ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਕੇ ਹੋਇਆ ਫਰਾਰ, ਮਾਮਲਾ ਦਰਜ

Saturday, Oct 26, 2019 - 03:55 PM (IST)

ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਲੈ ਕੇ ਹੋਇਆ ਫਰਾਰ, ਮਾਮਲਾ ਦਰਜ

ਫਗਵਾੜਾ (ਹਰਜੋਤ)— 16 ਸਾਲਾ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ 'ਚ ਇਕ ਨੌਜਵਾਨ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਫਗਵਾੜਾ ਦੇ ਪ੍ਰੇਮਪੁਰਾ ਦੀ ਰਹਿਣ ਵਾਲੀ ਇਕ ਔਰਤ ਪਾਰਵਤੀ ਦੇਵੀ ਨੇ ਪੁਲਸ ਨੂੰ ਦੱਸਿਆ ਕਿ ਉਸ ਦੀ ਬੇਟੀ ਵੀਰਵਾਰ ਤੋਂ ਰਹੱਸਮਈ ਹਾਲਾਤ 'ਚ ਲਾਪਤਾ ਹੈ। ਪਰਿਵਾਰ ਵੱਲੋਂ ਲੜਕੀ ਦੀ ਭਾਲ ਵੀ ਕੀਤੀ ਪਰ ਕੁਝ ਵੀ ਹਾਸਲ ਨਾ ਹੋ ਸਕਿਆ। ਉਸ ਨੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਮਹੇਸ਼ ਨਾਂ ਦੇ ਨੌਜਵਾਨ ਨੇ ਉਸ ਦੀ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਅਗਵਾ ਕੀਤਾ ਹੈ। ਉਸ ਦੇ ਬਿਆਨ ਦੇ ਆਧਾਰ 'ਤੇ ਪੁਲਸ ਵੱਲੋਂ ਮਹੇਸ਼ ਵਾਸੀ ਖੋਤਰੜਾ ਰੋਡ ਫਗਵਾੜਾ ਦੇ ਖਿਲਾਫ ਅਗਵਾ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਸ ਵੱਲੋਂ ਦੋ ਦਿਨਾਂ ਤੋਂ ਲਾਪਤਾ ਲੜਕੀ ਦੀ ਭਾਲ ਕੀਤੀ ਹੈ।  


author

shivani attri

Content Editor

Related News