17 ਸਾਲਾ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

07/17/2021 4:49:47 PM

ਨਕੋਦਰ (ਪਾਲੀ)- ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਵਾਲੇ ਨੌਜਵਾਨ ਖ਼ਿਲਾਫ਼ ਸਦਰ ਪੁਲਸ ਨੇ ਮਾਮਲਾ ਦਰਜ ਕੀਤਾ ਹੈ। ਸਦਰ ਪੁਲਸ ਨੂੰ ਦਿੱਤੇ ਬਿਆਨਾਂ 'ਚ ਨਾਬਾਲਗ ਲੜਕੀ ਮਾਂ ਨੇ ਦੱਸਿਆ ਕਿ ਉਸ ਦੇ ਚਾਰ ਬੱਚੇ ਹਨ ਅਤੇ ਉਸ ਦੀ ਛੋਟੀ ਕੁੜੀ (17) ਬਾਰਵੀਂ ਕਲਾਸ ਵਿੱਚ ਪੜ੍ਹਦੀ ਹੈ। ਕੋਰੋਨਾ ਕਰਕੇ ਘਰ ਹੀ ਆਨਲਾਈਨ ਕਲਾਸਾਂ ਲਗਾਉਦੀ ਸੀ। ਬੀਤੀ 15 ਜੁਲਾਈ ਨੂੰ ਉਹ ਬਿਨਾਂ ਦੱਸੇ ਕਿਤੇ ਚਲੀ ਗਈ, ਜਿਸ ਦੀ ਅਸੀਂ ਰਿਸ਼ਤੇਦਾਰੀ ਵਿੱਚ ਵੀ ਭਾਲ ਕੀਤੀ ਪਰ ਨਹੀਂ ਮਿਲੀ। 

ਇਹ ਵੀ ਪੜ੍ਹੋ:  ਮੁੱਖ ਮੰਤਰੀ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਹਰੀਸ਼ ਰਾਵਤ, ਕਿਹਾ-ਹਾਈਕਮਾਨ ਦਾ ਹਰ ਫ਼ੈਸਲਾ ਕੈਪਟਨ ਨੂੰ ਹੋਵੇਗਾ ਮਨਜ਼ੂਰ

ਹੁਣ ਸਾਨੂੰ ਪੂਰਾ ਯਕੀਨ ਹੈ ਕਿ ਸੁਖਪ੍ਰੀਤ ਉਰਫ਼ ਸੁੱਖਾ ਜੋ ਆਪਣੇ ਨਾਨਕੇ ਪਿੰਡ ਧਾਲੀਵਾਲ (ਨਕੋਦਰ) ਵਿਖੇ ਰਹਿੰਦਾ ਹੈ। ਜੋ ਮੇਰੀ ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲੈ ਗਿਆ ਹੈ। ਸਦਰ ਥਾਣਾ ਮੁਖੀ ਇੰਸਪੈਕਟਰ ਅਮਨ ਸੈਣੀ ਨੇ ਦੱਸਿਆ ਕਿ ਨਬਾਲਗ ਲੜਕੀ ਦੀ ਮਾਂ ਦੇ ਬਿਆਨਾਂ 'ਤੇ ਸੁਖਪ੍ਰੀਤ ਉਰਫ਼ ਸੁੱਖਾ ਖ਼ਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਨੂੰ ਕਾਬੂ ਕਰਨ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।

ਇਹ ਵੀ ਪੜ੍ਹੋ:  ਹੁਸ਼ਿਆਰਪੁਰ 'ਚ ਵੱਡੀ ਵਾਰਦਾਤ: ਛੁੱਟੀ 'ਤੇ ਆਏ ਫ਼ੌਜੀ ਨੇ ਨੌਜਵਾਨ ਦਾ ਬੇਰਹਿਮੀ ਨਾਲ ਕੀਤਾ ਕਤਲ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

 

shivani attri

This news is Content Editor shivani attri