ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਮਾਮਲੇ ’ਚ ਪਰਚਾ ਦਰਜ

07/23/2021 5:59:19 PM

ਰੂਪਨਗਰ (ਵਿਜੇ ਸ਼ਰਮਾ)-ਨਾਬਾਲਗ ਕੁੜੀ ਨੂੰ ਵਰਗਲਾ ਫੁਸਲਾ ਕੇ ਵਿਆਹ ਦਾ ਝਾਂਸਾ ਦੇ ਕੇ ਆਪਣੇ ਨਾਲ ਲੈ ਜਾਣ ਦੇ ਮਾਮਲੇ ’ਚ ਮੁਲਜ਼ਮ ਖ਼ਿਲਾਫ਼ ਸਿਟੀ ਪੁਲਸ ਰੂਪਨਗਰ ਨੇ ਪਰਚਾ ਦਰਜ ਕੀਤਾ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਕਮਲਜੀਤ ਪੁੱਤਰ ਮੋਹਨ ਲਾਲ ਨਿਵਾਸੀ ਪਿੰਡ ਬਣਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਹਾਲ ਵਾਸੀ ਪਬਲਿਕ ਕਾਲੋਨੀ ਰੂਪਨਗਰ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸਦੀ ਲਡ਼ਕੀ ਉਮਰ ਕਰੀਬ 14 ਸਾਲ ਆਪਣੇ ਬਿਸਤਰੇ ’ਤੇ ਨਹੀ ਸੀ। ਜਿਸਦੀ ਸਾਡੇ ਵਲੋਂ ਕਾਫੀ ਭਾਲ ਕੀਤੀ ਗਈ ਪਰ ਉਸਦਾ ਕੋਈ ਪਤਾ ਨਹੀ ਲੱਗਾ।

ਇਹ ਵੀ ਪੜ੍ਹੋ: ਸਚਿਨ ਜੈਨ ਦੇ ਕਤਲ ਮਾਮਲੇ 'ਚ ਸਾਹਮਣੇ ਆਇਆ ਛੋਟਾ ਭਰਾ, ਹਸਪਤਾਲਾਂ ਦੀਆਂ ਪਰਤਾਂ ਖੋਲ੍ਹਦਿਆਂ ਬਿਆਨ ਕੀਤਾ ਦਰਦ

ਸ਼ਿਕਾਇਤ ਕਰਤਾ ਨੇ ਕਿਹਾ ਕਿ ਉਸ ਨੂੰ ਯਕੀਨ ਹੈ ਕਿ ਉਸ ਦੀ ਕੁੜੀ ਨੂੰ ਮੁਲਜ਼ਮ ਅਜੇ ਪੁੱਤਰ ਸ੍ਰੀਪਾਲ ਨਿਵਾਸੀ ਪਿੰਡ ਸਤੋਲ ਥਾਣਾ ਬਿਲਸੀ ਜ਼ਿਲਾ ਬਿਦਾਊ (ਯੂ. ਪੀ.) ਹਾਲ ਵਾਸੀ ਪਬਲਿਕ ਕਾਲੋਨੀ ਰੂਪਨਗਰ ਆਪਣੇ ਨਾਲ ਲੈ ਗਿਆ। ਪੁਲਸ ਨੇ ਮੁਲਜ਼ਮ ਅਜੇ ਪੁੱਤਰ ਸ੍ਰੀਪਾਲ ਵਿਰੁੱਧ ਪਰਚਾ ਦਰਜ ਕਰਕੇ ਉਸਦੀ ਭਾਲ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਜਬਰ-ਜ਼ਿਨਾਹ ਮਾਮਲੇ ’ਚ ਸਿਮਰਜੀਤ ਬੈਂਸ ਨੂੰ ਰਾਹਤ ਨਹੀਂ, ਹਾਈਕੋਰਟ ਨੇ ਖਾਰਿਜ ਕੀਤੀ ਪਟੀਸ਼ਨ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ


shivani attri

Content Editor

Related News