ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਤਹਿਤ ਸਰਕਾਰ ਵੱਲੋਂ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ: MLA ਜਸਵੀਰ ਰਾਜਾ ਗਿੱਲ

Monday, Apr 07, 2025 - 06:16 PM (IST)

ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਤਹਿਤ ਸਰਕਾਰ ਵੱਲੋਂ ਖ਼ਰਚੇ ਜਾ ਰਹੇ ਨੇ ਕਰੋੜਾਂ ਰੁਪਏ: MLA ਜਸਵੀਰ ਰਾਜਾ ਗਿੱਲ

ਟਾਂਡਾ ਉੜਮੁੜ  (ਪਰਮਜੀਤ ਮੋਮੀ)-ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਵੱਲੋਂ ਉਲੀਕੇ ਗਏ ਪ੍ਰੋਗਰਾਮ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਤਹਿਤ ਅੱਜ ਹਲਕਾ ਉੜਮੁੜ ਦੇ ਸਰਕਾਰੀ ਐਲੀਮੈਂਟਰੀ ਸਕੂਲ ਉਹੜਪੁਰ ਵਿਖੇ ਹਲਕਾ ਪੱਧਰ ਦਾ ਪ੍ਰੋਗਰਾਮ ਕਰਵਾਇਆ ਗਿਆ। ਸਰਕਾਰੀ ਐਲੀਮੈਂਟਰੀ ਸਕੂਲ, ਸਰਕਾਰੀ ਮਿਡਲ ਸਕੂਲ, ਗ੍ਰਾਮ ਪੰਚਾਇਤ ਓਹੜਪੁਰ ਅਤੇ ਬਲਾਕ ਸਿੱਖਿਆ ਦਫ਼ਤਰ ਦੇ ਸਹਿਯੋਗ ਨਾਲ ਹੈੱਡਟੀਚਰ ਰਮੇਸ਼ ਹੁਸ਼ਿਆਰਪੁਰੀ ਦੀ ਅਗਵਾਈ, ਹੈੱਡਮਾਸਟਰ ਹਰਮਿੰਦਰ ਸਿੰਘ ਅਤੇ ਸਰਪੰਚ ਗੁਰਸ਼ਰਨ ਕੌਰ ਦੀ ਦੇਖ-ਰੇਖ ਹੇਠ ਕਰਵਾਏ ਗਏ ਇਸ ਸਮਾਰੋਹ ਵਿਚ ਹਲਕਾ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਭ ਤੋਂ ਪਹਿਲਾਂ ਪੰਜਾਬ ਸਰਕਾਰ ਵੱਲੋਂ ਸਕੂਲ ਵਿਚ ਬਣਵਾਏ ਗਏ ਨਵੇਂ ਕਮਰੇ ਦਾ ਉਦਘਾਟਨ ਕੀਤਾ। ਇਸ ਮੌਕੇ ਹੋਏ ਸਮਾਰੋਹ ਵਿਚ ਸਰਕਾਰੀ ਐਲੀਮੈਂਟਰੀ ਸਕੂਲ ਜਾਂਚ ਦੇ ਵਿਦਿਆਰਥੀਆਂ ਨੇ ਰੰਗਾਰੰਗ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ!  NRI ਦੇ ਘਰ ’ਤੇ ਚੱਲੀਆਂ ਤਾੜ-ਤਾੜ ਗੋਲ਼ੀਆਂ, ਕੰਬਿਆ ਇਹ ਇਲਾਕਾ

PunjabKesari

ਸਮਾਰੋਹ ਵਿਚ ਸੰਬੋਧਨ ਕਰਦੇ ਹੋਏ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਅਗਵਾਈ ਵਿਚ ਪੰਜਾਬ ਸਰਕਾਰ ਨੇ ਸਿੱਖਿਆ ਕ੍ਰਾਂਤੀ ਤਹਿਤ 18 ਹਜ਼ਾਰ ਕਰੋੜ ਰੁਪਏ ਦਾ ਬਜਟ ਪਾਸ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਸੂਬੇ ਅੰਦਰ 1250 ਅਧਿਆਪਕਾਂ ਦੀ ਭਰਤੀ ਕੀਤੀ ਗਈ ਹੈ, ਜਿਸ ਤਹਿਤ 69 ਅਧਿਆਪਕ ਹਲਕਾ ਟਾਂਡਾ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਚਾਰਜ ਲੈ ਚੁੱਕੇ ਹਨ। ਉਨ੍ਹਾਂ ਹੋਰ ਦੱਸਿਆ ਕਿ ਸਿੱਖਿਆ ਕ੍ਰਾਂਤੀ ਦੇ ਅੰਦਰ ਹੀ ਪੰਜਾਬ ਸਰਕਾਰ ਨੇ ਹਲਕਾ ਟਾਂਡਾ ਵਿਚ ਇਕ ਸਕੂਲ ਆਫ਼ ਐਮੀਨੈਂਸ ਅਤੇ ਚਾਰ ਸਕੂਲ ਹੈਪੀਨੈਸ ਦਿੱਤੇ ਹਨ। ਇਸੇ ਤਹਿਤ ਹੀ ਲੱਖਾਂ ਰੁਪਏ ਦੀਆਂ ਦੀਆਂ ਗ੍ਰਾਂਟਾਂ ਜਾਰੀ ਕਰ ਕੇ ਸਕੂਲ ਦੀ ਕਾਇਆਕਲਪ ਕੀਤੀ ਜਾ ਰਹੀ ਹੈ।

