MLA ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਮਿਲੀ ਅੰਤਰਿਮ ਜ਼ਮਾਨਤ
Wednesday, Jul 16, 2025 - 01:53 PM (IST)

ਜਲੰਧਰ (ਵੈੱਬ ਡੈਸਕ)- ਭ੍ਰਿਸ਼ਟਾਚਾਰ ਦੇ ਦੋਸ਼ਾਂ ਵਿਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਵੱਡੀ ਰਾਹਤ ਮਿਲੀ ਹੈ। ਦਰਅਸਲ ਰਾਜਨ ਅਰੋੜਾ ਨੂੰ ਪੰਜਾਬ ਹਰਿਆਣਾ ਹਾਈਕੋਰਟ ਤੋਂ ਅੰਤਰਿਮ ਜ਼ਮਾਨਤ ਮਿਲ ਗਈ ਹੈ। ਮਿਲੀ ਜਾਣਕਾਰ ਮੁਤਾਬਕ ਰਾਜਨ ਅਰੋੜਾ ਵੱਲੋਂ ਜ਼ਮਾਨਤ ਲਈ ਲਾਈ ਪਟੀਸ਼ਨ 'ਤੇ ਅੱਜ ਪੰਜਾਬ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਕੀਤੀ ਗਈ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਅਧਿਆਪਕ ਦਾ ਸ਼ਰਮਨਾਕ ਕਾਰਾ! ਮਾਸੂਮ ਧੀਆਂ ਨਾਲ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ, ਮਿਲੀ ਮਿਸਾਲੀ ਸਜ਼ਾ
ਸੁਣਵਾਈ ਮਗਰੋਂ ਉਸ ਨੂੰ ਹਾਈਕੋਰਟ ਵੱਲੋਂ ਰਾਹਤ ਦਿੰਦੇ ਹੋਏ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ। ਅੰਤਰਿਮ ਜ਼ਮਾਨਤ 24 ਸਤੰਬਰ ਦਿੱਤੀ ਗਈ ਹੈ ਅਤੇ ਉਸ ਦੇ ਬਾਅਦ ਅਗਲੀ ਸੁਣਵਾਈ ਕੀਤੀ ਜਾਵੇਗੀ। ਜ਼ਮਾਨਤ ਮਿਲਣ ਮਗਰੋਂ ਰਮਨ ਅਰੋੜਾ ਦੇ ਪੁੱਤਰ ਨੂੰ ਹੁਣ ਪੁਲਸ ਗ੍ਰਿਫ਼ਤਾਰ ਨਹੀਂ ਕਰ ਸਕੇਗੀ। ਫਿਲਹਾਲ ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਗ੍ਰਿਫ਼ਤਾਰ ਰਮਨ ਅਰੋੜਾ ਦੇ ਪੁੱਤਰ ਰਾਜਨ ਅਰੋੜਾ ਨੂੰ ਵੀ ਜਾਂਚ ਵਿਚ ਜ਼ਰੂਰ ਸ਼ਾਮਲ ਹੋਣਾ ਪਵੇਗਾ ਅਤੇ ਜਾਂਚ ਵਿਚ ਪੂਰਾ ਸਹਿਯੋਗ ਦੇਣਾ ਪਵੇਗਾ।
ਇਹ ਵੀ ਪੜ੍ਹੋ: SGPC ਨੂੰ ਮਿਲੀਆਂ ਧਮਕੀ ਭਰੀਆਂ 5 ਈ-ਮੇਲ, CM ਮਾਨ ਤੇ ਗੁਰਜੀਤ ਔਜਲਾ ਦਾ ਵੀ ਜ਼ਿਕਰ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e