ਵਿਧਾਇਕ ਧਾਲੀਵਾਲ ਨੇ ਪੇਂਡੂ ਖੇਤਰਾਂ ’ਚ ਹੜ੍ਹਾਂ ਦੀ ਸੰਭਾਵਨਾ ਦਾ ਲਿਆ ਜਾਇਜ਼ਾ
Wednesday, Jul 12, 2023 - 05:50 PM (IST)

ਫਗਵਾੜਾ (ਜਲੋਟਾ)-ਬਰਸਾਤ ਦੇ ਮੌਸਮ ਦੌਰਾਨ ਵਿਧਾਨ ਸਭਾ ਹਲਕਾ ਫਗਵਾੜਾ ਦੇ ਕਈ ਦਿਹਾਤੀ ਖੇਤਰਾਂ ਵਿਚ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ ਹਲਕਾ ਵਿਧਾਇਕ ਅਤੇ ਜ਼ਿਲ੍ਹਾ ਕਪੂਰਥਲਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਮੰਗਲਵਾਰ ਪਿੰਡ ਲੱਖਪੁਰ, ਮਲਕਪੁਰ ਅਤੇ ਸਾਹਨੀ ਦਾ ਦੌਰਾ ਕੀਤਾ। ਇਸ ਦੌਰਾਨ ਵਿਧਾਇਕ ਧਾਲੀਵਾਲ ਜੋ ਸਾਬਕਾ ਆਈ. ਏ. ਐੱਸ. ਅਧਿਕਾਰੀ ਵੀ ਰਹੇ ਹਨ, ਨੇ ਨਹਿਰਾਂ ਦੀ ਹਾਲਤ ਅਤੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲਿਆ ਅਤੇ ਪਿੰਡ ਵਾਸੀਆਂ ਨੂੰ ਆਪਣੇ ਤਜ਼ਰਬੇ ਦੇ ਆਧਾਰ ’ਤੇ ਸੁਚੇਤ ਰਹਿਣ ਲਈ ਕਿਹਾ ਅਤੇ ਭਰੋਸਾ ਦਿੱਤਾ ਕਿ ਕਾਂਗਰਸ ਪਾਰਟੀ ਇਸ ਔਖੀ ਘੜੀ ਵਿਚ ਪੂਰੀ ਤਰ੍ਹਾਂ ਨਾਲ ਉਨ੍ਹਾਂ ਦੇ ਨਾਲ ਹੈ।
ਇਹ ਵੀ ਪੜ੍ਹੋ- ਹੜ੍ਹਾਂ ਦੇ ਹਾਲਾਤ 'ਚ ਲੋਕਾਂ ਦੇ ਬਚਾਅ ਕਾਰਜਾਂ ਲਈ ਡੀ. ਸੀ. ਕਪੂਰਥਲਾ ਵੱਲੋਂ ਉੱਚ ਅਧਿਕਾਰੀਆਂ ਦੇ ਨੰਬਰ ਜਾਰੀ
ਉਨ੍ਹਾਂ ਕਿਹਾ ਕਿ ਜੇਕਰ ਕੋਈ ਕੁਦਰਤੀ ਆਫ਼ਤ ਦੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਨਾਲ ਗੱਲ ਕਰਨਗੇ ਤਾਂ ਜੋ ਸੰਭਾਵਿਤ ਤੌਰ ਤੇ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਅਤੇ ਵਸਨੀਕਾਂ ਨੂੰ ਬਣਦੀ ਰਾਹਤ ਪਹੁੰਚਾਈ ਜਾ ਸਕੇ। ਇਸ ਦੌਰਾਨ ਉਨ੍ਹਾਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਤੋਂ ਮੰਗ ਕੀਤੀ ਕਿ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਪਹਿਲਾਂ ਤੋਂ ਪ੍ਰਬੰਧਾਂ ਵਿਚ ਕੋਈ ਢਿੱਲ ਨਾ ਵਰਤੀ ਜਾਵੇ। ਇਸ ਮੌਕੇ ਵਿਧਾਇਕ ਧਾਲੀਵਾਲ ਦੇ ਨਾਲ ਬਲਾਕ ਸਮਿਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਨਿਰਮਲਜੀਤ ਸਿੰਘ ਹੈਪੀ ਸਰਪੰਚ, ਸੰਨੀ ਸਾਹਨੀ, ਜਤਿੰਦਰ ਸਿੰਘ, ਭੁਪਿੰਦਰ ਸਿੰਘ, ਪ੍ਰਦੀਪ ਸਿੰਘ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ- ਸਤਲੁਜ ਦਰਿਆ ਦਾ ਕਹਿਰ: ਮੰਡਾਲਾ ਤੋਂ ਟੁੱਟੇ ਬੰਨ੍ਹ ਕਰਕੇ ਸੁਲਤਾਨਪੁਰ ਲੋਧੀ ਦੇ 30 ਪਿੰਡ ਡੁੱਬੇ, ਪਾਣੀ 'ਚ ਰੁੜ੍ਹਿਆ ਨੌਜਵਾਨ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711