ਖਾਣ-ਪੀਣ ਵਾਲਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਤੇ ਰੇਹੜੀਆਂ ਦੀ ਚੈਕਿੰਗ

06/15/2019 6:07:01 PM

ਗੜ੍ਹਦੀਵਾਲਾ (ਜਤਿੰਦਰ)— ਡਿਪਟੀ ਕਮਿਸ਼ਨਰ ਹੁਸ਼ਿਆਰਪੁਰ, ਐੱਸ. ਡੀ. ਐੱਮ. ਦਸੂਹਾ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਐੱਸ. ਐੱਮ. ਓ. ਭੂੰਗਾ ਡਾ. ਰਣਜੀਤ ਸਿੰਘ ਘੋਤੜਾ ਦੀ ਅਗਵਾਈ ਵਿਚ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੀ. ਐੱਚ. ਸੀ. ਭੂੰਗਾ ਦੀ ਟੀਮ ਵੱਲੋਂ ਅੱਜ ਗੜ੍ਹਦੀਵਾਲਾ ਸ਼ਹਿਰ ਵਿਚ ਫਲਾਂ, ਸਬਜ਼ੀਆਂ, ਹਲਵਾਈਆਂ ਅਤੇ ਹੋਰ ਖਾਣ-ਪੀਣ ਦਾ ਸਾਮਾਨ ਵੇਚਣ ਵਾਲੀਆਂ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸਿਹਤ ਕਰਮਚਾਰੀਆਂ ਨੇ ਗਲੇ-ਸੜੇ ਫਲ ਅਤੇ ਸਬਜ਼ੀਆਂ ਮੌਕੇ 'ਤੇ ਚੁਕਵਾ ਕੇ ਬਾਹਰ ਸੁਟਵਾ ਦਿੱਤੀਆਂ।

PunjabKesari

ਉਨ੍ਹਾਂ ਉਕਤ ਸਾਮਾਨ ਵੇਚਣ ਵਾਲੇ ਦੁਕਾਨਦਾਰਾਂ ਨੂੰ ਸਫਾਈ ਰੱਖਣ ਲਈ ਕਿਹਾ ਤਾਂ ਜੋ ਲੋਕਾਂ ਨੂੰ ਮੌਜੂਦਾ ਗਰਮੀ ਦੇ ਮੌਸਮ ਅਤੇ ਆਗਾਮੀ ਬਰਸਾਤੀ ਮੌਸਮ ਵਿਚ ਹੋਣ ਵਾਲੀਆਂ ਬੀਮਾਰੀਆਂ ਤੋਂ ਬਚਾਇਆ ਜਾ ਸਕੇ। ਇਸ ਮੌਕੇ ਐੱਚ. ਆਈ. ਉਮੇਸ਼ ਕੁਮਾਰ, ਜਗਦੀਪ ਸਿੰਘ ਹੈਲਥ ਵਰਕਰ, ਸਰਤਾਜ ਸਿੰਘ ਹੈਲਥ ਵਰਕਰ, ਮਨਜਿੰਦਰ ਸਿੰਘ ਹੈਲਥ ਵਰਕਰ, ਗੁਰਿੰਦਰਪਾਲ ਸਿੰਘ ਹੈਲਥ ਵਰਕਰ, ਅਸ਼ਵਨੀ ਕੁਮਾਰ ਆਦਿ ਹਾਜ਼ਰ ਸਨ।


shivani attri

Content Editor

Related News