MLA ਜਸਵੀਰ ਰਾਜਾ ਵੱਲੋਂ ਆਰਜੀ ਤੌਰ ''ਤੇ ਬਣਾਏ ਸ਼ੈਲਟਰਾਂ ''ਚ ਪਹੁੰਚ ਲੋਕਾਂ ਦੀ ਕੀਤੀ ਮਦਦ
Wednesday, Aug 27, 2025 - 11:30 AM (IST)

ਟਾਂਡਾ ਉੜਮੁੜ (ਪਰਮਜੀਤ ਮੋਮੀ)- ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਪਿਛਲੇ ਦੋ ਦਿਨਾਂ ਤੋਂ ਹੋ ਰਹੀ ਲਗਾਤਾਰ ਭਾਰੀ ਬਾਰਿਸ਼ ਦੇ ਕਾਰਨ ਪੌਂਗ ਡੈਮ ਵੱਲੋਂ ਬਿਆਸ ਦਰਿਆ ਛੱਡੇ ਹੋਏ ਪਾਣੀ ਕਾਰਨ ਪਿੰਡ ਰੜਾ ਮੰਡ ਦੇ ਲੋਕਾਂ ਨੂੰ ਆਪਣੇ ਘਰ ਛੱਡ ਕੇ ਟਾਂਡਾ ਸ਼੍ਰੀ ਹਰਗੋਬਿੰਦਪੁਰ ਸੜਕ 'ਤੇ ਡੇਰੇ ਲਾਉਣ ਲਈ ਮਜਬੂਰ ਹੋਣਾ ਪਿਆ। ਬਿਆਸ ਦਰਿਆ ਦਾ ਪਾਣੀ ਓਵਰਫਲੋਅ ਹੋਰ ਕਰਕੇ ਰੜਾ ਮੰਡ ਲੋਕਾਂ ਦੇ ਘਰਾਂ ਵਿੱਚ ਵੜ ਗਿਆ, ਜਿਸ ਕਾਰਨ ਲੋਕਾਂ ਨੂੰ ਅਚਾਨਕ ਹੀ ਆਪਣੇ ਘਰ ਛੱਡ ਕੇ ਟਾਂਡਾ ਸ੍ਰੀ ਹਰਗੋਬਿੰਦਪੁਰ ਤੇ ਡੇਰੇ ਲਾਉਣ ਲਈ ਮਜਬੂਰ ਹੋਣਾ ਪਿਆ ਅਤੇ ਇਨ੍ਹਾਂ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਵੱਲੋਂ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਪ੍ਰਸ਼ਾਸਨ ਸਮੇਤ ਪਹੁੰਚ ਕੇ ਪ੍ਰਭਾਵਿਤ ਲੋਕਾਂ ਨੂੰ ਤਰਪਾਲਾ, ਖਾਣਾ ਅਤੇ ਹੋਰ ਲੋੜੀਂਦਾ ਸਮਾਨ ਮੁਹਈਆ ਕਰਾਇਆ।
ਇਹ ਵੀ ਪੜ੍ਹੋ: ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਅਹਿਮ ਖ਼ਬਰ, ਖੜ੍ਹੀ ਹੋਈ ਨਵੀਂ ਮੁਸੀਬਤ!
ਇਸ ਮੌਕੇ ਵਿਧਾਇਕ ਜਸਬੀਰ ਰਾਜਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਨ੍ਹਾਂ ਹੰਗਾਮੀ ਹਾਲਾਤ ਵਿੱਚ ਨਜਿੱਠਣ ਲਈ ਸਮੁੱਚੇ ਇੰਤਜਾਮ ਕੀਤੇ ਹਨ। ਇਸ ਮੌਕੇ ਉਨ੍ਹਾਂ ਨਾਲ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ ਅਤੇ ਪ੍ਰਸ਼ਾਸਨ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਲੋਕਾਂ ਨੇ ਪੰਜਾਬ ਸਰਕਾਰ ਅਤੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕੀਤਾ ਗਿਆ।
ਇਹ ਵੀ ਪੜ੍ਹੋ: ਵੱਡੀ ਖ਼ਬਰ: ਰੁੜ ਗਿਆ ਪੰਜਾਬ ਦੇ ਮੇਨ ਹਾਈਵੇਅ ਦਾ ਇਕ ਹਿੱਸਾ, ਹਿਮਾਚਲ ਨਾਲ ਟੁੱਟ ਸਕਦੈ ਸੰਪਰਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e