ਵਿਧਾਇਕ ਜਸਵੀਰ ਰਾਜਾ ਨੇ ਪ੍ਰਸ਼ਾਸਨ ਦੀ ਹਾਜ਼ਰੀ ’ਚ ਸੁਣੀਆਂ ਲੋਕਾਂ ਦੀਆਂ ਸ਼ਿਕਾਇਤਾਂ

04/27/2022 12:54:07 PM

ਟਾਂਡਾ ਉੜਮੁੜ (ਪਰਮਜੀਤ ਸਿੰਘ  ਮੋਮੀ):  ਸਮੇਂ-ਸਮੇਂ ਦੀਆਂ ਪਿਛਲੀਆਂ ਸਰਕਾਰਾਂ ਵੱਲੋਂ ਪਿੰਡਾਂ ਦੇ ਅਧੂਰੇ ਛੱਡੇ ਗਏ ਵਿਕਾਸ ਕਾਰਜਾਂ ਨੂੰ ਪਹਿਲ ਦੇ ਆਧਾਰ ’ਤੇ ਕਰਕੇ ਹਲਕਾ ਉੜਮੁੜ ਟਾਂਡਾ ਦੇ ਨਿਵਾਸੀਆਂ ਨੂੰ ਹਰੇਕ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪਿੰਡ ਤਲਵੰਡੀ ਡੱਡੀਆਂ ਵਿਖੇ ਪ੍ਰਸ਼ਾਸਨ ਦੀ ਹਾਜ਼ਰੀ ਵਿੱਚ ਲਗਾਏ ਗਏ ਖੁੱਲ੍ਹੇ ਦਰਬਾਰ ਦੌਰਾਨ ਕੀਤਾ। ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਭਗਵੰਤ ਮਾਨ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿੰਡ ਪਿੰਡ ਲਗਾਏ ਜਾ ਰਹੇ  ਦਰਬਾਰ ਦੌਰਾਨ ਪਿੰਡ ਡੱਡੀਆਂ ਤੋਂ ਇਲਾਵਾ ਪਿੰਡ ਮੀਰਾਂਪੁਰ, ਪ੍ਰੇਮਪੁਰ, ਠਾਕਰੀ ਅਤੇ  ਹੋਰਨਾਂ ਨਜ਼ਦੀਕੀ ਪਿੰਡਾਂ ਦੇ ਲੋਕਾਂ ਨੇ ਵੱਡੀ ਗਿਣਤੀ ਵਿਚ ਪਹੁੰਚ ਕੇ  ਵਿਧਾਇਕ ਰਾਜਾ ਅਤੇ ਪ੍ਰਸ਼ਾਸਨ ਨੂੰ ਆਪਣੀਆਂ ਮੁਸ਼ਕਲਾਂ ਦੱਸੀਆਂ  ਜਿਨ੍ਹਾਂ ਵਿਚੋਂ ਕਈ ਮੁਸ਼ਕਲਾਂ ਦਾ ਮੌਕੇ ’ਤੇ ਨਿਪਟਾਰਾ ਕੀਤਾ ਗਿਆ ਅਤੇ ਕਈ ਮੁਸ਼ਕਿਲਾਂ ਨੂੰ ਹੱਲ ਕਰਨ ਲਈ ਢੁੱਕਵਾਂ ਸਮਾਂ ਤੈਅ ਕੀਤਾ ਗਿਆ।

ਇਹ ਵੀ ਪੜ੍ਹੋ : ਅਬੋਹਰ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਤੇਲ ਟੈਂਕਰ ਨੇ ਦਰੜੇ 3 ਮੋਟਰਸਾਈਕਲ ਸਵਾਰ

ਇਸ ਮੌਕੇ ਡੀ.ਐੱਸ.ਪੀ ਟਾਂਡਾ ਰਾਜ ਕੁਮਾਰ, ਐੱਸ.ਐੱਚ.ਓ ਟਾਂਡਾ ਜਬਰਜੀਤ ਸਿੰਘ, ਨਾਇਬ ਤਹਿਸੀਲਦਾਰ ਨਿਰਮਲ ਸਿੰਘ ਬੀ.ਡੀ.ਪੀ.ਓ ਟਾਂਡਾ ਧਾਰਾ ਕੱਕਡ਼,ਏ.ਪੀ.ਓ ਮਗਨਰੇਗਾ ਅੰਜਲੀ ਸ਼ਰਮਾ,ਬਿਜਲੀ ਵਿਭਾਗ ਦੇ ਅਧਿਕਾਰੀ, ਵਾਟਰ ਸਪਲਾਈ ਵਿਭਾਗ ਦੇ ਅਧਿਕਾਰੀ,ਖੇਤੀਬਾੜੀ ਮਹਿਕਮੇ ਦੇ ਅਧਿਕਾਰੀ ਤੇ ਹੋਰਨਾਂ ਅਧਿਕਾਰੀਆਂ ਨੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਸੁਣਨ ਉਪਰੰਤ ਹੱਲ ਕੀਤਾ। ਇਸ ਮੌਕੇ ਸੁਖਵਿੰਦਰ ਸਿੰਘ ਅਰੋੜਾ, ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ,ਹਰਮੀਤ ਸਿੰਘ ਔਲਖ,ਕੇਸ਼ਵ ਸਿੰਘ ਸੈਣੀ, ਕੁਲਵੰਤ ਸਿੰਘ ਡੱਡੀਆਂ, ਲਖਵਿੰਦਰ ਸਿੰਘ ਮੀਰਾਂਪੁਰ ਆਦਿ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਅਬੋਹਰ ਤੋਂ ਦੁਖਦਾਇਕ ਖ਼ਬਰ, ਪਿਓ ਨੇ 9 ਸਾਲਾ ਪੁੱਤਰ ਸਮੇਤ ਨਹਿਰ 'ਚ ਮਾਰੀ ਛਾਲ

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ

 


Anuradha

Content Editor

Related News