ਰਿਵਾਇਤੀ ਪਾਰਟੀਆਂ ਨੇ ਲੋਕਾਂ ਨੂੰ ਪਿੰਡਾਂ ਦੀਆਂ ਗਲੀਆਂ ਤੱਕ ਸੀਮਤ ਰੱਖਿਆ: ਵਿਧਾਇਕ ਜਸਵੀਰ ਰਾਜਾ

10/31/2022 2:02:59 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਦੇਸ਼ ਦੀ ਆਜ਼ਾਦੀ ਦੇ 70 ਸਾਲ ਬੀਤ ਜਾਣ ਤੋਂ ਬਾਅਦ ਵੀ ਲੋਕਾਂ ਨੂੰ ਪਿੰਡਾਂ ਦੀਆਂ ਗਲੀਆਂ-ਨਾਲੀਆਂ ਤੱਕ ਸੀਮਤ ਰੱਖਣ ਵਾਲੀਆਂ ਵੱਖ-ਵੱਖ ਰਵਾਇਤੀ ਪਾਰਟੀਆਂ ਤੋਂ ਸਤਾਏ ਹੋਏ ਲੋਕ ਅੱਜ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦਾ ਸਾਥ ਦੇ ਰਹੇ ਹਨ। 

ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਜ਼ਹੂਰਾ ਅਤੇ ਕਲਿਆਣਪੁਰ ਦੇ ਲੋਕਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਵਾਗਤ ਕਰਦਿਆਂ ਕੀਤਾ। ਬੇਟ ਖੇਤਰ ਦੇ ਇੰਚਾਰਜ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਦੀ ਅਗਵਾਈ, ਮਾਸਟਰ ਕੁਲਵੰਤ ਸਿੰਘ ਜਹੂਰਾ ਦੀ ਪ੍ਰੇਰਨਾ ਸਦਕਾ ਪਿੰਡ ਜ਼ਹੂਰਾ ਵਿਖੇ ਸੁਰਿੰਦਰ ਕੌਰ, ਬਲਵੀਰ ਸਿੰਘ, ਗੁਰਮੁਖ ਸਿੰਘ ਜਤਿੰਦਰਪਾਲ ਸਿੰਘ ਦਾ ਪਾਰਟੀ ਵਿੱਚ ਸ਼ਾਮਲ ਹੋਣ 'ਤੇ ਸਿਰੋਪਾਓ ਪਾ ਕੇ ਸਨਮਾਨ ਕਰਦਿਆਂ ਵਿਧਾਇਕ ਜਸਵੀਰ ਰਾਜਾ ਨੇ ਕਿਹਾ ਕਿ ਵੱਖ-ਵੱਖ ਪਾਰਟੀਆਂ ਅਤੇ ਲੀਡਰਾਂ ਨੇ ਹੁਣ ਤਕ ਲੋਕਾਂ ਨੂੰ ਗਲੀਆਂ ਨਾਲੀਆਂ ਅਤੇ ਵਿਕਾਸ ਦੇ ਨਾਂ 'ਤੇ ਗੁਮਰਾਹ ਕਰਕੇ ਸਿਆਸਤ ਕੀਤੀ ਹੈ ਪਰ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਿੱਚ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਪਛਾਣਦੇ ਹੋਏ ਇਨ੍ਹਾਂ ਨੂੰ ਦੂਰ ਕਰਨ ਵਾਸਤੇ  ਯਤਨ ਕੀਤੇ ਹਨ। 

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਮੁੜ ਜਲੰਧਰ ਦੀ ਅਦਾਲਤ 'ਚ ਪੇਸ਼, 14 ਦਿਨਾਂ ਲਈ ਨਿਆਇਕ ਹਿਰਾਸਤ 'ਚ ਭੇਜਿਆ

ਇਸ ਮੌਕੇ  ਪਿੰਡ ਜ਼ਹੂਰਾ ਅਤੇ ਕਲਿਆਣਪੁਰ ਵਾਸੀਆਂ ਨੇ ਵਿਧਾਇਕ ਰਾਜਾ ਨੂੰ ਵੱਖ-ਵੱਖ ਮੰਗਾਂ ਸਬੰਧੀ ਮੰਗ ਪੱਤਰ ਵੀ ਸੌਂਪਿਆ ਜਿਸ ਨੂੰ ਵਿਧਾਇਕ ਰਾਜਾ ਨੇ ਜਲਦ ਤੋਂ ਜਲਦ ਪੂਰੀਆਂ ਕਰਨ ਦਾ ਭਰੋਸਾ ਦਿੱਤਾ। ਇਸ ਮੌਕੇ ਹਰਮੀਤ ਸਿੰਘ ਔਲਖ ਚੇਅਰਮੈਨ ਨਗਰ ਸੁਧਾਰ ਸਭਾ ਹੁਸ਼ਿਆਰਪੁਰ,ਬਲਾਕ ਪ੍ਰਧਾਨ  ਕੇਸ਼ਵ ਸਿੰਘ ਸੈਣੀ, ਨੰਬਰਦਾਰ ਜਗਜੀਵਨ ਜੱਗੀ,ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ, ਹਰਵਿੰਦਰਪਾਲ ਸਿੰਘ ਸੋਨੂੰ ਜ਼ਹੂਰਾ, ਬਲਜੀਤ ਸਿੰਘ ਸੈਣੀ, ਗੋਲਡੀ ਵਰਮਾ ਆਦਿ ਵੀ ਮੌਜ਼ੂਦ ਸਨ।

ਇਹ ਵੀ ਪੜ੍ਹੋ: ਬੰਗਲਾਦੇਸ਼ ’ਚ ਕਤਲੇਆਮ ਲਈ ਪਾਕਿਸਤਾਨੀ ਹਥਿਆਰਬੰਦ ਬਲਾਂ ਤੇ ਇਸਲਾਮਿਕ ਜੰਗੀ ਅਪਰਾਧੀਆਂ ਖ਼ਿਲਾਫ਼ ਮਤਾ ਪਾਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News