ਵਿਧਾਇਕ ਜਸਵੀਰ ਰਾਜਾ ਨੇ ਸੁਵਿਧਾ ਕੇਂਦਰ ''ਚ ਸੁਣੀਆਂ ਲੋਕਾਂ ਦੀਆਂ ਮੁਸ਼ਕਿਲਾਂ, ਦਿੱਤੀਆਂ ਹਦਾਇਤਾਂ

09/19/2022 6:30:54 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਆਮ ਆਦਮੀ ਦੀ ਹਰ ਸੁੱਖ ਸਹੂਲਤ ਵਾਸਤੇ ਵੱਖ-ਵੱਖ ਸਕੀਮਾਂ ਦੀ ਸ਼ੁਰੂਆਤ ਕੀਤੀ ਹੈ। ਮੁੱਖ ਮੰਤਰੀ ਪੰਜਾਬ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਇਹ ਸਕੀਮਾਂ ਬੜੇ ਹੀ ਸੁਚੱਜੇ ਢੰਗ ਨਾਲ ਚੱਲ ਰਹੀਆਂ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਸਬ ਤਹਿਸੀਲ ਟਾਂਡਾ ਕੰਪਲੈਕਸ ਸਥਿਤ ਸੁਵਿਧਾ ਕੇਂਦਰ ਵਿਖੇ ਲੋਕਾਂ ਦੀ ਸਹੂਲਤ ਵਾਸਤੇ ਬਣਾਈ ਗਈ ਕਵਰ ਸ਼ੈੱਡ ਦਾ ਉਦਘਾਟਨ ਕਰਨ ਸਮੇਂ ਕੀਤਾ। ਕਰੀਬ 2.92 ਲੱਖ ਦੀ ਲਾਗਤ ਨਾਲ ਬਣਾਈ ਗਈ ਇਸ ਸ਼ੈੱਡ ਦਾ ਉਦਘਾਟਨ ਕਰਨ ਸਮੇਂ ਵਿਧਾਇਕ ਜਸਵੀਰ ਰਾਜਾ ਨੇ ਦੱਸਿਆ ਇਸ ਤੋਂ ਪਹਿਲਾਂ ਸੁਵਿਧਾ ਕੇਂਦਰ ਵਿੱਚ ਆਉਣ ਵਾਲੇ ਲੋਕਾਂ ਨੂੰ ਬਾਹਰ ਧੁੱਪ, ਗਰਮੀ ਜਾਂ ਸਰਦੀ ਵਿਚ ਖੜ੍ਹੇ ਹੋਣਾ ਪੈਂਦਾ ਸੀ ਪਰ ਇਸ ਕਵਰ ਸ਼ੈੱਡ ਦੇ ਬਣਨ ਨਾਲ ਲੋਕਾਂ ਨੂੰ ਵੱਡੀ ਸੁੱਖ ਸਹੂਲਤ ਮਿਲੇਗੀ। 

ਇਹ ਵੀ ਪੜ੍ਹੋ: ਮਾਪਿਆਂ ਦਿਲ ਦੀ ਜਾਣੇ ਬਿਨਾਂ ਕਰ ਦਿੱਤਾ ਵਿਆਹ, ਹੁਣ ਸਹੁਰੇ ਘਰੋਂ ਤੰਗ ਵਿਆਹੁਤਾ ਬੱਚੀ ਸਣੇ ਖਾ ਰਹੀ ਠੋਕਰਾਂ

ਇਸ ਮੌਕੇ ਉਨ੍ਹਾਂ ਸੁਵਿਧਾ ਕੇਂਦਰ ਅਤੇ ਸਬ ਤਹਿਸੀਲ ਟਾਂਡਾ ਦਾ ਦੌਰਾ ਕਰਦੇ ਹੋਏ ਉਥੇ ਮੌਜੂਦ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਉਪਰੰਤ ਉਨ੍ਹਾਂ ਦੇ ਢੁੱਕਵੇਂ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕੀਤੀਆਂ। ਇਸ ਮੌਕੇ ਨਾਇਬ ਤਹਿਸੀਲਦਾਰ ਗੁਰਸੇਵਕ ਚੰਦ, ਸਿਟੀ ਪ੍ਰਧਾਨ ਜਗਜੀਵਨ ਜੱਗੀ, ਬਲਾਕ ਪ੍ਰਧਾਨ ਆਪ ਕੇਸ਼ਵ ਸਿੰਘ ਸੈਣੀ,ਰਾਜਿੰਦਰ ਸਿੰਘ ਮਾਰਸ਼ਲ, ਨਵਦੀਪ ਸੰਧਾਵਾਲੀ, ਬਬਲਾ ਸੈਣੀ, ਸਰੂਪ ਸਿੰਘ ਨੱਥੂਪੁਰ, ਅਤਵਾਰ ਸਿੰਘ ਪਲਾਹ ਚੱਕ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ: 20 ਸਾਲਾ ਮੁੰਡੇ ਨੂੰ 2 ਬੱਚਿਆਂ ਦੀ ਮਾਂ ਨਾਲ ਹੋਇਆ ਪਿਆਰ, ਪਰਵਾਨ ਨਾ ਚੜ੍ਹਿਆ ਤਾਂ ਦੋਹਾਂ ਨੇ ਨਿਗਲਿਆ ਜ਼ਹਿਰ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ 


shivani attri

Content Editor

Related News