ਵਿਧਾਇਕ ਜਸਵੀਰ ਸਿੰਘ ਰਾਜਾ ਨੇ ਅਨਾਜ ਮੰਡੀ ਟਾਂਡਾ ''ਚ ਝੋਨੇ ਦੀ ਸਰਕਾਰੀ ਖਰੀਦ ਦਾ ਕੀਤਾ ਉਦਘਾਟਨ

Thursday, Sep 18, 2025 - 08:26 PM (IST)

ਵਿਧਾਇਕ ਜਸਵੀਰ ਸਿੰਘ ਰਾਜਾ ਨੇ ਅਨਾਜ ਮੰਡੀ ਟਾਂਡਾ ''ਚ ਝੋਨੇ ਦੀ ਸਰਕਾਰੀ ਖਰੀਦ ਦਾ ਕੀਤਾ ਉਦਘਾਟਨ

ਟਾਂਡਾ ਉੜਮੁੜ, (ਪਰਮਜੀਤ ਸਿੰਘ ਮੋਮੀ)- ਮੌਜੂਦਾ ਝੋਨੇ ਦੀ ਫਸਲ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਆੜਤੀਆਂ ਅਤੇ ਸੈਲਰਾਂ ਵੱਲੋਂ ਕਿਸੇ ਵੀ ਪ੍ਰਕਾਰ ਦਾ ਕੱਟ ਨਹੀਂ ਲਗਾਇਆ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਟਾਂਡਾ ਅਧੀਨ ਅਧੀਨ ਆਉਂਦੀ ਅਨਾਜ ਮੰਡੀ ਟਾਂਡਾ ਵਿੱਚ ਸਾਉਣ ਦੀ ਪ੍ਰਮੁੱਖ ਝੋਨੇ ਦੀ ਫਸਲ ਦੀ ਸਰਕਾਰੀ ਖਰੀਦ ਦਾ ਉਦਘਾਟਨ ਕਰਨ ਸਮੇਂ ਕੀਤਾ। 

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਪੰਜਾਬ ਵਿੱਚ ਮੌਜੂਦਾ ਹੜ੍ਹਾਂ ਦੇ ਹਾਲਾਤਾਂ ਦੌਰਾਨ ਕਿਸਾਨਾਂ ਦਾ ਬਹੁਤ ਨੁਕਸਾਨ ਹੋਇਆ ਹੈ ਜਿਸ ਕਾਰਨ ਝੋਨੇ ਦੀ ਆਮਦ ਅਤੇ ਫਸਲ ਤੇ ਵੀ ਇਸ ਦਾ ਅਸਰ ਦਿਖੇਗਾ।

ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਹਮੇਸ਼ਾ ਹੀ ਕਿਸਾਨਾਂ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੀ ਹਰ ਮੁਸ਼ਕਿਲ ਦਾ ਹੱਲ ਕੀਤਾ ਹੈ ਅਤੇ ਇਸ ਵਾਰ ਵੀ ਕਿਸਾਨਾਂ ਆੜਤੀਆਂ ਅਤੇ ਸੈਲਰਾਂ ਨੂੰ ਮੰਡੀਆਂ ਵਿੱਚ ਕਿਸੇ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ ਇਸ ਵਾਸਤੇ ਹੁਣ ਤੋਂ ਹੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਮੰਡੀ ਵਿੱਚ ਝੋਨਾ ਨਵੀਂ ਰਹਿਤ ਲਿਆਉਣ ਤਾਂ ਜੋ ਆੜਤੀਆਂ ਅਤੇ ਕਿਸਾਨਾਂ ਦਾ ਨੁਕਸਾਨ ਨਾ ਹੋਵੇ।

ਇਸ ਮੌਕੇ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਦੱਸਿਆ ਕਿ ਮੌਜੂਦਾ ਝੋਨੇ ਦੇ ਸੀਜ਼ਨ ਦੌਰਾਨ ਐੱਫ.ਸੀ.ਆਈ, ਮਾਰਕ ਫੈਡ ਪਨਗਰੇਨ ਅਤੇ ਪਨਸਪ ਖਰੀਦ ਏਜੰਸੀਆਂ ਝੋਨੇ ਦੀ ਖਰੀਦ ਕਰਨਗੀਆਂ।

