ਨਾਬਾਲਗ ਕੁੜੀ ਨੂੰ ਭਜਾ ਕੇ ਲੈ ਗਿਆ ਦੋ ਬੱਚਿਆਂ ਦਾ ਪਿਓ, ਪੁਲਸ ਨੇ ਇੰਝ ਕੀਤਾ ਗ੍ਰਿਫ਼ਤਾਰ

Thursday, Feb 25, 2021 - 05:58 PM (IST)

ਨਾਬਾਲਗ ਕੁੜੀ ਨੂੰ ਭਜਾ ਕੇ ਲੈ ਗਿਆ ਦੋ ਬੱਚਿਆਂ ਦਾ ਪਿਓ, ਪੁਲਸ ਨੇ ਇੰਝ ਕੀਤਾ ਗ੍ਰਿਫ਼ਤਾਰ

ਜਲੰਧਰ (ਮਹੇਸ਼)-ਥਾਣਾ ਜਲੰਧਰ ਕੈਂਟ ਦੇ ਅਧੀਨ ਪੈਂਦੇ ਦੀਪ ਨਗਰ ਖੇਤਰ ਦੀ ਗੋਲਡਨ ਕਾਲੋਨੀ ਵਿਚ ਰਹਿੰਦੀ 14 ਸਾਲਾ ਨਾਬਾਲਿਗਾ ਨੂੰ ਮੁਹੱਲੇ ਵਿਚ ਰਹਿਣ ਵਾਲੇ ਦੋ ਬੱਚਿਆਂ ਦੇ ਬਾਪ ਵੱਲੋਂ ਭਜਾ ਕੇ ਲਿਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਏ. ਸੀ. ਪੀ. ਜਲੰਧਰ ਕੈਂਟ ਮੇਜਰ ਸਿੰਘ ਢੱਡਾ ਨੂੰ ਸੂਚਨਾ ਮਿਲੀ ਤਾਂ ਉਨ੍ਹਾਂ ਨੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਥਾਣਾ ਕੈਂਟ ਦੇ ਐੱਸ. ਐੱਚ. ਓ. ਅੰਮ੍ਰਿਤਪਾਲ ਸਿੰਘ ਨੂੰ ਇਸ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ, ਜਿਸ ਦੇ ਬਾਅਦ ਪੁਲਸ ਪਾਰਟੀ ਨੇ ਕੁਝ ਹੀ ਘੰਟਿਆਂ ਵਿਚ ਮੁਲਜ਼ਮ ਅਜੇ ਕੁਮਾਰ ਪੁੱਤਰ ਅਮਰਜੀਤ ਸਿੰਘ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕਰ ਲਈ ਹੈ ਅਤੇ ਲੜਕੀ ਵੀ ਬਰਾਮਦ ਕਰ ਲਈ ਗਈ ਹੈ। ਏ. ਸੀ. ਪੀ. ਢੱਡਾ ਨੇ ਦੱਸਿਆ ਕਿ ਮੁਲਜ਼ਮ ਅਜੇ ਦੇ ਖਿਲਾਫ ਕੇਸ ਦਰਜ ਕਰ ਲਿਆ ਗਿਆ ਹੈ। ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਕੱਲ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ ਪੁਲਸ ਰਿਮਾਂਡ ਹਾਸਲ ਕੀਤਾ ਜਾਵੇਗਾ।


author

shivani attri

Content Editor

Related News