ਮੁੰਡੇ ਨਾਲ ਬਦਫ਼ੈਲੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ''ਚ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

Friday, Nov 05, 2021 - 04:20 PM (IST)

ਮੁੰਡੇ ਨਾਲ ਬਦਫ਼ੈਲੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ''ਚ 2 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ

ਨਵਾਂਸ਼ਹਿਰ (ਤ੍ਰਿਪਾਠੀ)- ਨਾਬਾਲਗ ਲੜਕੇ ਨਾਲ ਬਦਫੈਲੀ ਕਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ’ਚ ਪੁਲਸ ਨੇ 2 ਨੌਜਵਾਨਾਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ 1 ਮਹਿਲਾ ਨੇ ਦੱਸਿਆ ਕਿ ਉਸ ਦੇ 2 ਬੱਚਿਆਂ ’ਚ ਛੋਟੇ ਲੜਕੇ ਦੀ ਉਮਰ 14 ਸਾਲ ਹੈ, ਜੋ 9ਵੀਂ ਜਮਾਤ ’ਚ ਪੜ੍ਹਦਾ ਹੈ।

ਇਹ ਵੀ ਪੜ੍ਹੋ:  ਫਗਵਾੜਾ ਵਿਖੇ ਵਿਸ਼ਵਕਰਮਾ ਮੰਦਰ ’ਚ ਨਤਮਸਤਕ ਹੋਏ CM ਚੰਨੀ, 2 ਕਰੋੜ ਦੇਣ ਦਾ ਕੀਤਾ ਐਲਾਨ

ਬੀਤੇ ਦਿਨ ਉਹ ਪਿੰਡ ਦੇ ਹੀ ਲੜਕਿਆਂ ਨਾਲ ਸੈਰ ਕਰਨ ਗਿਆ ਸੀ ਕਿ ਪਿੰਡ ਦੇ ਹੀ 2 ਲੜਕਿਆਂ ਨੇ ਉਸ ਨੂੰ ਗੱਲਾਂ ’ਚ ਉਲਝਾ ਲਿਆ ਅਤੇ ਜਬਰੀ ਮੋਟਰਸਾਈਕਲ ’ਤੇ ਬਿਠਾ ਕੇ ਨਹਿਰ ਵੱਲ ਲੈ ਗਏ। ਜਿੱਥੇ ਉਕਤ ਨੌਜਵਾਨਾਂ ਨੇ ਉਸ ਨਾਲ ਬਦਫੈਲੀ ਦਾ ਯਤਨ ਕੀਤਾ। ਪੁਲਸ ਨੇ ਉਕਤ ਸ਼ਿਕਾਇਤ ਦੇ ਆਧਾਰ ’ਤੇ ਰਾਜਕੁਮਾਰ ਅਤੇ ਗੁਰਪ੍ਰੀਤ ਖਿਲਾਫ ਧਾਰਾ 363,342,377,506,43 ਆਈ. ਪੀ. ਐੱਸ. ਅਤੇ ਪੋਕਸੋ ਐਕਟ ਦੇ ਤਹਿਤ ਮਾਮਲਾ ਦਰਜ ਕਰਦੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ: ਤਿਉਹਾਰ ਵਾਲੇ ਦਿਨ ਘਰ ’ਚ ਛਾਇਆ ਮਾਤਮ, ਮਹਿਤਪੁਰ ਵਿਖੇ ਗੋਲ਼ੀਆਂ ਮਾਰ ਕੇ ਨੌਜਵਾਨ ਦਾ ਕਤਲ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News