MLA ਜਸਵੀਰ ਰਾਜਾ ਨੇ ਹੜ ''ਚ ਡੁੱਬਣ ਕਾਰਨ ਵਿਅਕਤੀ ਦੀ ਹੋਈ ਮੌਤ ''ਤੇ ਪ੍ਰਗਟਾਇਆ ਦੁੱਖ਼
Wednesday, Aug 27, 2025 - 06:56 PM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ)- ਪਿੰਡ ਸਲੇਮਪੁਰ ਰੜਾ ਮੰਡ ਵਿਖੇ ਹੜ ਦੇ ਕਾਰਨ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਪਰਿਵਾਰ ਨਾਲ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਘਟਨਾ ਸਥਾਨ ਤੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਦੁੱਖ਼ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਉਨ੍ਹਾਂ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਪੰਜਾਬ ਸਰਕਾਰ ਵੱਲੋਂ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ 'ਚ ਅਜੇ ਪਵੇਗਾ ਹੋਰ ਭਾਰੀ ਮੀਂਹ! ਮੌਸਮ ਦੀ ਆ ਗਈ ਤਾਜ਼ਾ ਅਪਡੇਟ, ਜਾਣੋ ਅਗਲੇ ਦਿਨਾਂ ਦਾ ਹਾਲ
ਇਸ ਮੌਕੇ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੜ੍ਹਾਂ ਦੇ ਪਾਣੀ ਤੋਂ ਦੂਰ ਰਹਿਣ। ਜ਼ਿਕਰਯੋਗ ਹੈ ਕਿ ਬਿਆਸ ਦਰਿਆ ਦੇ ਪਾਣੀ ਕਾਰਨ ਪਿੰਡ ਹੜਾਂ ਵਿੱਚ ਘਿਰ ਚੁੱਕੇ ਹਨ ਪਰ ਲੋਕ ਪਾਣੀ ਵਿੱਚ ਜਾਣ ਤੋਂ ਗੁਰੇਜ਼ ਨਹੀਂ ਕਰ ਰਹੇ। ਇਸ ਮੌਕੇ ਵਿਧਾਇਕ ਰਾਜਾ ਦੇ ਨਾਲ ਸਾਬਕਾ ਚੇਅਰਮੈਨ ਹਰਮੀਤ ਸਿੰਘ ਔਲਕਿ, ਡੀ. ਐੱਸ. ਪੀ. ਦਵਿੰਦਰ ਸਿੰਘ ਬਾਜਵਾ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Punjab: ਕਹਿਰ ਓ ਰੱਬਾ! ਮਕਾਨ ਦੀ ਛੱਤ ਡਿੱਗਣ ਕਾਰਨ ਸਭ ਕੁਝ ਹੋਇਆ ਤਬਾਹ, ਔਰਤ ਦੀ ਦਰਦਨਾਕ ਮੌਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e