ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ਦਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕੀਤਾ ਉਦਘਾਟਨ

09/17/2022 12:07:18 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਖੇਡਾਂ ਸਾਡੇ ਜੀਵਨ ਦਾ ਅਮੀਰ ਅਤੇ ਮਹਾਨ ਵਿਰਸਾਹਨ ਜਿਸ ਨੂੰ ਪ੍ਰਫੁੱਲਤ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਨੇ ਬੇਮਿਸਾਲ ਉਪਰਾਲਾ ਕੀਤਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ  ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਖੇਡਾਂ ਵਤਨ ਪੰਜਾਬ ਦੀਆ ਤਹਿਤ ਬਾਬਾ ਬੂਟਾ ਭਗਤ ਯਾਦਗਾਰੀ ਹਾਲ ਟਾਂਡਾ ਵਿਖੇ ਆਰੰਭ ਹੋਏ ਸਿੱਖ ਮਾਰਸ਼ਲ ਆਰਟ ਜ਼ਿਲ੍ਹਾ ਪੱਧਰੀ ਗੱਤਕਾ ਮੁਕਾਬਲਿਆਂ ਦਾ ਉਦਘਾਟਨ ਕਰਨ ਸਮੇਂ ਕੀਤਾ।

ਇਹ ਵੀ ਪੜ੍ਹੋ: ਮੰਤਰੀ ਚੇਤਨ ਸਿੰਘ ਜੌੜਾਮਾਜਰਾ ਦਾ ਅਹਿਮ ਬਿਆਨ, ਸਾਨੂੰ ਸੁਰਖੀਆਂ ਨਹੀਂ, ਪੰਜਾਬੀਆਂ ਦੀ ਸਿਹਤ ਫਿੱਟ ਚਾਹੀਦੀ ਹੈ

ਜ਼ਿਲ੍ਹਾ ਖੇਡ ਅਫ਼ਸਰ ਗੁਰਪ੍ਰੀਤ ਸਿੰਘ  ਦੀ ਅਗਵਾਈ ਅਤੇ ਜ਼ਿਲ੍ਹਾ ਖੇਡ ਗੱਤਕਾ ਇੰਚਾਰਜ ਰਵਿੰਦਰ ਸਿੰਘ ਰਵੀ ਦੀ ਨਿਗਰਾਨੀ ਹੇਠ ਆਰੰਭ ਹੋਏ ਗੱਤਕਾ ਮੁਕਾਬਲਿਆਂ ਦੀ ਆਰੰਭਤਾ ਕਰਵਾਉਂਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ   ਖੇਡਾਂ ਵਤਨ ਪੰਜਾਬ ਦੀਆਂ ਨੇ ਖੇਡ ਅਤੇ ਖਿਡਾਰੀਆਂ ਵਿਚ ਨਵੀਂ ਕ੍ਰਾਂਤੀ ਪੈਦਾ ਕੀਤੀ ਹੈ ਅਤੇ  ਖਿਡਾਰੀਆਂ ਦੇ ਉਤਸ਼ਾਹ ਨੂੰ ਦੇਖਦਿਆਂ ਮੁੱਖ ਮੰਤਰੀ ਪੰਜਾਬ ਸ੍ਰੀ ਮਾਨ ਨੇ ਹਰ ਸਾਲ ਹੀ ਇਹ ਖੇਡਾਂ ਕਰਵਾਉਣ ਦਾ ਐਲਾਨ ਕੀਤਾ ਹੈ।  ਇਸ ਮੌਕੇ ਜ਼ਿਲ੍ਹਾ ਖੇਡ ਇੰਚਾਰਜ ਰਵਿੰਦਰ ਸਿੰਘ ਰਵੀਤੇ ਸਹਾਇਕ ਇੰਚਾਰਜ ਹਰਮਨਪ੍ਰੀਤ ਸਿੰਘ ਸ਼ੰਟੀ ਨੇ   ਨੇ ਦੱਸਿਆ ਕਿ 2 ਦਿਨਾ ਗੱਤਕਾ ਮੁਕਾਬਲਿਆਂ ਵਿੱਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀ (ਲੜਕੀਆਂ ਤੇ ਲੜਕਿਆਂ ਦੇ ਵਰਗ ਵਿੱਚ) ਫਰੀ ਸੋਟੀ ਮੁਕਾਬਲਾ, ਵਿਅਕਤੀਗਤ ਪ੍ਰਦਰਸ਼ਨ ਮੁਕਾਬਲਾ ਅਤੇ ਫਾਈਟ ਮੁਕਾਬਲਿਆਂ ਵਿੱਚ ਜ਼ਿਲ੍ਹੇ ਭਰ ਚੋਂ  ਭਾਗ ਲੈ ਕੇ ਸਿੱਖ ਮਾਰਸ਼ਲ ਆਰਟ ਗੱਤਕਾ ਦਾ ਪ੍ਰਦਰਸ਼ਨ ਕਰਨਗੇ ਅਤੇ  ਜੇਤੂ ਰਹੇ ਖਿਡਾਰੀ ਪੰਜਾਬ ਪੱਧਰੀ ਮੁਕਾਬਲਿਆਂ ਲਈ ਕੁਆਲੀਫਾਈ ਕਰਨਗੇ। 

PunjabKesari

ਇਸ ਮੌਕੇ ਚੇਅਰਮੈਨ ਇੰਪਰੂਵਮੈਂਟ ਟਰੱਸਟ ਹੁਸ਼ਿਆਰਪੁਰ ਹਰਮੀਤ ਸਿੰਘ ਔਲਖ, ਆਮ ਆਦਮੀ ਪਾਰਟੀ ਦੇ ਸਿਟੀ ਪ੍ਰਧਾਨ ਨੰਬਰਦਾਰ ਜਗਜੀਵਨ ਜੱਗੀ, ਬਲਾਕ ਪ੍ਰਧਾਨ ਕੇਸਵ ਸਿੰਘ ਸੈਣੀ, ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ, ਚੇਅਰਮੈਨ ਸੁਖਵਿੰਦਰ ਸਿੰਘ ਅਰੋੜਾ,ਗੁਰਦੀਪ ਸਿੰਘ ਹੈਪੀ, ਮੋਹਨ ਇੰਦਰ ਸਿੰਘ ਸੰਘਾ,ਅਤਵਾਰ ਸਿੰਘ ਪਲਾਚੱਕ,ਕਿਰਪਾਲ ਸਿੰਘ ਪੰਡੋਰੀ,ਪਿਆਰਾ ਸਿੰਘ, ਜਗਮੋਹਨ ਸਿੰਘ,ਸੁਰਜੀਤ ਸਿੰਘ,ਬਲਜੀਤ ਸੈਣੀ,  ਮਾਸਟਰ ਲਛਮਣ ਸਿੰਘ, ਜਥੇਦਾਰ ਮਨਜੀਤ ਸਿੰਘ ਖਾਲਸਾ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: ‘ਇਕ ਵਿਧਾਇਕ ਇਕ ਪੈਨਸ਼ਨ’ ਯੋਜਨਾ ਸਬੰਧੀ ਹਾਈਕੋਰਟ ’ਚ ਚੁਣੌਤੀ, ਪੰਜਾਬ ਸਰਕਾਰ ਨੂੰ ਜਾਰੀ ਹੋਇਆ ਨੋਟਿਸ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News