MLA ਜਸਵੀਰ ਰਾਜਾ ਨੇ ਟਾਂਡਾ ''ਚ 65 ਲੱਖ ਨਾਲ ਬਣਨ ਵਾਲੇ ਮਕਾਨਾਂ ਦੇ ਸੈਂਕਸ਼ਨ ਲੈਟਰ ਲਾਭ ਪਾਤਰੀਆਂ ਨੂੰ ਸੌਂਪੇ
Monday, Dec 29, 2025 - 01:38 PM (IST)
ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਨਗਰ ਕੌਂਸਲ ਟਾਂਡਾ ਵਿਖੇ ਹੋਏ ਇਕ ਸਮਾਗਮ ਵਿੱਚ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਵੱਲੋਂ ਸ਼ਹਿਰ ਵਾਸੀਆਂ ਨੂੰ ਕਰੀਬ 65 ਲੱਖ ਰੁਪਏ ਲਾਗਤ ਨਾਲ ਵਣ ਵਾਲੇ ਮਕਾਨਾਂ ਦੇ ਸੈਂਕਸ਼ਨ ਲੈਟਰ ਭੇਂਟ ਕੀਤੇ ਗਏ। ਇਸ ਮੌਕੇ ਲਗਾਏ ਗਏ ਲੋਕ ਦਰਬਾਰ ਦੌਰਾਨ ਐੱਸ. ਡੀ. ਐੱਮ. ਟਾਂਡਾ ਲਵਪ੍ਰੀਤ ਸਿੰਘ ਔਲਖ, ਕਾਰਜ ਸਾਧਕ ਅਫ਼ਸਰ ਰਾਮ ਪਾਲ ਸਿੰਘ, ਡੀ. ਐੱਸ. ਪੀ. ਟਾਂਡਾ ਦਵਿੰਦਰ ਸਿੰਘ ਬਾਜਵਾ ਅਤੇ ਹੋਰਨਾ ਵੱਖ-ਵੱਖ ਵਿਭਾਗਾਂ ਦੇ ਮੁਖੀ ਵੀ ਮੌਜੂਦ ਸਨ, ਜਿਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ।
ਇਹ ਵੀ ਪੜ੍ਹੋ: ਜਲੰਧਰ 'ਚ ਰੂਹ ਕੰਬਾਊ ਵਾਰਦਾਤ! ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ ਮਿਲੀ ਲਾਸ਼
ਇਸ ਮੌਕੇ ਉਨ੍ਹਾਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਪਹਿਲਾਂ ਪੰਜਾਬ ਸਰਕਾਰ ਵੱਲੋਂ ਜਾਰੀ ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਵੰਡ ਵਾਲੇ ਮਕਾਨਾਂ ਦੇ ਸੈਂਕਸ਼ਨ ਲੈਟਰ ਸ਼ਹਿਰ ਵਾਸੀਆਂ ਨੂੰ ਭੇਂਟ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ 1 ਜਨਵਰੀ 2026 ਨੂੰ ਲੋਕਾਂ ਨੂੰ ਕਰੀਬ 10 ਲੱਖ ਰੁਪਏ ਦੀ ਬੀਮਾ ਰਾਸ਼ੀ ਦੇ ਕਾਰਡ ਦਿੱਤੇ ਜਾਣਗੇ। ਇਸ ਮੌਕੇ ਉਨ੍ਹਾਂ ਹੋਰ ਦੱਸਿਆ ਕਿ ਆਉਣ ਵਾਲੇ ਦਿਨਾਂ ਵਿੱਚ ਪੰਜਾਬ ਸਰਕਾਰ ਵੱਲੋਂ ਔਰਤਾਂ ਨੂੰ ਇਕ ਹਜਾਰ ਰੁਪਏ ਦੇਣ ਦੀ ਸਕੀਮ ਦੀ ਵੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ, ਕੌਂਸਲਰ ਹਰੀ ਕ੍ਰਿਸ਼ਨ ਸੈਣੀ, ਈ.ਓ ਰਾਮ ਪ੍ਰਕਾਸ਼, ਗੁਰਦੀਪ ਸਿੰਘ ਹੈਪੀ, ਚੇਅਰਮੈਨ ਜਸਵੰਤ ਸਿੰਘ ਬਿੱਟੂ, ਸੰਮਤੀ ਮੈਂਬਰ ਲਖਵਿੰਦਰ ਸਿੰਘ ਸੇਠੀ, ਸੰਮਤੀ ਮੈਂਬਰ ਸੁਖਵਿੰਦਰਜੀਤ ਸਿੰਘ ਝਾਵਰ, ਪ੍ਰੇਮ ਪਡਵਾਲ, ਗੁਰਦੀਪ ਸਿੰਘ ਹੈਪੀ ਵੀ ਹਾਜ਼ਰ ਸਨ।
ਇਹ ਵੀ ਪੜ੍ਹੋ: ਪੰਜਾਬ 'ਚ ਕੱਪੜਾ ਵਪਾਰੀ ਦੀ ਦੁਕਾਨ 'ਤੇ ਫਾਇਰਿੰਗ! ਕੰਬਿਆ ਇਹ ਇਲਾਕਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
