ਨਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲਾ ਪੁਲਸ ਨੇ ਕੀਤਾ ਕਾਬੂ
Wednesday, Jan 15, 2020 - 04:38 PM (IST)

ਬੰਗਾ/ਬਹਿਰਾਮ (ਚਮਨ ਲਾਲ/ਰਾਕੇਸ਼ ਅਰੋੜਾ)— ਥਾਣਾ ਬਹਿਰਾਮ ਅਧੀਨ ਆਉਂਦੀ ਪੁਲਸ ਚੌਂਕੀ ਦੀ ਪੁਲਸ ਪਾਰਟੀ ਨੇ ਨਾਬਾਲਗ ਲੜਕੀ ਨੂੰ ਵਰਗਲਾ ਕੇ ਲਿਜਾਣ ਵਾਲੇ ਇਕ ਨੌਜਵਾਨ ਨੂੰ ਲੜਕੀ ਸਮੇਤ ਗ੍ਰਿਫਤਾਰ ਕੀਤਾ ਹੈ। ਨਾਬਾਲਗ ਲੜਕੀ ਨੂੰ ਕਾਬੂ ਕਰਕੇ ਪੁਲਸ ਨੇ ਉਸ ਨੂੰ ਉਸ ਦੇ ਮਾਂ-ਬਾਪ ਦੇ ਹਵਾਲੇ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਥਾਣਾ ਪੁਲਸ ਚੌਂਕੀ ਕਟਾਰੀਆ ਦੇ ਇੰਚਾਰਜ ਸੰਦੀਪ ਕੁਮਾਰ ਨੇ ਦੱਸਿਆ ਕਿ ਉਨ੍ਹਾਂ ਕੋਲ ਕੁਝ ਦਿਨ ਪਹਿਲਾ ਇਕ ਸ਼ਿਕਾਇਤ ਆਈ ਸੀ, ਜਿਸ 'ਚ ਨਬਾਲਿਗ ਲੜਕੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਲੜਕੀ ਨੂੰ ਇਕ ਨੌਜਵਾਨ ਵਰਗਲਾ ਕੇ ਨਾਲ ਲੈ ਗਿਆ ਹੈ।
ਉਨ੍ਹਾਂ ਦੱਸਿਆ ਕਿ ਉਕਤ ਆਈ ਸ਼ਿਕਾਇਤ 'ਤੇ ਕਾਰਵਾਈ ਕਰਦੇ ਹੋਏ ਮਾਮਲਾ ਦਰਜ ਕੀਤਾ। ਉਨ੍ਹਾਂ ਨੇ ਸਮੇਤ ਪੁਲਸ ਪਾਰਟੀ ਉਕਤ ਦੋਹਾਂ ਦੀ ਭਾਲ ਸ਼ੁਰੂ ਕੀਤੀ, ਜਿਨ੍ਹਾਂ ਨੂੰ ਅੱਜ ਕਈ ਦਿਨਾਂ ਦੀ ਤਲਾਸ਼ ਤੋਂ ਬਾਅਦ ਉਕਤ ਨੌਜਵਾਨ ਨੂੰ ਸਮੇਤ ਨਾਬਾਲਗ ਲੜਕੀ ਨਾਲ ਕਾਬੂ ਕਰ ਲਿਆ ਗਿਆ। ਨੌਜਵਾਨ ਜਿਸ ਦੀ ਪਛਾਣ ਹਰਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਬੀਹੜਾ ਜ਼ਿਲਾ ਹੁਸ਼ਿਆਰਪੁਰ ਦੇ ਤੌਰ 'ਤੇ ਹੋਈ ਹੈ ਅਤੇ ਕਾਨੂੰਨ ਮੁਤਾਬਕ ਬਣਦੀ ਕਾਰਵਾਈ ਆਰੰਭ ਕਰ ਦਿੱਤੀ ਹੈ।