ਵਿਧਾਇਕ ਬ੍ਰਹਮ ਸ਼ੰਕਰ ਨੇ ਡਾ. ਬੀ. ਆਰ ਅੰਬੇਡਕਰ ਤੇ ਸ਼ਹੀਦ ਭਗਤ ਸਿੰਘ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ’ਚ ਲਾਈਆਂ

03/16/2022 3:20:28 PM

ਹੁਸ਼ਿਆਰਪੁਰ (ਘੁੰਮਣ)- ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਜੀ ਅਤੇ ਆਜ਼ਾਦੀ ਸੰਗਰਾਮ ਦੇ ਮਹਾਨ ਸ਼ਹੀਦ ਸਰਦਾਰ ਭਗਤ ਸਿੰਘ ਦੀਆਂ ਤਸਵੀਰਾਂ ਸਰਕਾਰੀ ਦਫ਼ਤਰਾਂ ਵਿਚ ਲਗਾਉਣ ਦੀ ਸ਼ੁਰੂਆਤ ਹੁਸ਼ਿਆਰਪੁਰ ਦੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਵੱਲੋਂ ਦਫ਼ਤਰ ਸਿਵਲ ਸਰਜਨ ਦੇ ਜ਼ਿਲਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੇ ਦਫ਼ਤਰ ਤੋਂ ਕੀਤੀ ਗਈ। ਇਸ ਸ਼ੁੱਭ ਮੌਕੇ ’ਤੇ ਸਹਾਇਕ ਸਿਵਲ ਸਰਜਨ ਡਾ. ਪਵਨ ਕੁਮਾਰ, ਡਾ. ਸੁਨੀਲ ਅਹੀਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਸੀਮਾ ਗਰਗ ਜ਼ਿਲ੍ਹਾ ਟੀਕਾਕਰਨ ਅਫ਼ਸਰ ਮੌਜੂਦ ਸਨ।

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਬ੍ਰਹਮਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪਾਰਟੀ ਵੱਲੋਂ ਐਲਾਨੇ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਮੁਤਾਬਕ ਰਾਜ ਦੇ ਸਰਕਾਰੀ ਦਫ਼ਤਰਾਂ ਵਿਚ ਮੁੱਖ ਮੰਤਰੀ ਦੀ ਫੋਟੋ ਦੀ ਥਾਂ ’ਤੇ ਮਹਾਨ ਦੇਸ਼ ਭਗਤ ਸ਼ਹੀਦ ਸਰਦਾਰ ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਡਾ. ਬੀ. ਆਰ. ਅੰਬੇਡਕਰ ਜੀ ਦੀ ਤਸਵੀਰ ਲਾਈ ਜਾਵੇਗੀ ਤਾਂ ਜੋ ਸਰਕਾਰੀ ਅਧਿਕਾਰੀ ਇਨ੍ਹਾਂ ਮਹਾਨ ਨੇਤਾਵਾਂ ਦੇ ਦੇਸ਼ ਪ੍ਰਤੀ ਪ੍ਰੇਮ ਅਤੇ ਅਸੂਲਾਂ ਦੀ ਪਾਲਣਾ ਕਰਦੇ ਹੋਏ ਆਪਣਾ ਕੰਮ ਇਮਾਨਦਾਰੀ ਤੇ ਸਮਰਪਿਤ ਭਾਵਨਾ ਨਾਲ ਕਰਨ।

ਇਹ ਵੀ ਪੜ੍ਹੋ: ਸੜਕ ਹਾਦਸੇ ਨੇ ਬੁਝਾਏ 2 ਘਰਾਂ ਦੇ ਚਿਰਾਗ, ਹੋਲੇ-ਮਹੱਲੇ 'ਤੇ ਜਾ ਰਹੇ 2 ਸਕੇ ਭਰਾਵਾਂ ਸਣੇ 3 ਮੁੰਡਿਆਂ ਦੀ ਮੌਤ

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿਹਤ ਸੇਵਾਵਾਂ ਦੇ ਖੇਤਰ ਵਿਚ ਸੁਧਾਰ ਲਿਆਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾਣਗੇ ਤਾਂ ਜੋ ਹਸਪਤਾਲ ਵਿਚ ਆਉਣ ਵਾਲੇ ਮਰੀਜ਼ਾਂ ਨੂੰ ਵਧੀਆ ਅਤੇ ਮਿਆਰੀ ਇਲਾਜ ਮਿਲ ਸਕੇ। ਉਨ੍ਹਾਂ ਸਹਾਇਕ ਸਿਵਲ ਸਰਜਨ ਨੂੰ ਜ਼ਿਲ੍ਹੇ ਅੰਦਰ ਹਸਪਤਾਲਾਂ ਵਿਚ ਐਮਰਜੈਂਸੀ ਸੇਵਾਵਾਂ, ਦਵਾਈਆਂ ਅਤੇ ਸਾਜ਼ੋ-ਸਾਮਾਨ ਦੀ ਉਪਲੱਧਤਾ, ਡਿਊਟੀ ਸਮੇਂ ਦੀ ਪਾਬੰਦੀ, ਸਾਫ਼-ਸਫ਼ਾਈ ਨੂੰ ਯਕੀਨੀ ਬਣਾਉਣ ਦੀ ਹਦਾਇਤ ਕਰਦੇ ਹੋਏ ਸਿਹਤ ਅਮਲੇ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ ਅਤੇ ਭਰੋਸਾ ਦਿਵਾਇਆ ਕਿ ਸਮੇਂ ਦੇ ਨਾਲ ਉਨ੍ਹਾਂ ਦੀਆਂ ਸਿਹਤ ਸੇਵਾਵਾਂ ਪ੍ਰਤੀ ਜ਼ਰੂਰਤਾਂ ਨੂੰ ਪੂਰਾ ਕੀਤਾ ਜਾਵੇਗਾ। ਇਸ ਮੌਕੇ ਜ਼ਿਲਾ ਸਿਹਤ ਅਫਸਰ ਵੱਲੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਦਾ ਸੰਸਥਾ ’ਚ ਆਉਣ ’ਤੇ ਧੰਨਵਾਦ ਕਰਦੇ ਹੋਏ ਭਰੋਸਾ ਦਿਵਾਇਆ ਕਿ ਸਿਹਤ ਅਧਿਕਾਰੀਆਂ ਵੱਲੋਂ ਆਪਣਾ ਕੰਮ ਪੂਰੀ ਇਮਨਾਦਾਰੀ ਅਤੇ ਤਨਦੇਹੀ ਨਾਲ ਕੀਤਾ ਜਾਵੇਗਾ ਅਤੇ ਕਿਸੇ ਵੀ ਤਰ੍ਹਾਂ ਦੀ ਸ਼ਿਕਾਇਤ ਦਾ ਮੌਕਾ ਨਹੀ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ: ਸੰਦੀਪ ਨੰਗਲ ਕਤਲ ਦਾ ਮਾਮਲਾ ਗਰਮਾਇਆ, ਪਰਿਵਾਰਕ ਮੈਂਬਰਾਂ ਨੇ ਨਕੋਦਰ ਸਿਵਲ ਹਸਪਤਾਲ 'ਚ ਦਿੱਤਾ ਧਰਨਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News