ਵਿਆਹ ਦਾ ਝਾਂਸਾ ਦੇ ਕੇ ਕੁੜੀ ਨੂੰ ਭਜਾਉਣ ਵਾਲਾ ਨੌਜਵਾਨ ਗ੍ਰਿਫ਼ਤਾਰ

07/29/2021 7:07:51 PM

ਨਵਾਂਸ਼ਹਿਰ (ਤ੍ਰਿਪਾਠੀ)- ਵਿਆਹ ਦਾ ਝਾਂਸਾ ਦੇ ਕੇ ਵਰਗਲਾ ਦੇ ਭਜਾਉਣ ਦੇ ਦੋਸ਼ ਵਿਚ ਇਕ ਨੌਜਵਾਨ ਅਤੇ ਮਦਦ ਕਰਨ ਵਾਲੀ ਉਸ ਦੀ ਭੈਣ ਖ਼ਿਲਾਫ਼ ਪੁਲਸ ਨੇ ਮਾਮਲਾ ਦਰਜ ਕਰਕੇ ਦੋਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਇਕ ਬੀਬੀ ਨੇ ਦੱਸਿਆ ਕਿ ਉਸ ਦੇ 2 ਬੱਚਿਆਂ ’ਚ ਛੋਟੀ ਕੁੜੀ ਦਸਵੀਂ ਪਾਸ ਹੈ, ਜਦਕਿ ਉਹ ਲੋਕਾਂ ਦੇ ਘਰਾਂ ਦਾ ਕੰਮ ਕਰਦੀ ਹੈ। ਉਸ ਨੇ ਦੱਸਿਆ ਕਿ ਜਦੋਂ ਉਹ ਲੋਕਾਂ ਦੇ ਘਰ ਕੰਮ ਕਰਨ ਗਈ ਹੋਈ ਸੀ, ਤਾਂ ਵਾਪਸ ਆ ਕੇ ਵੇਖਿਆ ਕਿ ਉਸ ਦੀ ਕੁੜੀ ਘਰ ’ਚ ਨਹੀਂ ਸੀ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੱਧੂ ਦੇ ਬੇਬਾਕ ਬੋਲ, ਖੇਤੀ ਕਾਨੂੰਨਾਂ ਸਣੇ ਕਈ ਮੁੱਦਿਆਂ 'ਤੇ ਕੀਤੀ ਖੁੱਲ੍ਹ ਕੇ ਚਰਚਾ

ਉਹ ਆਪਣੇ ਨਾਲ ਜਨਮ ਸਰਟੀਫਿਕੇਟ ਵੀ ਲੈ ਗਈ। ਉਸ ਨੇ ਦੱਸਿਆ ਕਿ ਜਦੋਂ ਉਸ ਨੇ ਆਪਣੀ ਲੜਕੀ ਦੇ ਮੋਬਾਇਲ ’ਤੇ ਫੋਨ ਕੀਤਾ ਤਾਂ ਉਸ ਨੇ ਦੱਸਿਆ ਕਿ ਉਸ ਨੂੰ ਹਰੀਸ਼ ਚੰਦਰ ਪੁੱਤਰ ਦਵਿੰਦਰ ਕੁਮਾਰ ਵਾਸੀ ਪਿੰਡ ਕਹਾਰਪੁਰ ਅਤੇ ਉਸ ਦੀ ਭੈਣ ਸੁਮਨ ਦੇਵੀ ਉਸ ਨੂੰ ਨਵਾਂਸ਼ਹਿਰ ਦੇ ਇਕ ਬੈਂਕ ਦੇ ਨੇੜੇ ਤੋਂ ਆਪਣੀ ਮੋਟਰਸਾਈਕਲ ’ਤੇ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਕਿਸੇ ਅਣਪਛਾਤੀ ਥਾਂ ’ਤੇ ਲੈ ਗਏ ਹਨ। ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਉਸ ਨੇ ਆਪਣੀ ਕੁੜੀ ਨੂੰ ਬਰਾਮਦ ਕਰਨ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਤਹਿਤ ਬਣਦੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਕਾਰਵਾਈ ਕਰਦੇ ਹੋਏ ਦੋਸ਼ੀ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਲਡ਼ਕੀ ਨੂੰ ਬਰਾਮਦ ਕਰ ਲਿਆ ਹੈ। ਐੱਚ. ਐੱਚ. ਓ. ਸਬ ਇੰਸਪੈਕਟਰ ਬਖਸ਼ੀਸ਼ ਸਿੰਘ ਨੇ ਦੱਸਿਆ ਕਿ ਬਰਾਮਦ ਕੁੜ ਦੀ ਅੱਜ ਸਿਵਲ ਹਸਪਤਾਲ ਵਿਖੇ ਮੈਡੀਕਲ ਜਾਂਚ ਕਰਵਾਈ ਜਾ ਰਹੀ ਹੈ।

ਇਹ ਵੀ ਪੜ੍ਹੋ: ਜਲੰਧਰ ਪਹੁੰਚੇ ਨਵਜੋਤ ਸਿੰਘ ਸਿੱਧੂ, ਬੇਕਾਬੂ ਹੋਈ ਭੀੜ ਨੇ ਤੋੜਿਆ ਕਾਂਗਰਸ ਭਵਨ ਦਾ ਦਰਵਾਜ਼ਾ (ਤਸਵੀਰਾਂ)

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ

shivani attri

This news is Content Editor shivani attri