ਵਿਧਾਇਕ ਬਲਕਾਰ ਸਿੰਘ ਨੇ ਬਾਰਿਸ਼ ਤੇ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਦਾ ਲਿਆ ਜਾਇਜ਼ਾ
Sunday, Apr 02, 2023 - 07:21 PM (IST)
ਜਲੰਧਰ (ਬਿਊਰੋ) : ਆਮ ਆਦਮੀ ਪਾਰਟੀ (ਆਪ) ਦੇ ਕਰਤਾਰਪੁਰ ਤੋਂ ਵਿਧਾਇਕ ਬਲਕਾਰ ਸਿੰਘ ਨੇ ਭਾਰੀ ਬਾਰਿਸ਼ ਤੇ ਗੜ੍ਹੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਜਾਇਜ਼ਾ ਲਿਆ। ਵਿਧਾਇਕ ਬਲਕਾਰ ਸਿੰਘ ਕਰਤਾਰਪੁਰ ਹਲਕੇ ਦੇ ਪਿੰਡ ਨੌਗੱਜਾ ’ਚ ਪਹੁੰਚੇ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਮਿਲ ਕੇ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਇਸ ਮੁਸੀਬਤ ਦੇ ਸਮੇਂ ’ਚ ਉਨ੍ਹਾਂ ਦੇ ਨਾਲ ਹੈ ਤੇ ਇਸ ਕੁਦਰਤੀ ਕਰੋਪੀ ਨਾਲ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਖ਼ਬਰ ਵੀ ਪੜ੍ਹੋ : ਦਿੱਲੀ ਦੇ ਡਗਆਊਟ ’ਚ ਰਿਸ਼ਭ ਪੰਤ ਦੀ ‘ਮੌਜੂਦਗੀ’!, ਫ਼ੈਨਜ਼ ਦ੍ਰਿਸ਼ ਦੇਖ ਹੋਏ ਭਾਵੁਕ
ਜ਼ਿਕਰਯੋਗ ਹੈ ਕਿ ਬੀਤੇ ਦਿਨਾਂ ਤੋਂ ਪੰਜਾਬ ’ਚ ਹੋ ਰਹੀ ਬਾਰਿਸ਼ ਤੇ ਗੜ੍ਹੇਮਾਰੀ ਨੇ ਕਿਸਾਨਾਂ ਦੀ ਕਣਕ ਦੀ ਫ਼ਸਲ ਦਾ ਬਹੁਤ ਨੁਕਸਾਨ ਕੀਤਾ ਹੈ। ਕਿਸਾਨਾਂ ਦੀ ਕਈ ਏਕੜ ਫ਼ਸਲ ਤਬਾਹ ਹੋ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਨੂੰ ਭਰੋਸਾ ਦਿੱਤਾ ਹੈ ਕਿ ਉਨ੍ਹਾਂ ਹੈ ਕਿ ਉਨ੍ਹਾਂ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦਾ ਗਿਰਦਾਵਰੀ ਕਰਵਾ ਕੇ ਮੁਆਵਜ਼ਾ ਦਿੱਤਾ ਜਾਵੇਗਾ।