ਗੁੰਮਸ਼ੁਦਾ ਵਿਅਕਤੀ ਦੀ ਕੰਢੀ ਕੈਨਾਲ ਨਹਿਰ ’ਚੋਂ ਲਾਸ਼ ਬਰਾਮਦ
Monday, Mar 17, 2025 - 05:42 PM (IST)

ਗੜ੍ਹਦੀਵਾਲਾ (ਭੱਟੀ)-ਗੜ੍ਹਦੀਵਾਲਾ ਦੇ ਅਧੀਨ ਕੰਢੀ ਖੇਤਰ ’ਚ ਪੈਂਦੇ ਪਿੰਡ ਮਸਤੀਵਾਲ ਨਜ਼ਦੀਕ ਕੰਢੀ ਕੈਨਾਲ ਨਹਿਰ ਵਿਚੋਂ ਇਕ ਵਿਅਕਤੀ ਦੀ ਤੈਰਦੀ ਲਾਸ਼ ਬਰਾਮਦ ਹੋਈ ਹੈ। ਮਿਲੀ ਜਾਣਕਾਰੀ ਅਨੁਸਾਰ ਬੀਤੇ ਦਿਨੀਂ ਪਿੰਡ ਰਘੁਵਾਲ ਦੇ ਤਰਲੋਚਨ ਸਿੰਘ ਪੁੱਤਰ ਮੇਹਰ ਸਿੰਘ (61) ਦੇ ਗੁੰਮਸ਼ੁਦਾ ਹੋਣ ਬਾਰੇ ਬਾਬਾ ਦੀਪ ਸਿੰਘ ਸੇਵਾਦਲ ਸੋਸਾਇਟੀ ਵੱਲੋਂ ਪੋਸਟ ਵਾਇਰਲ ਕੀਤੀ ਗਈ ਸੀ। ਜਿਸ ਸਬੰਧੀ ਗੜ੍ਹਦੀਵਾਲਾ ਪੁਲਸ ਵੱਲੋਂ ਵੀ 15 ਮਾਰਚ ਨੂੰ ਗੁੰਮਸ਼ੁਦਾ ਰਿਪੋਰਟ ਦਰਜ ਕਰਕੇ ਆਪਣੇ ਪੱਧਰ ’ਤੇ ਭਾਲ ਕਰਨ ਲਈ ਚਾਰਾਜੋਈ ਕੀਤੀ ਜਾ ਰਹੀ ਸੀ। ਦੂਜੇ ਪਾਸੇ ਪਰਿਵਾਰ ਵੱਲੋਂ ਵੀ ਆਪਣੇ ਪੱਧਰ ’ਤੇ ਭਾਲ ਕੀਤੀ ਜਾ ਰਹੀ ਸੀ। ਅੱਜ ਸਵੇਰੇ ਕਿਸੇ ਰਾਹਗੀਰ ਵੱਲੋਂ ਪਿੰਡ ਮਸਤੀਵਾਲ ਕੰਢੀ ਕੈਨਾਲ ਨਹਿਰ ਵਿਚ ਇਕ ਲਾਸ਼ ਤੈਰਦੀ ਵੇਖ ਕੇ ਬਾਬਾ ਦੀਪ ਸਿੰਘ ਸੇਵਾਦਲ ਸੋਸਾਇਟੀ ਦੀ ਟੀਮ ਨੂੰ ਅਤੇ ਗੜ੍ਹਦੀਵਾਲਾ ਪੁਲਸ ਨੂੰ ਸੂਚਿਤ ਕੀਤਾ ਗਿਆ।
ਇਹ ਵੀ ਪੜ੍ਹੋ : ਵੱਡੀ ਮੁਸੀਬਤ 'ਚ ਘਿਰਣਗੇ ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕ! ਅਗਲੇ 6 ਮਹੀਨੇ...
ਇਸ ਮੌਕੇ ਪ੍ਰਧਾਨ ਮਨਜੋਤ ਸਿੰਘ ਤਲਵੰਡੀ ਦੀ ਅਗਵਾਈ ਵਿਚ ਪਹੁੰਚੀ ਬਾਬਾ ਦੀਪ ਸਿੰਘ ਸੇਵਾਦਲ ਸੋਸਾਇਟੀ ਦੀ ਟੀਮ ਅਤੇ ਗੜ੍ਹਦੀਵਾਲਾ ਪੁਲਸ ਵੱਲੋਂ ਮੌਕੇ ’ਤੇ ਪੁਲਸ ਪਾਰਟੀ ਸਮੇਤ ਪਹੁੰਚੇ ਐੱਸ. ਐੱਚ. ਓ. ਸਤਪਾਲ ਸਿੰਘ ਬਾਜਵਾ ਵੱਲੋਂ ਕਰਵਾਈ ਆਰੰਭ ਕਰ ਦਿੱਤੀ ਗਈ। ਸੋਸਾਇਟੀ ਦੇ ਆਗੂਆਂ ਵੱਲੋਂ ਨਹਿਰ ਵਿਚੋਂ ਉੱਕਤ ਵਿਅਕਤੀ ਦੀ ਲਾਸ਼ ਬਾਹਰ ਕੱਢੀ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੌਕੇ ’ਤੇ ਪੁੱਜ ਕੇ ਲਾਸ਼ ਦੀ ਸ਼ਨਾਖ਼ਤ ਕੀਤੀ ਅਤੇ ਦੱਸਿਆ ਕਿ ਤਰਲੋਚਨ ਸਿੰਘ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦਾ ਸੀ ਅਤੇ ਅੱਖਾਂ ਦੀ ਰੌਸ਼ਨੀ ਵੀ ਘੱਟ ਸੀ। ਜਿਸ ਦੇ ਗੁੰਮ ਹੋਣ ਤੋਂ ਬਾਅਦ ਭਾਲ ਕੀਤੀ ਜਾ ਰਹੀ ਸੀ। ਇਸ ਮੌਕੇ ਗੜ੍ਹਦੀਵਾਲਾ ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਆਪਣੇ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ।
ਇਹ ਵੀ ਪੜ੍ਹੋ : ਲੁਧਿਆਣਾ ਪਹੁੰਚੇ CM ਭਗਵੰਤ ਮਾਨ ਨੇ ਅਧਿਆਪਕਾਂ ਲਈ ਕੀਤਾ ਅਹਿਮ ਐਲਾਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e