ਮਾਸਟਰ ਤਾਰਾ ਸਿੰਘ ਨਗਰ ''ਚ ਸ਼ਰਾਰਤੀ ਅਨਸਰਾਂ ਨੇ ਘਰ ਦੇ ਬਾਹਰ ਖੜ੍ਹੀਆਂ ਗੱਡੀਆਂ ਦੇ ਤੋੜੇ ਸ਼ੀਸ਼ੇ
05/12/2023 4:28:02 PM

ਜਲੰਧਰ (ਵਰੁਣ, ਸੋਨੂੰ)- ਜਲੰਧਰ ਸ਼ਹਿਰ ਦੇ ਪਾਸ਼ ਖੇਤਰ ਮਾਸਟਰ ਤਾਰਾ ਸਿੰਘ ਨਗਰ ਵਿੱਚ ਸ਼ਰਾਰਤੀ ਅਨਸਰਾਂ ਨੇ ਘਰਾਂ ਦੇ ਬਾਹਰ ਖੜ੍ਹੇ ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ। ਘਟਨਾ ਤੜਕੇ 3:30 ਵਜੇ ਦੀ ਦੱਸੀ ਜਾ ਰਹੀ ਹੈ। ਵਾਹਨਾਂ ਦੇ ਸ਼ੀਸ਼ੇ ਟੁੱਟੇ ਲੋਕਾਂ ਨੇ ਦੱਸਿਆ ਕਿ ਇਹ ਸਾਰੀ ਘਟਨਾ ਸੀ. ਸੀ. ਟੀ. ਵੀ. ਕੈਮਰਿਆਂ ਵਿੱਚ ਕੈਦ ਹੋ ਗਈ ਹੈ। ਦੋ ਨੌਜਵਾਨ ਐਕਟਿਵਾ ਸਕੂਟੀ 'ਤੇ ਸਵਾਰ ਹੋ ਕੇ ਆਏ ਅਤੇ ਮਾਇਆ ਹੋਟਲ ਦੇ ਪਿੱਛੇ ਲੱਗੇ 10 ਵਾਹਨਾਂ ਦੇ ਸ਼ੀਸ਼ੇ ਤੋੜ ਦਿੱਤੇ।
ਮਾਸਟਰ ਤਾਰਾ ਸਿੰਘ ਨਗਰ ਵਾਸੀ ਪ੍ਰਵੀਨ ਜੈਨ ਨੇ ਦੱਸਿਆ ਕਿ ਉਸ ਦੀ ਅਤੇ ਉਸ ਦੇ ਭਰਾ ਦੀ ਕਾਰ ਘਰ ਦੇ ਬਾਹਰ ਖੜ੍ਹੀ ਸੀ। ਅੱਜ ਤੜਕੇ ਸ਼ਰਾਰਤੀ ਅਨਸਰਾਂ ਨੇ ਇੱਟਾਂ-ਪੱਥਰਾਂ ਨਾਲ ਦੋਵੇਂ ਵਾਹਨਾਂ ਤੋਂ ਇਲਾਵਾ ਪਿਛਲੀ ਗਲੀ ਵਿੱਚ 10 ਕਾਰਾਂ ਦੇ ਸ਼ੀਸ਼ੇ ਤੋੜ ਦਿੱਤੇ। ਪ੍ਰਵੀਨ ਜੈਨ ਨੇ ਦੱਸਿਆ ਕਿ ਉਨ੍ਹਾਂ ਨੂੰ ਇਥੇ ਰਹਿੰਦਿਆਂ 20 ਸਾਲ ਹੋ ਗਏ ਹਨ ਪਰ ਅਜਿਹੀ ਘਟਨਾ ਪਹਿਲੀ ਵਾਰ ਵਾਪਰੀ ਹੈ।
ਇਹ ਵੀ ਪੜ੍ਹੋ: ਹੁਸ਼ਿਆਰਪੁਰ 'ਚ ਗੈਂਗਵਾਰ ਮਗਰੋਂ ਹੁਣ ਮੋਹਾਲੀ 'ਚ ਚੱਲੀਆਂ ਗੋਲੀਆਂ, 1 ਨੌਜਵਾਨ ਦੀ ਮੌਤ
ਉਥੇ ਹੀ ਦੂਜੇ ਪਾਸੇ ਸਥਾਨਕ ਵਾਸੀ ਕਮਲਦੀਪ ਅਗਰਵਾਲ ਨੇ ਦੱਸਿਆ ਕਿ ਜਦੋਂ ਉਹ ਸਵੇਰੇ ਸੈਰ ਕਰਨ ਲਈ ਨਿਕਲਿਆ ਤਾਂ ਉਸ ਨੇ ਕਾਰ ਦੇ ਕੋਲ ਇਕ ਇੱਟ ਪਈ ਵੇਖੀ। ਜਦੋਂ ਉਸ ਨੇ ਨੇੜੇ ਜਾ ਕੇ ਵੇਖਿਆ ਤਾਂ ਉਸ ਦੀ ਕਾਰ ਦੀ ਸ਼ੀਸ਼ ਟੁੱਟਾ ਹੋਇਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਨੇੜੇ ਰਹਿਣ ਵਾਲੇ ਗੁਆਂਢੀਆਂ ਵਿਚ ਵੀ, ਜਿਨ੍ਹਾਂ ਦੀਆਂ ਗੱਡੀਆਂ ਬਾਹਰ ਖੜ੍ਹੀਆਂ ਸਨ, ਸ਼ੀਸ਼ੇ ਟੁੱਟੇ ਹੋਏ ਸਨ। ਕਮਲਦੀਪ ਨੇ ਕਿਹਾ ਕਿ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਸ਼ਰਾਰਤੀ ਅਨਸਰਾਂ ਵਿੱਚ ਕਿਸੇ ਕਿਸਮ ਦਾ ਕੋਈ ਡਰ ਨਹੀਂ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਉਸ ਇਲਾਕੇ ਦੇ ਸਾਰੇ ਵਸਨੀਕ ਇਕੱਠੇ ਹੋ ਕੇ ਠਾਣੇ 'ਚ ਸ਼ਿਕਾਇਤ ਦਰਜ ਕਰਵਾਉਣ ਜਾ ਰਹੇ ਹਨ।
ਇਹ ਵੀ ਪੜ੍ਹੋ: ਪੰਜਾਬ ਦਾ ਇਹ ਜ਼ਿਲ੍ਹਾ ਤਪਸ਼ ਵਧਣ ਨਾਲ ਰਹਿ ਸਕਦੈ ਸਭ ਤੋਂ ਜ਼ਿਆਦਾ ਗਰਮ, ਜਾਣੋ ਅਗਲੇ ਦਿਨਾਂ ਦੀ ਮੌਸਮ ਦੀ ਤਾਜ਼ਾ ਅਪਡੇਟ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