ਵਿਧਾਇਕ ਜਸਵੀਰ ਰਾਜਾ ਨੇ ਦਾਣਾ ਮੰਡੀ ਦਾ ਕੀਤਾ ਅਚਨਚੇਤ ਦੌਰਾ

10/22/2022 4:20:46 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਅੱਜ ਦਾਣਾ ਮੰਡੀ ਟਾਂਡਾ ਵਿਖੇ ਅਚਨਚੇਤ ਦੌਰਾ ਕਰਦੇ ਹੋਏ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਝੋਨੇ ਦੀ ਹੋ ਰਹੀ ਖ਼ਰੀਦ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਆਮ ਆਦਮੀ ਪਾਰਟੀ ਦੇ ਸੰਯੁਕਤ ਸਕੱਤਰ ਰਾਜਾ ਸੁਖਵਿੰਦਰ ਸਿੰਘ ਕੋਟਲਾ, ਮੰਡੀ ਸੁਪਰਵਾਈਜ਼ਰ ਆਕਾਸ਼ਦੀਪ, ਅਮਰਜੀਤ ਸਿੰਘ ਖ਼ਾਲਸਾ, ਨਵਰੀਤ ਸਿੰਘ (ਤਿੰਨੋਂ ਮੰਡੀ ਸੁਪਰਵਾਈਜਰ) ਵੀ ਮੌਜੂਦ ਸਨਲਇਸ ਮੌਕੇ ਵਿਧਾਇਕ ਰਾਜਾ ਨੇ ਦਾਣਾ ਮੰਡੀ ਵਿੱਚ ਜਿੱਥੇ ਹੋ ਰਹੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ, ਉਥੇ ਹੀ ਮੰਡੀ ਵਿੱਚ ਫ਼ਸਲ ਲੈ ਕੇ ਆਏ ਕਿਸਾਨਾਂ, ਖ਼ਰੀਦ ਕਰ ਰਹੇ ਆੜ੍ਹਤੀਆਂ ਅਤੇ ਲੇਬਰ ਦੇ ਮਜ਼ਦੂਰਾਂ ਨਾਲ ਗੱਲਬਾਤ ਕਰਦੇ ਹੋਏ, ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ। 

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮਾਰਕਿਟ ਕਮੇਟੀ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਕਿ ਮੰਡੀ ਵਿੱਚ ਆਉਣ ਵਾਲੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਵੀ ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਹੋਰ ਕਹਿ ਕੇ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਿੱਚ ਕਿਸਾਨਾਂ ਨੂੰ ਕਿਸੇ ਕਿਸਮ ਦੀ ਮੁਸ਼ਕਿਲ ਪੇਸ਼ ਨਾ ਆਵੇ ਇਸ ਦੇ ਇੰਤਜ਼ਾਮ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਹੀ ਕਰ ਲਏ ਗਏ ਸਨ। 

ਇਹ ਖ਼ਬਰ ਵੀ ਪੜ੍ਹੋ - ਭੋਗਪੁਰ ਦੇ ਨੌਜਵਾਨ ਦਾ ਇਟਲੀ 'ਚ ਕਤਲ, ਪੰਜਾਬੀਆਂ ਨੇ ਕੀਤਾ ਪਿੱਠ 'ਤੇ ਵਾਰ, ਜਨਵਰੀ 'ਚ ਹੋਣਾ ਸੀ ਵਿਆਹ

