ਵਿਧਾਇਕ ਕਰਮਵੀਰ ਘੁੰਮਣ ਨੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਦਾ ਕੀਤਾ ਦੌਰਾ

Saturday, Apr 26, 2025 - 04:58 PM (IST)

ਵਿਧਾਇਕ ਕਰਮਵੀਰ ਘੁੰਮਣ ਨੇ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਦਾ ਕੀਤਾ ਦੌਰਾ

ਟਾਂਡਾ ਉੜਮੁੜ (ਪਰਮਜੀਤ ਮੋਮੀ)-ਕਣਕ ਦੀ ਫਸਲ ਦੇ ਮੌਜੂਦਾ ਸੀਜ਼ਨ ਦੌਰਾਨ ਕਿਸਾਨਾਂ ਨੂੰ ਦਾਣਾ ਮੰਡੀਆਂ ਵਿਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਅਨਾਜ ਮੰਡੀ ਆਲਮਪੁਰ ਵਿਖੇ ਕਣਕ ਦੀ ਹੋ ਰਹੀ ਖ਼ਰੀਦ ਦਾ ਜਾਇਜ਼ਾ ਲੈਣ ਸਮੇਂ ਅਨਾਜ ਮੰਡੀ ਦਾ ਦੌਰਾ ਕਰਦੇ ਹੋਏ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਚੇਅਰਮੈਨ ਮਾਰਕੀਟ ਕਮੇਟੀ ਕਮਲਪ੍ਰੀਤ ਸਿੰਘ ਸੰਧੂ, ਨੰਬਰਦਾਰ ਨਵਦੀਪ ਪਾਲ ਸਿੰਘ ਰਿੰਪਾ ਅਤੇ ਵੱਖ-ਵੱਖ ਖ਼ਰੀਦ ਏਜੰਸੀਆਂ ਦੇ ਇੰਸਪੈਕਟਰ ਵੀ ਮੌਜੂਦ ਸਨ। ਇਸ ਸਮੇਂ ਵਿਧਾਇਕ ਕਰਮਵੀਰ ਘੁੰਮਣ ਨੇ ਸੂਬਾ ਸਰਕਾਰ ਦੀਆਂ ਕਿਸਾਨ ਪੱਖੀ ਨੀਤੀਆਂ ਤੋਂ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਪੰਜਾਬ ਸਰਕਾਰ ਨੇ ਕਿਸਾਨਾਂ ਦੀ ਭਲਾਈ ਵਾਸਤੇ ਵਿਸ਼ੇਸ਼ ਯਤਨ ਕੀਤੇ ਹਨ। ਸਮੇਂ-ਸਮੇਂ ’ਤੇ ਦੇਸ਼ ਦਾ ਅੰਨਦਾਤਾ ਹੋਣ ਵਾਲੇ ਕਿਸਾਨਾਂ ਦੀ ਮਦਦ ਵੀ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ ਅਹਿਮ ਖ਼ਬਰ, 3 ਦਿਨਾਂ ਲਈ ਬੰਦ ਰਹੇਗਾ ਇਹ ਰੇਲਵੇ ਫਾਟਕ

