ਸੁਵਿਧਾ ਕੇਂਦਰ ਦੇ ਬਾਹਰ ਲੋਕਾਂ ਦੀ ਸਹੂਲਤ ਬਣਾਈ ਗਈ ਕਵਰ ਸ਼ੈੱਡ ਦਾ ਵਿਧਾਇਕ ਰਾਜਾ ਨੇ ਕੀਤਾ ਨਿਰੀਖਣ

08/19/2022 1:21:25 PM

ਟਾਂਡਾ ਉੜਮੁੜ (ਪਰਮਜੀਤ ਮੋਮੀ)- ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਆਮ ਆਦਮੀ ਦੀ ਹਰੇਕ ਸਹੂਲਤ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਲੋਕਾਂ ਦੀਆਂ ਸਹੂਲਤਾਂ ਲਈ ਸਰਕਾਰ ਵੱਲੋਂ ਯਤਨ ਜਾਰੀ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਬ ਤਹਿਸੀਲ ਕੰਪਲੈਕਸ ਟਾਂਡਾ ਵਿਚ ਬਣੇ ਸੁਵਿਧਾ ਕੇਂਦਰ ਦੇ ਬਾਹਰ ਜਨਤਾ ਦੀ ਸਹੂਲਤ ਵਾਸਤੇ ਬਣਾਏ ਗਏ ਕਵਰ ਸ਼ੈੱਡ ਨਿਰੀਖਣ ਕਰਨ ਉਪਰੰਤ ਕੀਤਾ। 

ਇਹ ਵੀ ਪੜ੍ਹੋ: ਮੰਤਰੀ ਅਮਨ ਅਰੋੜਾ ਬੋਲੇ, ਪੰਜਾਬ ਸਰਕਾਰ ਸ਼ਹਿਰੀਕਰਨ ਲਈ ਲਿਆ ਰਹੀ ਹੈ ਨਵੀਂ ਪਾਲਿਸੀ

ਵਿਧਾਇਕ ਜਸਵੀਰ ਰਾਜਾ ਨੇ ਇਸ ਮੌਕੇ ਕਿਹਾ ਕਿ ਮਾਣਯੋਗ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਯੋਗ ਅਗਵਾਈ ਵਿੱਚ ਅੱਜ ਸੂਬੇ ਦਾ ਹਰੇਕ ਮਹਿਕਮਾ ਆਪਣੀ ਜ਼ਿੰਮੇਵਾਰੀ 'ਤੇ ਮੁਸਤੈਦੀ ਨਾਲ ਕੰਮ ਕਰ ਰਿਹਾ ਹੈ। ਇਸ ਮੌਕੇ ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਸੁਵਿਧਾ ਕੇਂਦਰ ਵਿੱਚ ਆਪਣੇ ਕੰਮ ਕਰਾਉਣ ਵਾਸਤੇ ਆਉਣ ਵਾਲੇ ਲੋਕਾਂ ਨੂੰ ਸੁਵਿਧਾ ਕੇਂਦਰ ਵਿਚ ਜ਼ਿਆਦਾ ਭੀੜ ਹੋਣ ਕਾਰਨ ਬਾਹਰ ਧੁੱਪ, ਸਰਦੀ ਜਾਂ ਬਰਸਾਤ ਵਿੱਚ ਖੜ੍ਹੇ ਹੋਣਾ ਪੈਂਦਾ ਸੀ, ਜਿਸ ਕਾਰਨ ਉਨ੍ਹਾਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ 'ਆਪ' ਦੀ ਸਰਕਾਰ ਦੇ ਇਹ ਗੱਲ ਧਿਆਨ ਵਿੱਚ ਆਉਣ ਉਪਰੰਤ ਨਗਰ ਕੌਂਸਲ ਟਾਂਡਾ ਦੀ ਮਦਦ ਨਾਲ ਇਹ ਕਵਰ ਸ਼ੈੱਡ ਦੀ ਉਸਾਰੀ ਕਰਵਾਈ ਗਈ ਹੈ, ਜਿਸ ਨੂੰ ਤਾਂ ਜੋ ਲੋਕਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਹੋਰ ਦੱਸਿਆ ਕਿ ਕਬਰ ਸ਼ੈੱਡ ਦਾ ਰਸਮੀ ਉਦਘਾਟਨ ਕਰਕੇ  ਜਲਦ ਹੀ ਲੋਕਾਂ ਦੇ ਸਪੁਰਦ ਕਰ ਦਿੱਤਾ ਜਾਵੇਗਾ। ਇਸ ਮੌਕੇ ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ, ਕੌਂਸਲਰ ਸੱਤਵੰਤ ਜੱਗੀ, ਬਲਾਕ ਪ੍ਰਧਾਨ ਕੇਸ਼ਵ ਸੈਣੀ, ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ, ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ,ਅਤਵਾਰ ਸਿੰਘ ਪਲਾਹ ਚੱਕ ਵੀ ਹਾਜ਼ਰ ਸਨ।  
ਇਹ ਵੀ ਪੜ੍ਹੋ: ਫਗਵਾੜਾ ਵਿਖੇ ਕੁੜੀ ਨੂੰ ਪ੍ਰੇਮ ਜਾਲ 'ਚ ਫਸਾ ਕੀਤਾ ਜਬਰ-ਜ਼ਿਨਾਹ, ਫਿਰ ਅਸ਼ਲੀਲ ਤਸਵੀਰਾਂ ਖ਼ਿੱਚ ਭਰਾ ਨੂੰ ਭੇਜੀਆਂ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

shivani attri

This news is Content Editor shivani attri