ਵਿਧਾਇਕ ਜਸਵੀਰ ਰਾਜਾ ਨੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਕੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ
Thursday, Sep 11, 2025 - 06:24 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਬਿਆਸ ਦਰਿਆ ਨਾਲ ਲੱਗਦੇ ਬੇਟ ਖੇਤਰ ਟਾਂਡਾਂ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਵਿੱਚ ਪਾਣੀ ਦਾ ਵਹਾਅ ਘੱਟ ਹੋਣ ਉਪਰੰਤ ਵੱਖ-ਵੱਖ ਪਿੰਡਾਂ ਨੇ ਹੁਣ ਘਰਾਂ ਵਿੱਚ ਵਾਪਸੀ ਕਰਨੀ ਸ਼ੁਰੂ ਕਰ ਦਿੱਤੀ ਹੈ। ਬਿਆਸ ਦਰਿਆ ਦੇ ਪਾਣੀ ਨਾਲ ਜਿਆਦਾ ਪ੍ਰਭਾਵਿਤ ਹੋਏ ਪਿੰਡ ਪਿੰਡ ਫੱਤਾ ਕੁੱਲਾ, ਅਬਦੁੱਲਾਪੁਰ, ਗੰਦੋਵਾਲ ਦੇ ਵਾਸੀ ਜੋਕਿ ਮਿਆਣੀ ਦੇ ਸਰਕਾਰੀ ਹਾਈ ਸਕੂਲ ਅਤੇ ਹੋਰਨਾਂ ਥਾਵਾਂ 'ਤੇ ਸ਼ਰਨ ਲੈ ਕੇ ਬੈਠੇ ਹੋਏ ਸਨ ਹੁਣ ਵਾਪਸ ਆਪਣੇ ਘਰਾਂ ਨੂੰ ਵਾਪਸ ਮੁੜਨ ਲੱਗੇ ਹਨ। ਲੋਕਾਂ ਦੇ ਹੋਏ ਨੁਕਸਾਨ ਅਤੇ ਸਥਿਤੀ ਦਾ ਜਾਇਜ਼ਾ ਲੈਣ ਵਾਸਤੇ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪ੍ਰਭਾਵਿਤ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ।
ਇਹ ਵੀ ਪੜ੍ਹੋ: ਹਸਪਤਾਲ ਤੋਂ ਛੁੱਟੀ ਮਿਲਦੇ ਹੀ ਐਕਸ਼ਨ 'ਚ CM ਭਗਵੰਤ ਮਾਨ, ਸੱਦ ਲਈ ਮੀਟਿੰਗ
ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਪ੍ਰਭਾਵਿਤ ਪਿੰਡਾਂ ਦੇ ਲੋਕਾਂ ਦੇ ਘਰਾਂ ਵਿੱਚ ਜਾ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਯਕੀਨ ਦਵਾਇਆ ਕਿ ਪੰਜਾਬ ਸਰਕਾਰ ਨਹੀਂ ਜਿੱਥੇ ਹੜ੍ਹਾਂ ਦੌਰਾਨ ਸਹਿਯੋਗ ਅਤੇ ਮਦਦ ਕੀਤੀ ਹੈ, ਉਥੇ ਹੀ ਹੁਣ ਘਰਾਂ ਦੇ ਹੋਏ ਨੁਕਸਾਨ ਤੇ ਨੁਕਸਾਨੇ ਗਏ ਘਰਾਂ ਦਾ ਮੁਆਵਜ਼ਾ ਵੀ ਸਰਕਾਰ ਵੱਲੋਂ ਦਿੱਤਾ ਜਾਵੇਗਾ ਅਤੇ ਹੜਾਂ ਦੀ ਮਾਰ ਝੱਲਣ ਵਾਲੇ ਲੋਕਾਂ ਦੀ ਹਰ ਜ਼ਰੂਰਤ ਪੂਰੀ ਕੀਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਫਿਲਹਾਲ ਜੋ ਰਾਸ਼ਨ ਸਮੱਗਰੀ ਅਤੇ ਲੰਗਰ ਹੈ, ਉਹ ਬਾਹਰਲੇ ਪਿੰਡਾਂ ਤੋਂ ਪ੍ਰਭਾਵਿਤ ਲੋਕਾਂ ਲਈ ਹੁਣ ਪਿੰਡਾਂ ਵਿੱਚ ਪਹੁੰਚਾਇਆ ਜਾਵੇਗਾ ਅਤੇ ਬਾਅਦ ਵਿੱਚ ਸਰਕਾਰੀ ਗਿਰਦਾਵਰੀ ਕਰਵਾ ਕੇ ਲੋਕਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਫ਼ਸਲਾਂ ਦੇ ਹੋਏ ਨੁਕਸਾਨ ਸਬੰਧੀ ਵੀ ਜਾਇਜਾ ਲਿਆ ਜਾਵੇਗਾ, ਜਿਸ ਦਾ ਸਰਕਾਰ ਵੱਲੋਂ ਢੁੱਕਵਾ ਮੁਆਵਜ਼ਾ ਜੋ ਐਲਾਨ ਕੀਤਾ ਗਿਆ ਹੈ, ਉਹ ਦਿੱਤਾ ਜਾਵੇਗਾ। ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਹੜ੍ਹਾਂ ਦੌਰਾਨ ਸੇਵਾਵਾਂ ਕਰਨ ਵਾਲੀਆਂ ਵੱਖ-ਵੱਖ ਧਾਰਮਿਕ ਸਮਾਜਿਕ ਜਥੇਬੰਦੀਆਂ ਦਾ ਧੰਨਵਾਦ ਕੀਤਾ ਅਤੇ ਕਿਹਾ ਹੈ ਕਿ ਇਸ ਔਖੇ ਸਮੇਂ ਵਿੱਚ ਸਾਰਿਆਂ ਨੇ ਹੀ ਰਲ-ਮਿਲ ਕੇ ਹੜ੍ਹ ਪ੍ਰਭਾਵਿਤ ਲੋਕਾਂ ਦਾ ਦੁੱਖ ਵੰਡਾਇਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਹੋਏ ਗ੍ਰਨੇਡ ਧਮਾਕੇ ਦੇ ਮਾਮਲੇ 'ਚ ਨਵਾਂ ਮੋੜ! ਇਨ੍ਹਾਂ ਗੈਂਗਸਟਰਾਂ ਨੇ ਲਈ ਹਮਲੇ ਦੀ ਜ਼ਿੰਮੇਵਾਰੀ
ਇਸ ਮੌਕੇ ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਦਾ ਵੀ ਵਿਸ਼ੇਸ਼ ਤੌਰ 'ਤੇ ਧੰਨਵਾਦ ਕੀਤਾ, ਜੋ ਹੜ੍ਹਾਂ ਦੌਰਾਨ ਵੇਟ ਖੇਤਰ ਵਿੱਚ ਪੂਰੀ ਤਰ੍ਹਾਂ ਸਰਗਰਮ ਰਿਹਾ। ਉਧਰ ਦੂਜੇ ਪਾਸੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਾਲੀ ਵੇਈਂ ਦਾ ਪਾਣੀ ਓਵਰਫਲੋਅ ਹੋਣ ਕਾਰਨ ਪਿੰਡ ਤਲਵੰਡੀ ਡੱਡੀਆਂ, ਬਹਾਦਰਪੁਰ ਅਤੇ ਹੋਰਨਾ ਪਿੰਡਾਂ ਵਿੱਚ ਪਹੁੰਚ ਕੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਅਤੇ ਲੋਕਾਂ ਨਾਲ ਵਿਸ਼ੇਸ਼ ਮੀਟਿੰਗ ਕਰਦੇ ਹੋਏ ਆਉਣ ਵਾਲੇ ਸਮੇਂ ਲਈ ਢੁੱਕਵੇਂ ਪ੍ਰਬੰਧ ਕਰਨ ਲਈ ਵਿਚਾਰ-ਵਟਾਂਦਰਾ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਵਿਸ਼ਵਾਸ ਦਿਵਾਇਆ ਕਿ ਸਰਕਾਰ ਵੱਲੋਂ ਆਉਣ ਵਾਲੇ ਸਮੇਂ ਵਿੱਚ ਪਾਣੀ ਦੇ ਸਹੀ ਨਿਕਾਸ ਲਈ ਜੋ ਪ੍ਰਬੰਧ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਨਾਲ ਐੱਸ. ਡੀ. ਐੱਮ. ਟਾਂਡਾ ਪਰਮਪ੍ਰੀਤ ਸਿੰਘ ਨਾਇਬ ਤਹਿਸੀਲਦਾਰ ਮਨਪ੍ਰੀਤ ਸਿੰਘ, ਸਰਪੰਚ ਜਸਵੰਤ ਸਿੰਘ ਬਿੱਟੂ, ਕੁਲਵੰਤ ਸਿੰਘ ਡੱਡੀਆਂ, ਬਲਾਕ ਪ੍ਰਧਾਨ ਲੱਖਵਿੰਦਰ ਸਿੰਘ ਸੇਠੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: ਜਲੰਧਰ 'ਚ ਦੀਵਾਲੀ ਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਦਾ ਸਮਾਂ ਤੈਅ, ਲੱਗੀਆਂ ਇਹ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e