ਉਨ੍ਹਾਂ ਦੱਸਿਆ ਕਿ ਵੱਖ-ਵੱਖ ਮੰਡੀਆਂ ਵਿਚ ਕਣਕ ਦੀ ਖ਼ਰੀਦ ਬਹੁਤ ਹੀ ਸੁਚੱਜੇ ਢੰਗ ਨਾਲ ਚੱਲ ਰਹੀ ਹੈ ਅਤੇ ਕਿਸੇ ਵੀ ਪ੍ਰਕਾਰ ਦਾ ਕੋਈ ਰੌਲਾ ਨਹੀਂ ਹੈ। ਸਮੇਂ ਸਿਰ ਖਰੀਦ ਹੋਣ ਦੇ ਨਾਲ-ਨਾਲ ਲਿਫਟਿੰਗ ਵੀ ਸੁਚਾਰੂ ਰੂਪ ਨਾਲ ਜਾਰੀ ਹੈ ਅਤੇ ਮੰਡੀਆਂ ਵਿਚ ਹਰੇਕ ਅਧਿਕਾਰੀ ਤੇ ਲੇਬਰ ਪੂਰੀ ਜ਼ਿੰਮੇਵਾਰੀ ਨਾਲ ਆਪਣਾ ਕੰਮ ਕਰ ਰਹੀ ਹੈ। ਵਿਧਾਇਕ ਘੁੰਮਣ ਨੇ ਅਨਾਜ ਮੰਡੀ ਵਿਚ ਹਾਜ਼ਰ ਕਿਸਾਨ, ਲੇਬਰ ਅਤੇ ਵੱਖ-ਵੱਖ ਆੜ੍ਹਤੀਆਂ ਦੀਆਂ ਵੱਖ-ਵੱਖ ਸਮੱਸਿਆਵਾਂ ਸੁਣਨ ਉਪਰੰਤ ਇਨ੍ਹਾਂ ਦੇ ਹੱਲ ਲਈ ਸਬੰਧਤ ਅਧਿਕਾਰੀਆਂ ਨੂੰ ਤਾਗੀਦ ਵੀ ਕੀਤੀ।

ਇਹ ਵੀ ਪੜ੍ਹੋ: ਲੁਧਿਆਣਾ ਜ਼ਿਮਨੀ ਚੋਣ ਲਈ ਭਾਜਪਾ ਨੇ ਖਿੱਚੀ ਤਿਆਰੀ, 8 ਸੰਭਾਵੀ ਉਮੀਦਵਾਰਾਂ ਦੀ ਸੂਚੀ ਕੀਤੀ ਤਿਆਰ

ਇਸ ਮੌਕੇ ਹੋਰਨਾਂ ਤੋਂ ਇਲਾਵਾ ਕੌਂਸਲਰ ਗੁਰਦੀਪ ਸਿੰਘ ਸੋਨੂ, ਪ੍ਰਧਾਨ ਦਲਜੀਤ ਸਿੰਘ ਲਾਲੇਵਾਲ, ਨੰਬਰਦਾਰ ਕੁਲਵਿੰਦਰ ਸਿੰਘ, ਰਵਿੰਦਰ ਸਿੰਘ ਸ਼ਾਹੀ, ਲਖਵਿੰਦਰ ਸਿੰਘ ਮੁਲਤਾਨੀ, ਸਰਪੰਚ ਲਵਪ੍ਰੀਤ ਸਿੰਘ ਕੋਟਲਾ, ਲਖਵੀਰ ਸਿੰਘ, ਕੇਹਰ ਸਿੰਘ ਕਾਹਲਵਾਂ, ਅਰਮਨਪ੍ਰੀਤ ਸਿੰਘ, ਇੰਸਪੈਕਟਰ ਮਨਿੰਦਰ ਸਿੰਘ, ਇੰਸਪੈਕਟਰ ਸੁਖਵੰਤ ਸਿੰਘ, ਤਾਰਾ ਸਿੰਘ ਮੁਲਤਾਨੀ, ਮਾਸਟਰ ਸੁਖਵਿੰਦਰ ਸਿੰਘ, ਦਲੀਪ ਸਿੰਘ ਲੱਖੂ, ਸਰਪੰਚ ਸਤਨਾਮ ਸਿੰਘ, ਸ਼ਮਸ਼ੇਰ ਸਿੰਘ, ਭੁਪਿੰਦਰ ਸਿੰਘ, ਪ੍ਰਧਾਨ ਨਰਿੰਦਰਪਾਲ ਸਿੰਘ, ਕਰਨ ਸਿੰਘ, ਡੀ. ਐੱਸ. ਪੀ. ਕਸ਼ਮੀਰ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਹਾਈ ਅਲਰਟ ’ਤੇ ਪੰਜਾਬ, DGP ਵੱਲੋਂ ਚੁੱਕੇ ਜਾ ਰਹੇ ਵੱਡੇ ਕਦਮ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

shivani attri

Content Editor

Related News