਾਹਕੋਟ ਨੇ ਨੌਜਵਾਨ ਬਾਰੇ ਵੱਡੀ ਅਪਡੇਟ! ਭਾਰਤ ਆਉਣ ਤੋਂ ਕੀਤਾ ਇਨਕਾਰ, ਦੱਸਿਆ ਜਾਨ ਨੂੰ ਖ਼ਤਰਾ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News