ਇਸ ਸਮਾਰੋਹ ਵਿਚ ਵਿਸ਼ੇਸ਼ ਤੌਰ ’ਤੇ ਪਹੁੰਚੇ ਜ਼ਿਲ੍ਹਾ ਆਰਡੀਨੇਟਰ ਹਰਮਿੰਦਰ ਸਿੰਘ, ਤਹਿਸੀਲਦਾਰ ਪਰਵੀਨ ਕੁਮਾਰ, ਬਲਾਕ ਸਿੱਖਿਆ ਅਫਸਰ ਜਸਵਿੰਦਰ ਬਾਸਲ, ਪ੍ਰਿੰਸੀਪਲ ਹਰਦੀਪ ਸਿੰਘ, ਪ੍ਰਿੰਸੀਪਲ ਰਾਜੇਸ਼ ਕੁਮਾਰ ਤਰੇਹਨ, ਪ੍ਰਿੰਸੀਪਲ ਆਸ਼ਾ ਰਾਣੀ ਪਿੰਡ ਦੇ ਸੇਵਾਮੁਕਤ ਅਧਿਆਪਕਾਂ ਤੇ ਹੋਰਨਾਂ ਸ਼ਖ਼ਸ਼ੀਅਤਾਂ ਵਿਸ਼ੇਸ਼ ਤੌਰ ’ਤੇ ਯਾਦਗਾਰੀ ਚਿੰਨ੍ਹ ਭੇਟ ਕਰਦੇ ਹੋਏ ਸਨਮਾਨਤ ਕੀਤਾ ਗਿਆ। ਸਮੁੱਚੇ ਸਮਾਗਮ ਵਿਚ ਸਟੇਜ ਸਕੱਤਰ ਦੀ ਭੂਮਿਕਾ ਹੈੱਡਮਾਸਟਰ ਨਰਿੰਦਰ ਅਰੋੜਾ ਨੇ ਬਾਖੂਬੀ ਨਿਭਾਈ।

ਇਹ ਵੀ ਪੜ੍ਹੋ: ਪੰਜਾਬ ਦੇ NH 'ਤੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਕਾਰ ਦੇ ਉੱਡੇ ਪਰਖੱਚੇ, ਮੰਜ਼ਰ ਵੇਖ ਸਹਿਮੇ ਲੋਕ

ਇਸ ਮੌਕੇ ਹੈਲਥ ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ, ਗੁਰਦੀਪ ਸਿੰਘ ਹੈਪੀ, ਇੰਸਪੈਕਟਰ ਜਤਿੰਦਰ ਪਾਲ ਸਿੰਘ, ਹੈਡ ਮਾਸਟਰ ਅਵਤਾਰ ਸਿੰਘ, ਲੋਕੇਸ਼ ਵਸ਼ਿਸ਼ਟ, ਰਵਿੰਦਰ ਸਿੰਘ ਰਵੀ, ਦਲਜੀਤ ਸਿੰਘ ਧਾਲੀਵਾਲ, ਡਾ. ਗਿਆਨ ਸਿੰਘ, ਹਰਵਿੰਦਰ ਉਹੜਪੁਰੀ, ਕੋਚ ਕੁਲਵੰਤ ਸਿੰਘ , ਕਸ਼ਮੀਰਾ ਸਿੰਘ ਚੌਹਾਨ, ਰਾਕੇਸ਼ ਰੌਸ਼ਨ, ਰੇਸ਼ਮ ਸਿੰਘ, ਸੈਂਟਰ ਹੈੱਡਟੀਚਰ ਗੁਰਜੀਤ ਸਿੰਘ, ਹੈੱਡਮਾਸਟਰ ਹਰਮਿੰਦਰ ਸਿੰਘ, ਸਤੀਸ਼ ਕੁਮਾਰ, ਨਵਦੀਪ ਸਿੰਘ, ਵਿਪੁਲ ਸਿੰਘ ਮੁਲਤਾਨੀ, ਜਯੋਤੀ ਸੈਣੀ, ਗੁਰਦੀਪ ਕੌਰ, ਜਸਪ੍ਰੀਤ ਸਿੰਘ, ਵਰਿੰਦਰ ਕੁਮਾਰ, ਪ੍ਰਦੀਪ ਪਾਲ ਸਿੰਘ ਵੀ ਹਾਜ਼ਰ ਸਨ। ਇਸ ਤੋਂ ਇਲਾਵਾ ਸਰਕਾਰੀ ਐਲੀਮੈਂਟਰੀ ਸਕੂਲ ਸੈਦੂਪੁਰ ਦਾਤਾ, ਸਰਕਾਰੀ ਐਲੀਮੈਂਟਰੀ ਸਕੂਲ ਸਹਿਬਾਜ਼ਪੁਰ ਵਿਖੇ ਵੀ ਸਿੱਖਿਆ ਕ੍ਰਾਂਤੀ ਬਦਲਦਾ ਪੰਜਾਬ ਤਹਿਤ ਬਲਾਕ ਪੱਧਰੀ ਸਮਾਰੋਹ ਕਰਵਾਏ ਗਏ।

ਇਹ ਵੀ ਪੜ੍ਹੋ:  ਵੱਡੀ ਖ਼ਬਰ : ਕਬੱਡੀ ਦੇ ਚੋਟੀ ਦੇ ਖਿਡਾਰੀ ਸੁਖਜੀਤ ਟਿੱਬਾ ਦੀ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News