ਨਾਬਾਲਗ ਕੁੜੀ ਦੀਆਂ ਸਨੈਪਚੈਟ ਤੇ ਇੰਸਟਾਗ੍ਰਾਮ ’ਤੇ ਤਸਵੀਰਾਂ ਅਪਲੋਡ ਕਰਕੇ ਦਿੱਤੀ ਇਹ ਧਮਕੀ

Saturday, Feb 05, 2022 - 04:19 PM (IST)

ਨਾਬਾਲਗ ਕੁੜੀ ਦੀਆਂ ਸਨੈਪਚੈਟ ਤੇ ਇੰਸਟਾਗ੍ਰਾਮ ’ਤੇ ਤਸਵੀਰਾਂ ਅਪਲੋਡ ਕਰਕੇ ਦਿੱਤੀ ਇਹ ਧਮਕੀ

ਫਗਵਾੜਾ (ਜਲੋਟਾ)- ਥਾਣਾ ਸਿਟੀ ਫਗਵਾੜਾ ਦੀ ਪੁਲਸ ਨੇ ਇਕ ਨਾਬਾਲਗ ਕੁੜੀ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਨੂੰ ਡਰਾ ਧਮਕਾ ਉਸ ਦੀਆਂ ਤਸਵੀਰਾਂ ਆਪਣੇ ਨਾਲ ਲਗਾ ਕੇ ਬਦਨਾਮ ਕਰਨ ਦੀ ਖ਼ਾਤਰ ਉਸ ਨੂੰ ਜ਼ਬਰਦਸਤੀ ਵਿਆਹ ਕਰਨ ਲਈ ਮਜਬੂਰ ਕਰਨ ਦੇ ਮਾਮਲੇ ’ਚ ਇਕ ਨੌਜਵਾਨ ਖ਼ਿਲਾਫ਼ ਵੱਖ-ਵੱਖ ਕਾਨੂੰਨੀ ਧਾਰਾ ਦੇ ਤਹਿਤ ਕੇਸ ਦਰਜ ਕਰਨ ਦੀ ਸੂਚਨਾ ਮਿਲੀ ਹੈ।

ਇਹ ਵੀ ਪੜ੍ਹੋ :  ਕਾਂਗਰਸ ਤੇ ‘ਆਪ’ ’ਤੇ ਵਰ੍ਹੇ ਸੁਖਬੀਰ ਬਾਦਲ, ਦੱਸਿਆ ਕਿਹੋ ਜਿਹਾ ਹੋਵੇ ਪੰਜਾਬ ਦਾ ਸੀ. ਐੱਮ.
ਜਾਣਕਾਰੀ ਮੁਤਾਬਕ ਕੁੜੀ ਦੇ ਪਿਤਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਹੈ ਕਿ ਉਨ੍ਹਾਂ ਦੀ ਕੁੜੀ ਨੂੰ ਮੁਲਜ਼ਮ ਦਵਿੰਦਰ ਸਿੰਘ ਸਹੋਤਾ ਵਾਸੀ ਮਾਡਲ ਟਾਊਨ ਫਗਵਾੜਾ ਬੀਤੇ ਕੁਝ ਸਮੇਂ ਤੋਂ ਤੰਗ ਪ੍ਰੇਸ਼ਾਨ ਕਰ ਉਸ ਨੂੰ ਆਪਣੇ ਨਾਲ ਜ਼ਬਰਦਸਤੀ ਵਿਆਹ ਕਰਾਉਣ ਲਈ ਮਜਬੂਰ ਕਰ ਰਿਹਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਦਵਿੰਦਰ ਸਿੰਘ ਸਹੋਤਾ ਨੇ ਉਸ ਦੀ ਕੁੜੀ ਦੀਆਂ ਤਸਵੀਰਾਂ ਆਪਣੇ ਨਾਲ ਲਗਾ ਕੇ ਉਸ ਨੂੰ ਬਦਨਾਮ ਕਰਨ ਦੀ ਖ਼ਾਤਰ ਇੰਸਟਾਗ੍ਰਾਮ ਅਤੇ ਸਨੈਪਚੈਟ ’ਤੇ ਪਾ ਦਿੱਤੀਆਂ ਹਨ। ਪੁਲਸ ਨੇ ਦਵਿੰਦਰ ਸਿੰਘ ਸਹੋਤਾ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਖ਼ਬਰ ਲਿਖੇ ਜਾਣ ਤੱਕ ਮੁਲਜ਼ਮ ਪੁਲਸ ਗ੍ਰਿਫ਼ਤਾਰੀ ਤੋਂ ਬਾਹਰ ਚੱਲ ਰਿਹਾ ਹੈ। ਪੁਲਸ ਤਫ਼ਤੀਸ਼ ਜਾਰੀ ਹੈ।

ਇਹ ਵੀ ਪੜ੍ਹੋ :  ਜਲੰਧਰ 'ਚ ਵਾਪਰੀ ਬੇਅਦਬੀ ਦੀ ਘਟਨਾ, ਨਹਿਰ ਦੇ ਕੰਢੇ ਗੁਟਕਾ ਸਾਹਿਬ ਦੇ ਮਿਲੇ ਅੰਗ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?


author

shivani attri

Content Editor

Related News