ਵਿਧਾਇਕ ਜਸਵੀਰ ਰਾਜਾ ਵੱਲੋਂ ਹੜ੍ਹ ਦੌਰਾਨ ਮੌਤ ਦਾ ਸ਼ਿਕਾਰ ਹੋਏ ਵਿਅਕਤੀ ਦੇ ਪਰਿਵਾਰ ਨੂੰ 4 ਲੱਖ ਰੁਪਏ ਦਾ ਚੈੱਕ ਭੇਟ
Tuesday, Sep 05, 2023 - 03:36 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਕੁਦਰਤ ਅਤੇ ਕੁਦਰਤੀ ਆਫ਼ਤਾਂ ਅੱਗੇ ਕਿਸੇ ਦਾ ਜ਼ੋਰ ਨਹੀਂ ਹੈ ਪਰ ਫਿਰ ਵੀ ਪੰਜਾਬ ਸਰਕਾਰ ਨੇ ਹੜ੍ਹਾਂ ਦੀ ਮਾਰ ਚੱਲ ਰਹੇ ਪੰਜਾਬ ਅੰਦਰ ਪੀੜਤ ਪਰਿਵਾਰਾਂ ਦੀ ਬਾਂਹ ਫੜੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸੂਬਾ ਉਪ ਪ੍ਰਧਾਨ ਜਸਵੀਰ ਸਿੰਘ ਰਾਜਾ ਨੇ ਪਿੰਡ ਟਾਹਲੀ ਵਿਖੇ ਬੀਤੇ ਦਿਨੀਂ ਹੜ੍ਹ ਦੇ ਪਾਣੀ ਵਿੱਚ ਡੁੱਬਣ ਕਾਰਨ ਮੌਤ ਦਾ ਸ਼ਿਕਾਰ ਹੋਏ ਸੁਰਜੀਤ ਸਿੰਘ ਗੋਲਡੀ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੀਤਾ।
ਇਹ ਵੀ ਪੜ੍ਹੋ- ਗੁਰਦਾਸਪੁਰ ਵਿਖੇ ਤੇਜ਼ ਰਫ਼ਤਾਰ ਐਂਬੂਲੈਂਸ ਨੇ ਵਿਅਕਤੀ ਨੂੰ ਦਰੜਿਆ, ਮੌਕੇ 'ਤੇ ਹੋਈ ਮੌਤ
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪੰਜਾਬ ਸਰਕਾਰ ਵੱਲੋਂ ਮ੍ਰਿਤਕ ਸੁਰਜੀਤ ਸਿੰਘ ਦੀ ਧਰਮ ਪਤਨੀ ਪਰਮਜੀਤ ਕੌਰ ਨੂੰ 4 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ। ਇਸ ਮੌਕੇ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ ਭਾਵੇਂ ਕਿ ਇਸ ਵਾਰ ਹੜ੍ਹਾਂ ਦੇ ਪਾਣੀ ਨੇ ਪੰਜਾਬ ਵਿੱਚ ਵੱਡੀ ਤਬਾਹੀ ਮਚਾਈ ਹੈ ਪਰ ਇਸ ਔਖੀ ਘੜੀ 'ਚ ਜਿੱਥੇ ਪੰਜਾਬੀਆਂ ਨੇ ਆਪਣੇ ਗੁਰੂਆਂ ਵੱਲੋਂ ਦਿੱਤੇ ਹੋਏ ਸੰਦੇਸ਼ ਨਾਲ ਇੱਕ ਦੂਜੇ ਸਾਥ ਦੇ ਕੇ ਸੇਵਾ ਦੀ ਪਰੰਪਰਾ ਨੂੰ ਅੱਗੇ ਤੋਰਿਆ ਹੈ। ਇਸ ਦੇ ਨਾਲ-ਨਾਲ ਕੁਦਰਤੀ ਆਫ਼ਤ ਵਿੱਚ ਪੰਜਾਬ ਸਰਕਾਰ ਨੇ ਵੀ ਆਪਣੀ ਜ਼ਿੰਮੇਵਾਰੀ ਨਿਭਾਉਂਦੇ ਹੋਏ ਹਰ ਸੰਭਵ ਯਤਨ ਕੀਤੇ ਹਨ।
ਇਹ ਵੀ ਪੜ੍ਹੋ- ਨੰਗਲ 'ਚ ਸਰਕਾਰੀ ਮੁਲਾਜ਼ਮ ਦੀ ਮਿਲੀ ਲਾਸ਼, ਇਕ ਦਿਨ ’ਚ 3 ਜਣਿਆਂ ਦੀ ਮੌਤ ਨੇ ਫੈਲਾਈ ਸਨਸਨੀ
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਵੱਲੋਂ ਬੀਤੇ ਸਮੇਂ ਵਿੱਚ ਹੁਸ਼ਿਆਰਪੁਰ ਵਿੱਚ ਹੜ੍ਹ ਪ੍ਰਭਾਵਿਤ ਖੇਤਰ ਦਾ ਦੌਰਾ ਕਰਨ ਸਮੇਂ ਇਹ ਯਕੀਨ ਦਵਾਇਆ ਗਿਆ ਸੀ ਕਿ ਪੀੜਤ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਬਲਾਕ ਪ੍ਰਧਾਨ ਕੇਸ਼ਵ ਸੈਣੀ, ਨਾਇਬ ਤਹਿਸੀਲਦਾਰ ਟਾਂਡਾ ਗੁਰਪ੍ਰੀਤ ਸਿੰਘ, ਗੁਰ ਸਮਾਜ ਸੇਵੀ ਕੁਲਵਿੰਦਰ ਸਿੰਘ ਬੱਬਲ, ਸਰਪੰਚ ਬਚਿੱਤਰ ਸਿੰਘ ਟਾਹਲੀ, ਵੇਟ ਖੇਤਰ ਇੰਚਾਰਜ ਰਜਿੰਦਰ ਸਿੰਘ ਮਾਰਸ਼ਲ, ਜਸਵੰਤ ਸਿੰਘ ਬਿੱਟੂ, ਯੂਥ ਆਗੂ ਲਖਵਿੰਦਰ ਸਿੰਘ ਸੇਠੀ, ਸਰਬਜੀਤ ਸਿੰਘ ਵਿਕੀ, ਜੋਗਿੰਦਰ ਸਿੰਘ ਮਿਆਣੀ,ਐੱਸ.ਪੀ ਟਾਹਲੀ ਆਦਿ ਵੀ ਮੌਜੂਦ ਸਨ ।
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8