ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ

Sunday, May 03, 2026 - 11:22 AM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ

ਜਲੰਧਰ (ਮਹੇਸ਼)–ਕਮਲ ਵਿਹਾਰ 'ਚ ਵਿਆਹ ਦਾ ਝਾਂਸਾ ਦੇ ਕੇ ਇਕ ਨਾਬਾਲਗ ਕੁੜੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 16 ਸਾਲ ਦੀ ਉਕਤ ਲੜਕੀ ਦੀ ਮਾਂ ਨੇ ਥਾਣਾ ਰਾਮਾ ਮੰਡੀ ਦੀ ਪੁਲਸ ਕੋਲ ਦਰਜ ਕਰਵਾਈ ਸ਼ਿਕਾਇਤ ਵਿਚ ਕਿਹਾ ਕਿ ਉਸ ਦੀ ਬੇਟੀ ਨੂੰ ਓਮ ਪ੍ਰਕਾਸ਼ ਪੁੱਤਰ ਮੰਗੇਰੇ ਪ੍ਰਸਾਦ ਨਿਵਾਸੀ ਬਲਰਾਮਪੁਰ ਯੂ. ਪੀ. ਅਗਵਾ ਕਰ ਕੇ ਲੈ ਗਿਆ ਹੈ। 

ਇਹ ਵੀ ਪੜ੍ਹੋ: Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ

ਮਾਮਲੇ ਦੀ ਜਾਂਚ ਕਰ ਰਹੇ ਏ. ਐੱਸ. ਆਈ. ਸੇਵਾ ਸਿੰਘ ਨੇ ਲੜਕੀ ਦੀ ਮਾਂ ਦੇ ਬਿਆਨਾਂ ’ਤੇ ਓਮ ਪ੍ਰਕਾਸ਼ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਚ ਧਾਰਾ 137 (2) ਅਤੇ 87 ਬੀ. ਐੱਨ. ਐੱਸ. ਤਹਿਤ 90 ਨੰਬਰ ਐੱਫ਼. ਆਈ. ਆਰ. ਦਰਜ ਕਰ ਲਈ ਹੈ। ਮੁਲਜ਼ਮ ਨੂੰ ਕਾਬੂ ਕਰਨ ਲਈ ਪੁਲਸ ਵੱਲੋਂ ਵੱਖ-ਵੱਖ ਥਾਵਾਂ ’ਤੇ ਰੇਡ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

shivani attri

Content Editor

Related News