MLA ਜਸਵੀਰ ਰਾਜਾ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ

Monday, Sep 22, 2025 - 07:11 PM (IST)

MLA ਜਸਵੀਰ ਰਾਜਾ ਨੇ ਕਰੋੜਾਂ ਦੀ ਲਾਗਤ ਨਾਲ ਬਣਨ ਵਾਲੀ ਸੜਕ ਦਾ ਉਦਘਾਟਨ ਕੀਤਾ

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਪੰਜਾਬ ਦੀ ਮੌਜੂਦਾ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਨੂੰ ਵਿਕਾਸ ਪੱਖੋਂ ਸੰਪੂਰਨ ਕਰਨ ਲਈ ਹਰੇਕ ਖੇਤਰ ਵਿੱਚ ਕੰਮ ਕੀਤੇ ਜਾ ਰਹੇ ਹਨ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਨੇ ਪਿੰਡ ਖਖਾਂ ਤੋਂ ਦਾਰਾਪੁਰ ਟਾਂਡਾ ਤੱਕ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਕਰਨ ਸਮੇਂ ਕੀਤਾ।  

ਲੋਕ ਨਿਰਮਾਣ ਵਿਭਾਗ ਪੰਜਾਬ ਵੱਲੋਂ ਕਰੀਬ 1.94 ਕਰੋੜ ਰੁਪਏ ਦੀ ਲਾਗਤ ਨਾਲ ਬਣਾਈ ਜਾ ਰਹੀ ਇਸ ਸੜਕ ਦੇ ਉਦਘਾਟਨ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਉਹ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਲੋਕ ਨਿਰਮਾਣ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਦੇ ਧੰਨਵਾਦੀ ਹਨ, ਜਿਨ੍ਹਾਂ ਨੇ ਇਸ ਸੜਕ ਨੂੰ ਦੋਬਾਰਾ ਤੋਂ ਨਿਰਮਾਣਿਤ ਕਰਨ ਦੀ ਮਨਜ਼ੂਰੀ ਦਿੱਤੀ। 

ਇਹ ਵੀ ਪੜ੍ਹੋ: ਫਗਵਾੜਾ 'ਚ ਬੇਨਕਾਬ ਸਾਈਬਰ ਫਰਾਡ ਸੈਂਟਰ ਦੇ ਮਾਮਲੇ 'ਚ ਪੁਲਸ ਦੇ ਵੱਡੇ ਖ਼ੁਲਾਸੇ, ਰੋਜ਼ਾਨਾ ਹੁੰਦੀ ਸੀ ...

PunjabKesari

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪਿਛਲੇ ਦਿਨੀਂ ਹੋਈ ਬਰਸਾਤ ਦੌਰਾਨ ਟਾਂਡਾ ਇਲਾਕੇ ਦੀਆਂ ਨੁਕਸਾਨੀਆਂ ਗਈਆਂ ਹੋਰਨਾਂ ਸੜਕਾਂ ਦੀ ਹਾਲਤ ਵੀ ਜਲਦ ਤੋਂ ਜਲਦ ਸੁਧਾਰੀ ਜਾਵੇਗੀ ਤਾਂ ਜੋ ਲੋਕਾਂ ਨੂੰਨਵੀਆਂ ਸਹੂਲਤਾਂ ਦਿੱਤੀਆਂ ਜਾ ਸਕਣ। ਇਸ ਮੌਕੇ ਉਨ੍ਹਾਂ ਨੇ ਹੋਰ ਕਿਹਾ ਕਿ ਆਉਣ ਵਾਲੇ ਸਮੇਂ ਦੌਰਾਨ ਹਲਕਾ ਟਾਂਡਾ ਦੇ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਜਾਵੇਗੀ। ਇਸ ਮੌਕੇ ਪਿੰਡ ਖੱਖ ਦੇ ਨਿਵਾਸੀਆਂ ਨੇ ਵਿਧਾਇਕ ਜਸਵੀਰ ਸਿੰਘ ਰਾਜਾ ਦਾ ਧੰਨਵਾਦ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਤ ਵੀ ਕੀਤਾ।  

ਇਸ ਮੌਕੇ ਸੰਗਠਨ ਇੰਚਾਰਜ ਕੇਸ਼ਵ ਸਿੰਘ ਸੈਣੀ ਕੌਂਸਲਰ ਹਰਕ੍ਰਿਸ਼ਨ ਸੈਣੀ, ਕੈਪਸਨ ਜਰਨੈਲ ਸਿੰਘ, ਸੋਨੂੰ ਖੰਨਾ, ਪਰਮਿੰਦਰ ਸਿੰਘ, ਨੰਬਰਦਾਰ ਗੁਰਦਿਆਲ ਸਿੰਘ, ਹਰਮੇਲ ਸਿੰਘ, ਦਵਿੰਦਰ ਸਿੰਘ, ਸਰਪੰਚ ਸੁਖਵਿੰਦਰ ਸਿੰਘ, ਗੁਰਪਾਲ ਸਿੰਘ, ਕੌਂਸਲਰ ਸੁਰਿੰਦਰਜੀਤ ਸਿੰਘ ਬਿੱਲੂ,ਜਸਵੀਰ ਸਿੰਘ, ਜਗਦੀਸ਼ ਸਿੰਘ, ਸਰਪੰਚ ਮਨਪ੍ਰੀਤ ਸਿੰਘ ਗੋਲਡੀ ਨਰਵਾਲ ਪ੍ਰੇਮ ਪਡਵਾਲ, ਹਰਮੀਤ ਬੜੈਚ, ਕੌਂਸਲਰ ਸੁਮਨ ਖੋਸਲਾ, ਦੀਪਕ ਭੀਲ, ਮੋਹਣ ਸਭਰਵਾਲ, ਪ੍ਰੇਮ ਜੈਨ, ਰਾਜਨ ਸੋਂਧੀ, ਸਚਿਨ ਪੁਰੀ, ਬਲਜੀਤ ਸਿੰਘ, ਨਿਖਲੇਸ਼ ਜਸਰਾ, ਅਨਿਲ ਗੋਰਾ ਵੀ ਹਾਜ਼ਰ ਸਨ। 

ਇਹ ਵੀ ਪੜ੍ਹੋ: ਸੰਭਲ ਜਾਓ ਪੰਜਾਬੀਓ ! ਪਾਵਰਕਾਮ ਨੇ ਖਿੱਚੀ ਤਿਆਰੀ, ਇਨ੍ਹਾਂ ਬਿਜਲੀ ਖ਼ਪਤਕਾਰਾਂ 'ਤੇ ਹੋਇਆ ਵੱਡਾ ਐਕਸ਼ਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

shivani attri

Content Editor

Related News