PunjabKesari

ਇਸ ਮੌਕੇ ਮੰਡੀ ਵਿਚ ਮੌਜੂਦ ਕਿਸਾਨ ਮੰਗਲ ਸਿੰਘ ਗਿੱਲਾਂ, ਸੁਰਿੰਦਰ ਸਿੰਘ, ਗੁਰਮੇਲ ਸਿੰਘ, ਸੁਖਵਿੰਦਰ ਸਿੰਘ, ਜਸਵੰਤ ਸਿੰਘ ਆਦਿ ਨੇ ਦੱਸਿਆ ਕਿ ਇਸ ਵਾਰ ਸੂਬਾ ਸਰਕਾਰ ਵੱਲੋਂ ਕੀਤੇ ਗਏ ਖ਼ਰੀਦ ਪ੍ਰਬੰਧ ਪਹਿਲਾਂ ਨਾਲੋਂ ਬਿਹਤਰ ਹਨ, ਜਿੱਥੇ ਮੰਡੀ ਵਿੱਚ ਵੱਖ-ਵੱਖ ਖ਼ਰੀਦ ਏਜੰਸੀਆਂ ਸਮੇਂ ਸਿਰ ਉਨ੍ਹਾਂ ਦੀ ਫ਼ਸਲ ਦੀ ਖ਼ਰੀਦ ਕਰ ਰਹੀਆਂ ਹਨ, ਉਥੇ ਹੀ ਸਰਕਾਰ ਵੱਲੋਂ ਉਨ੍ਹਾਂ ਦੇ ਖਾਤਿਆਂ ਵਿੱਚ ਪੇਮੇਂਟ ਵੀ ਸਮੇਂ 'ਤੇ ਪਾਈ ਜਾ ਰਹੀ ਹੈ ਅਤੇ ਮੰਡੀ ਵਿਚ ਲਿਫਟਿੰਗ ਦੀ ਵੀ ਕੋਈ ਸਮੱਸਿਆ ਨਹੀਂ ਹੈ।

ਇਸ ਮੌਕੇ ਮੰਡੀ ਸੁਪਰਵਾਈਜ਼ਰ ਆਕਾਸ਼ਦੀਪ ਨੇ ਦੱਸਿਆ ਕਿ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਦਾਣਾ ਮੰਡੀ ਟਾਂਡਾ ਵਿਚ 17 ਲੱਖ ਕੁਇੰਟਲ ਤੋਂ ਉੱਪਰ ਦੀ ਖ਼ਰੀਦ ਹੋ ਚੁੱਕੀ ਹੈ। ਇਸ ਤੋਂ ਇਲਾਵਾ ਮਾਰਕਿਟ ਕਮੇਟੀ ਟਾਂਡਾ ਦੇ ਵੱਖ-ਵੱਖ ਖ਼ਰੀਦ ਕੇਂਦਰ ਜਿਵੇਂ ਮਿਆਣੀ,ਜਲਾਲਪੁਰ, ਨੱਥੂਪੁਰ ਖੋਖਰ, ਕੰਧਾਲਾ ਜੱਟਾਂ, ਘੋੜੇਬਾਹਾ ਅਤੇ ਕੰਧਾਲਾ ਸ਼ੇਖਾਂ ਵਿਖੇ ਹੁਣ ਤਕ ਕੁੱਲ 42 ਲੱਖ 70 ਹਜ਼ਾਰ ਤੋਂ ਵੱਧ ਦੀ ਖ਼ਰੀਦ ਹੋ ਚੁੱਕੀ ਹੈ ਅਤੇ ਅਧਿਕਾਰਤ ਖ਼ਰੀਦ ਏਜੰਸੀਆਂ ਜਿਵੇਂ ਪਨਗ੍ਰੇਨ ,ਮਾਰਕਫੈਡ ਅਤੇ ਪਨਸਪ ਝੋਨੇ ਦੀ ਫ਼ਸਲ ਦੀ ਖ਼ਰੀਦਦਾਰੀ ਕਰ ਰਹੀਆਂ ਹਨ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਟਾਂਡਾ ਦੇ ਪ੍ਰਧਾਨ ਅਵਤਾਰ ਸਿੰਘ ਸੈਣੀ, ਅਤਵਾਰ ਸਿੰਘ ਪਲਾਹ ਚੱਕ, ਓਮ ਪੁਰੀ, ਸੁਖਵਿੰਦਰਜੀਤ ਸਿੰਘ,ਅਵਤਾਰ ਅਵਤਾਰ ਸਿੰਘ, ਪਵਨ ਚੱਢਾ, ਰਾਜੇਸ਼ ਜੈਨ, ਗੁਰਬਖ਼ਸ਼ ਸਿੰਘ, ਜਗਦੀਸ਼ ਸਿੰਘ ਆਦਿ ਵੀ ਹਾਜ਼ਰ ਸਨ।

ਇਹ ਖ਼ਬਰ ਵੀ ਪੜ੍ਹੋ - ਜਲੰਧਰ-ਜੰਮੂ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਚਾਲਕ ਦੀ ਮੌਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News