ਕੰਡੀ ਨਹਿਰ ''ਚੋਂ ਲਾਪਤਾ ਵਿਅਕਤੀ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਕੀਤੀ 174 ਦੀ ਕਾਰਵਾਈ
Tuesday, Jun 30, 2026 - 07:22 PM (IST)
ਹਾਜੀਪੁਰ (ਜੋਸ਼ੀ) : ਹਾਜੀਪੁਰ ਪੁਲਸ ਥਾਣੇ ਦੇ ਅਧੀਨ ਪੈਂਦੇ ਪਿੰਡ ਸੀਪਰੀਆਂ ਦੇ ਨੇੜੇ ਲੰਘਦੀ ਕੰਡੀ ਨਹਿਰ ਵਿਚੋਂ ਇੱਕ ਵਿਅਕਤੀ ਦੀ ਲਾਸ਼ ਮਿਲਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਸਵੇਰੇ ਜਦੋਂ ਸਥਾਨਕ ਲੋਕਾਂ ਨੇ ਨਹਿਰ ਵਿਚ ਇੱਕ ਲਾਸ਼ ਤਰਦੀ ਦੇਖੀ ਤਾਂ ਉਨ੍ਹਾਂ ਨੇ ਤੁਰੰਤ ਇਸ ਦੀ ਸੂਚਨਾ ਹਾਜੀਪੁਰ ਪੁਲਸ ਨੂੰ ਦਿੱਤੀ।
ਸੂਚਨਾ ਮਿਲਦਿਆਂ ਹੀ ਹਾਜੀਪੁਰ ਪੁਲਸ ਦੇ ਐੱਚ.ਸੀ. ਰਵੀ ਕੁਮਾਰ ਆਪਣੀ ਟੀਮ ਸਮੇਤ ਮੌਕੇ 'ਤੇ ਪਹੁੰਚੇ ਤੇ ਲੋਕਾਂ ਦੇ ਸਹਿਯੋਗ ਨਾਲ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕਢਵਾਇਆ। ਮ੍ਰਿਤਕ ਦੀ ਪਛਾਣ ਰੋਸ਼ਨ ਲਾਲ ਪੁੱਤਰ ਗੰਧਰਵ ਸਿੰਘ, ਵਾਸੀ ਪਿੰਡ ਰੇਪੁਰ ਥਾਣਾ ਤਲਵਾੜਾ ਵਜੋਂ ਹੋਈ ਹੈ। ਮ੍ਰਿਤਕ ਦੇ ਪੁੱਤਰ ਮੋਹਿਤ ਕੁਮਾਰ ਨੇ ਪੁਲਸ ਨੂੰ ਬਿਆਨ ਦਿੰਦਿਆਂ ਦੱਸਿਆ ਕਿ ਉਸਦੇ ਪਿਤਾ ਬੀਤੀ 27 ਜੂਨ ਨੂੰ ਇੱਕ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਗਏ ਸਨ, ਪਰ ਉਸ ਤੋਂ ਬਾਅਦ ਉਹ ਘਰ ਵਾਪਸ ਨਹੀਂ ਪਰਤੇ। ਹਾਜੀਪੁਰ ਪੁਲਸ ਨੇ ਮੋਹਿਤ ਕੁਮਾਰ ਦੇ ਬਿਆਨਾਂ ਦੇ ਅਧਾਰ 'ਤੇ ਧਾਰਾ 174 ਤਹਿਤ ਕਾਰਵਾਈ ਕਰਦਿਆਂ, ਸਰਕਾਰੀ ਹਸਪਤਾਲ ਮੁਕੇਰੀਆਂ ਤੋਂ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
