ਵਿਧਾਇਕ ਜਸਵੀਰ ਰਾਜਾ ਨੇ ਪੱਕੇ ਕੀਤੇ ਗਏ 58 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਵੰਡੇ

07/28/2023 4:05:25 PM

ਟਾਂਡਾ ਉੜਮੁੜ/ਜਾਜਾ (ਪਰਮਜੀਤ ਸਿੰਘ ਮੋਮੀ, ਸ਼ਰਮਾ)- ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੇ ਯੋਗ ਉਪਰਾਲੇ ਸਦਕਾ ਸਰਕਾਰ ਨੇ ਆਪਣੇ ਕੀਤੇ ਹੋਏ ਵਾਅਦੇ ਮੁਤਾਬਕ ਕੱਚੇ ਅਧਿਆਪਕਾਂ ਨੂੰ ਪੱਕਿਆਂ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਉੱਪ ਪ੍ਰਧਾਨ ਅਤੇ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਰਕਾਰੀ ਸਕੂਲ ਖੱਖ ਵਿਖੇ ਹੋਏ ਇਕ ਸਮਾਗਮ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਸਰਕਾਰ ਵੱਲੋਂ ਪੱਕੇ ਕੀਤੇ ਗਏ ਕੁੱਲ 27 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਸਰਕਾਰ ਵੱਲੋਂ ਭੇਜੇ ਗਏ ਯਾਦਗਾਰੀ ਚਿੰਨ੍ਹ ਅਤੇ ਪ੍ਰਸੰਸ਼ਾ ਪੱਤਰ ਵੀ ਭੇਂਟ ਕੀਤੇ।  ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਯੋਗ ਅਗਵਾਈ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੇ ਯਤਨਾ ਸਦਕਾ ਪੰਜਾਬ ਵਿਚ ਕੁੱਲ 12 ਹਜ਼ਾਰ 500 ਅਧਿਆਪਕ ਪੱਕੇ ਕਰਕੇ ਅੱਜ ਉਨ੍ਹਾਂ ਨੂੰ ਨਿਯੁਕਤੀ ਪੱਤਰ ਦਿੱਤੇ ਗਏ ਹਨ ਤਾਂ ਜੋ ਉਹ ਰੁਜ਼ਗਾਰ ਪ੍ਰਾਪਤ ਕਰ ਸਕਣ। 

ਇਸ ਮੌਕੇ ਉਨ੍ਹਾਂ ਪੱਕੇ ਕੀਤੇ ਅਧਿਆਪਕਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਆਪਣੀ ਡਿਊਟੀ ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦੇ ਨਾਲ-ਨਾਲ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਵਿੱਚ ਆਪਣਾ ਯੋਗਦਾਨ ਪਾਉਣ ਦੀ ਅਪੀਲ ਕੀਤੀ।  ਇਸੇ ਤਰ੍ਹਾਂ ਹੀ ਵਿਧਾਇਕ ਜਸਵੀਰ ਰਾਜਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਜਾਜਾ ਵਿਖੇ ਵੀ ਕੁੱਲ 31 ਅਧਿਆਪਕਾਂ ਨੂੰ ਨਿਯੁਕਤੀ ਪੱਤਰ ਦਿੰਦੇ ਹੋਏ ਸੂਬਾ ਸਰਕਾਰ ਦੀਆਂ ਲੋਕ ਉਸਾਰੂ ਨੀਤੀਆਂ ਤੋਂ ਜਾਣੂੰ ਕਰਵਾਇਆ।

ਇਹ ਵੀ ਪੜ੍ਹੋ- ਰੋਪੜ 'ਚ ਦਿਲ ਦਹਿਲਾ ਦੇਣ ਵਾਲੀ ਵਾਰਦਾਤ, ਪਿਤਾ ਨੇ 1 ਸਾਲ ਦੀ ਬੱਚੀ ਨੂੰ ਕੁੱਟ-ਕੁੱਟ ਉਤਾਰਿਆ ਮੌਤ ਦੇ ਘਾਟ

ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸਿੰਘ ਸੈਣੀ, ਡਿਪਟੀ ਡੀ. ਓ. ਸੁਖਵਿੰਦਰ ਸਿੰਘ, ਬੀ. ਪੀ. ਈ. ਓ. ਬਲਾਕ-1 ਜਸਵਿੰਦਰ ਪਾਲ ਸਿੰਘ,ਬੀ. ਪੀ. ਈ. ਓ. ਬਲਾਕ-2 ਸ਼ਰੂਤੀ ਲਾਲ, ਸੀ. ਐੱਚ .ਟੀ ਸੁਖਵਿੰਦਰ ਕੌਰ,  ਸੀ. ਐੱਚ. ਟੀ. ਨਛੱਤਰ ਰਾਮ, ਅਵਤਾਰ ਸਿੰਘ, ਜਰਨੈਲ ਸਿੰਘ, ਰਵਿੰਦਰ ਸਿੰਘ, ਇੰਦਰਜੀਤ ਸਿੰਘ ਧਾਲੀਵਾਲ, ਨਰਿੰਦਰ ਅਰੋੜਾ ,ਨਿਰਮਲਜੀਤ ਕੌਰ, ਜਸਵਿੰਦਰ ਸਿੰਘ, ਧਰਮ ਸਿੰਘ ,ਸ਼ਮਸ਼ੇਰ ਸਿੰਘ, ਦਿਲਬਾਗ ਸਿੰਘ, ਹੰਕਾਰ ਸਿੰਘ ਬਲਕਾਰ ਸਿੰਘ, ਅਮਰਜੀਤ ਸਿੰਘ, ਜੰਗ ਬਹਾਦਰ, ਇੰਦਰ ਸਿੰਘ, ਗੁਰਜੀਤ ਸਿੰਘ ਰਮਨਦੀਪ ਸਿੰਘ, ਚਰਣਜੀਤ ਕੌਰ, ਗੁਰਦੀਪ ਕੌਰ, ਸੁਰਜੀਤ ਕੌਰ, ਜਸਵੰਤ ਕੌਰ, ਜਸਵੀਰ ਕੌਰ, ਸੁਖਜੀਤ ਕੌਰ, ਜਸਵੰਤ ਸਿੰਘ, ਮਨਵਿੰਦਰ ਕੌਰ, ਰੇਨੂ ਬਾਲਾ ਆਦਿ ਵੀ ਹਾਜਰ ਸਨ। 

ਇਹ ਵੀ ਪੜ੍ਹੋ-  16 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਰਨ ਤੋਂ ਪਹਿਲਾਂ ਬਣਾਈ ਵੀਡੀਓ 'ਚ ਮਾਂ ਨੂੰ ਕਹੇ ਭਾਵੁਕ ਕਰ ਦੇਣ ਵਾਲੇ ਬੋਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

shivani attri

This news is Content Editor shivani attri