ਵਿਧਾਇਕ ਰਾਜਾ ਤੇ ਪ੍ਰਸ਼ਾਸਨ ਨੇ ਖੁੱਲ੍ਹਾ ਦਰਬਾਰ ਲਗਾ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੀਤਾ ਮੌਕੇ ''ਤੇ ਨਿਪਟਾਰਾ
Tuesday, Apr 19, 2022 - 05:21 PM (IST)

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ) : ਵਿਧਾਨ ਸਭਾ ਹਲਕਾ ਉੜਮੁੜ ਟਾਂਡਾ ਦੇ ਵਿਧਾਇਕ ਜਸਵੀਰ ਸਿੰਘ ਰਾਜਾ ਤੇ ਸਮੂਹ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਅੱਜ ਬੇਟ ਖੇਤਰ ਦੇ ਪਿੰਡ ਚੋਹਾਣਾ ਵਿਖੇ ਖੁੱਲ੍ਹਾ ਦਰਬਾਰ ਲਾ ਕੇ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ ਤੇ ਸੰਭਵ ਸ਼ਿਕਾਇਤਾਂ ਦਾ ਮੌਕੇ 'ਤੇ ਨਿਪਟਾਰਾ ਕੀਤਾ। ਇਸ ਖੁੱਲ੍ਹੇ ਦਰਬਾਰ ਦੌਰਾਨ ਪਿੰਡ ਚੋਹਾਣਾ, ਸਲੇਮਪੁਰ, ਜਲਾਲ ਨੰਗਲ, ਟਾਹਲੀ ਆਦਿ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਪ੍ਰਸ਼ਾਸਨਿਕ ਅਧਿਕਾਰੀਆਂ ਨਾਇਬ ਤਹਿਸੀਲਦਾਰ ਮਨਿੰਦਰਪਾਲ ਸਿੰਘ, ਐੱਸ. ਐੱਚ. ਓ. ਟਾਂਡਾ ਹਰਿੰਦਰਪਾਲ ਸਿੰਘ, ਮੈਡਮ ਅੰਜਲੀ ਸ਼ਰਮਾ ਏ. ਪੀ. ਓ. ਬੀ. ਡੀ. ਪੀ. ਓ. ਦਫ਼ਤਰ ਟਾਂਡਾ, ਐੱਸ. ਡੀ. ਓ. ਵਾਟਰ ਸਪਲਾਈ, ਐੱਸ. ਡੀ. ਓ. ਬਿਜਲੀ ਵਿਭਾਗ ਟਾਂਡਾ ਤੇ ਬੇਗੋਵਾਲ ਦੀ ਹਾਜ਼ਰੀ 'ਚ ਲੋਕਾਂ ਨੂੰ ਦਰਪੇਸ਼ ਆ ਰਹੀਆਂ ਵੱਖ-ਵੱਖ ਮੁਸ਼ਕਿਲਾਂ ਸੁਣੀਆਂ ਤੇ ਉਨ੍ਹਾਂ ਦਾ ਹੱਲ ਕੀਤਾ। ਇਸ ਮੌਕੇ ਵਿਧਾਇਕ ਰਾਜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਪ੍ਰਸ਼ਾਸਨ ਖੁਦ ਪਿੰਡ-ਪਿੰਡ ਜਾ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੇਗਾ ਤੇ ਉਨ੍ਹਾਂ ਦਾ ਹੱਲ ਕੀਤਾ ਜਾਵੇਗਾ ਅਤੇ ਇਨ੍ਹਾਂ ਕੰਮਾਂ ਲਈ ਲੋਕਾਂ ਨੂੰ ਸਰਕਾਰੀ ਦਫਤਰਾਂ ਦੇ ਚੱਕਰ ਨਹੀਂ ਲਗਾਉਣੇ ਪੈਣਗੇ।
ਇਹ ਵੀ ਪੜ੍ਹੋ : ਅਕਾਲੀ ਦਲ ਨੇ 'ਆਪ' ਸਰਕਾਰ ਵੱਲੋਂ 3 ਲੱਖ ਕਰੋੜ ਦੇ ਕਰਜ਼ੇ ਦੀ ਜਾਂਚ ਦਾ ਕੀਤਾ ਸਵਾਗਤ, ਕਹੀ ਇਹ ਗੱਲ
ਇਸ ਮੌਕੇ ਚੇਅਰਮੈਨ ਰਜਿੰਦਰ ਸਿੰਘ ਮਾਰਸ਼ਲ ਨੇ ਦੱਸਿਆ ਕਿ ਵਿਧਾਇਕ ਜਸਵੀਰ ਰਾਜਾ 20 ਅਪ੍ਰੈਲ ਨੂੰ ਸਵ. ਬਾਵਾ ਨਿਰੰਜਣ ਸਿੰਘ ਲਾਲੀ ਬਾਵਾ ਮੈਮੋਰੀਅਲ ਲਾਇਬ੍ਰੇਰੀ ਮਿਆਣੀ, 22 ਨੂੰ ਨੱਥੂਪੁਰ ਦੇ ਗੁਰਦੁਆਰਾ ਲੰਗਰ ਹਾਲ 'ਚ ਅਤੇ 25 ਅਪ੍ਰੈਲ ਨੂੰ ਪਿੰਡ ਤਲਵੰਡੀ ਡੱਡੀਆਂ ਵਿਖੇ ਸਵੇਰੇ 11 ਤੋਂ 1.30 ਵਜੇ ਤੱਕ ਲੋਕਾਂ ਦੀਆਂ ਮੁਸ਼ਕਿਲਾਂ ਪ੍ਰਸ਼ਾਸਨਿਕ ਅਧਿਕਾਰੀਆਂ ਦੀ ਹਾਜ਼ਰੀ ਵਿਚ ਸੁਣਨਗੇ। ਇਸ ਮੌਕੇ ਚੇਅਰਮੈਨ ਰਜਿੰਦਰ ਮਾਰਸ਼ਲ, ਕੇਸ਼ਵ ਸਿੰਘ ਸੈਣੀ, ਸੁਖਵਿੰਦਰ ਸਿੰਘ ਕੋਟਲਾ, ਅਵਤਾਰ ਸਿੰਘ ਪਲਾਚੱਕ, ਸਰਪੰਚ ਰਣਜੀਤ ਸਿੰਘ, ਸੁਰਜੀਤ ਸਿੰਘ, ਅਮਰਜੀਤ ਸਿੰਘ, ਦੀਦਾਰ ਸਿੰਘ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ : ਲਾਲ ਕਿਲਾ ਸਮਾਗਮ ਨੂੰ ਲੈ ਕੇ ਦਿੱਲੀ ਕਮੇਟੀ ਦੀ ਕਾਰਜਪ੍ਰਣਾਲੀ 'ਤੇ ਮਨਜੀਤ ਸਿੰਘ GK ਨੇ ਲਾਏ ਵੱਡੇ ਇਲਜ਼ਾਮ