ਵਿਧਾਇਕ ਜਸਵੀਰ ਰਾਜਾ ਨੇ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਫ਼ਸਲ ਦਾ ਜਾਇਜ਼ਾ ਲਿਆ

03/28/2023 8:59:08 AM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਟਾਂਡਾ ਇਲਾਕੇ ਵਿਚ ਹੋਈ ਬੇਮੌਸਮੀ ਬਰਸਾਤ ਤੇ ਕੁਦਰਤੀ ਕਰੋਪੀ ਕਾਰਨ ਨੁਕਸਾਨੀ ਗਈ ਫਸਲ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਬੇਟ ਖੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪੂਰੀ ਤਰ੍ਹਾਂ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਤਹਿਸੀਲਦਾਰ ਮਨਵੀਰ ਸਿੰਘ ਢਿੱਲੋਂ, ਬਲਾਕ ਪ੍ਰਧਾਨ ਆਮ ਆਦਮੀ ਪਾਰਟੀ ਕੇਸਵ ਸਿੰਘ ਸੈਣੀ, ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜਗੀ, ਜਸਵੰਤ ਸਿੰਘ ਬਿੱਟੂ ਜਲਾਲਪੁਰ, ਸਰਪੰਚ ਜਸਵੀਰ ਸਿੰਘ ਵਿੱਕੀ, ਰਣਬੀਰ ਸਿੰਘ ਨੱਥੂਪੁਰ ਤੇ ਵੱਖ-ਵੱਖ ਪਿੰਡਾਂ ਦੇ ਪ੍ਰਭਾਵਤ ਕਿਸਾਨ ਵੀ ਮੌਜੂਦ ਸਨ।

ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਪਿੰਡ ਜਲਾਲਪੁਰ, ਨਗਲੀ, ਗੁਰਾਲਾ, ਇਬਰਾਹਿਮਪੁਰ, ਨੱਥੂਪੁਰ, ਫਿਰੋਜ, ਰੋਲੀਆਂ ਤੇ  ਦਬੁਰਜੀ ਆਦਿ ਪਿੰਡਾਂ ਦੇ ਕਿਸਾਨਾਂ ਦੀ ਫਸਲ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਬੇਮੌਸਮੀ ਬਾਰਿਸ਼ ਕਾਰਨ ਉਕਤ ਪਿੰਡਾਂ ਦੇ ਕਿਸਾਨਾਂ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਅਜੇ ਤੱਕ ਵੀ ਕਣਕਾਂ ਵਿਚ ਪਾਣੀ ਖੜ੍ਹਾ ਹੈ। ਇਸ ਮੌਕੇ ਉਨ੍ਹਾਂ ਹੋਰ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਦੇ ਨਾਮ ਨੋਟ ਕੀਤੇ ਗਏ ਹਨ ਅਤੇ ਉਕਤ ਕਿਸਾਨਾਂ ਦੇ ਖੇਤਾਂ ਦੇ ਵਿਸ਼ੇਸ਼ ਗਿਰਦਾਵਰੀ ਕਰਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਪਹਿਲਾਂ ਤੋਂ ਹੀ ਐਲਾਨ ਕਰ ਚੁੱਕੇ ਹਨ। ਇਸ ਮੌਕੇ ਗੁਰਬਚਨ ਸਿੰਘ ,ਗੁਰਬਖ਼ਸ਼ ਸਿੰਘ, ਅਮਰੀਕ ਸਿੰਘ, ਨਿਸ਼ਾਨ ਸਿੰਘ, ਜਰਨੈਲ ਸਿੰਘ, ਜੋਗਿੰਦਰ ਸਿੰਘ, ਨਿਰੰਜਨ ਸਿੰਘ, ਬਲਬੀਰ ਸਿੰਘ, ਰਣਬੀਰ ਸਿੰਘ , ਅਜੀਤ ਸਿੰਘ, ਬਲਕਾਰ ਸਿੰਘ, ਗੁਲਾਬ ਸਿੰਘ ਤੇ ਹੋਰਨਾਂ ਪ੍ਰਭਾਵਿਤ ਕਿਸਾਨਾਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ।

Gurminder Singh

This news is Content Editor Gurminder Singh