ਇਸ ਤੋਂ ਪਹਿਲਾਂ ਵਿਧਾਇਕ ਜਸਵੀਰ ਸਿੰਘ ਰਾਜਾ ਨੇ ਮਾਰਕੀਟ ਕਮੇਟੀ ਦਫਤਰ ਟਾਂਡਾ ਵਿਖੇ ਆੜਤੀਆਂ ਅਤੇ ਸੈਲਰਾਂ ਦੀਆਂ ਮੁਸ਼ਕਿਲਾਂ ਸੁਣੀਆਂ ਅਤੇ ਦੱਸਿਆ ਕਿ 19 ਸਤੰਬਰ ਨੂੰ ਵੱਖ-ਵੱਖ ਕਿਸਾਨ ਜਥੇਬੰਦੀਆਂ, ਸੈਲਰਾਂ ਆੜਤੀਆਂ ਅਤੇ ਲੇਬਰ ਨਾਲ ਮੀਟਿੰਗ ਕਰਦੇ ਹੋਏ ਰਹਿਣਗੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ। 

ਇਸ ਮੌਕੇ ਮਾਰਕੀਟ ਕਮੇਟੀ ਟਾਂਡਾ ਦੇ ਸਕੱਤਰ ਹਰਪ੍ਰੀਤ ਸਿੰਘ ਜੌਹਲ ਨੇ ਦੱਸਿਆ ਕਿ ਦਾਣਾ ਮੰਡੀ ਟਾਂਡਾ ਵਿੱਚ ਝੋਨੇ ਦੀ ਆਮਦ ਫਿਲਹਾਲ ਮੱਠੀ ਰਫਤਾਰ ਵਿੱਚ ਹੈ ਜੋ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਹੋਵੇਗੀ ਅਤੇ ਮਾਰਕੀਟ ਕਮੇਟੀ ਟਾਂਡਾ ਦੀਆਂ ਸਹਾਇਕ ਮੰਡੀਆਂ ਵਿੱਚ ਵੀ ਝੋਨੇ ਦੀ ਖਰੀਦ ਸਬੰਧੀ ਤਿਆਰੀਆਂ ਮੁਕੰਮਲ ਕੀਤੀਆਂ ਜਾ ਚੁੱਕੀਆਂ ਹਨ। ਇਸ ਮੌਕੇ ਆੜਤੀ ਐਸੋਸੀਏਸ਼ਨ ਦੇ ਮੈਂਬਰਾਂ ਨੇ ਮੰਗ ਕੀਤੀ ਕਿ ਕੰਬਾਈਨ ਦੁਆਰਾ ਝੋਨੇ ਦੀ ਫਸਲ ਕਰਨ ਲਈ ਨਿਰਧਾਰਿਤ ਸਮਾਂ ਕੀਤਾ ਜਾਵੇ।

ਇਸ ਮੌਕੇ ਚੇਅਰਮੈਨ ਚੌਧਰੀ ਰਾਜਵਿੰਦਰ ਸਿੰਘ ਰਾਜਾ, ਡੀ.ਐੱਸ.ਪੀ ਟਾਂਡਾ ਦਵਿੰਦਰ ਸਿੰਘ ਬਾਜਵਾ, ਏ.ਐੱਫ.ਐੱਸ.ਓ. ਮੁਨੀਸ਼ ਬਸੀ, ਸਰਪੰਚ ਸੁਖਵਿੰਦਰਜੀਤ ਸਿੰਘ ਝਾਵਰ, ਸਰਪੰਚ ਮਨਪ੍ਰੀਤ ਗੋਲਡੀ ਨਰਵਾਲ, ਮੰਡੀ ਸੁਪਰਵਾਈਜ਼ਰ ਅਮਰਜੀਤ ਸਿੰਘ ਜੋਨੀ, ਮੰਡੀ ਸੁਪਰਵਾਈਜ਼ਰ ਨਵਰੀਤ ਸਿੰਘ, ਜ਼ਿਲ੍ਹਾ ਪ੍ਰਧਾਨ ਮਨਵੀਰ ਝਾਵਰ, ਪ੍ਰਧਾਨ ਅਵਤਾਰ ਸਿੰਘ, ਪਵਨ ਚੱਡਾ, ਰਾਕੇਸ਼ ਵੋਹਰਾ, ਨੰਬਰਦਾਰ ਮਨਿੰਦਰਜੀਤ ਸਿੰਘ ਮਨੀ, ਬੋਬੀ ਬਹਿਲ, ਗੋਲਡੀ ਕਲਿਆਣਪੁਰ, ਸੁਰੇਸ਼ ਜੈਨ, ਰਿਸ਼ਵ ਜੈਨ, ਪਰਮਿੰਦਰ ਸੈਣੀ,ਜਤਿੰਦਰ ਅਗਰਵਾਲ, ਸ਼ੇਰੂਪੁਰੀ, ਬੰਟੀ ਜੈਨ ਵੀ ਹਾਜ਼ਰ ਸਨ। 


author

Rakesh

Content Editor

Related News