MLA ਰਮਨ ਅਰੋੜਾ ਨੂੰ ਮੁੜ ਮਿਲਿਆ 3 ਦਿਨ ਦਾ ਰਿਮਾਂਡ
Wednesday, Sep 10, 2025 - 05:59 PM (IST)

ਜਲੰਧਰ (ਜਤਿੰਦਰ, ਭਾਰਦਵਾਜ )- ਜਬਰਨ ਵਸੂਲੀ ਦੇ ਮਾਮਲੇ ਵਿੱਚ ਥਾਣਾ ਰਾਮਾ ਮੰਡੀ ਵਿਖੇ ਦਰਜ ਕੀਤੇ ਗਏ ਇਕ ਹੋਰ ਕੇਸ ਵਿੱਚ ਗ੍ਰਿਫ਼ਤਾਰ ਕਰਕੇ ਜੇਲ੍ਹ ਤੋਂ ਲਿਆਂਦੇ ਗਏ ਜਲੰਧਰ ਕੇਂਦਰੀ ਹਲਕੇ ਦੇ ਵਿਧਾਇਕ ਰਮਨ ਅਰੋੜਾ ਦਾ ਅੱਜ ਤਿੰਨ ਦਿਨਾਂ ਦਾ ਰਿਮਾਂਡ ਖ਼ਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਇਥੇ ਅਦਾਲਤ ਨੇ ਉਨ੍ਹਾਂ ਦੇ ਰਿਮਾਂਡ ਵਿੱਚ ਤਿੰਨ ਦਿਨ ਦਾ ਹੋਰ ਵਾਧਾ ਕੀਤੇ ਜਾਣ ਦਾ ਹੁਕਮ ਸੁਣਾਇਆ ਹੈ।
ਇਹ ਵੀ ਪੜ੍ਹੋ: ਪੰਜਾਬ ਦੇ ਇਹ ਸਕੂਲ 4 ਦਿਨ ਰਹਿਣਗੇ ਬੰਦ! ਹੋ ਗਏ ਹੁਕਮ ਜਾਰੀ
ਪੁਲਸ ਵੱਲੋਂ ਵਿਧਾਇਕ ਦਾ 7 ਦਿਨ ਦਾ ਹੋਰ ਰਿਮਾਂਡ ਮੰਗਿਆ ਗਿਆ ਸੀ ਪਰ ਅਦਾਲਤ ਨੇ ਤਿੰਨ ਦਿਨ ਦਾ ਪੁਲਸ ਰਿਮਾਂਡ ਦਿੱਤਾ ਹੈ। ਰਮਨ ਅਰੋੜਾ ਵੱਲੋਂ ਉਨ੍ਹਾਂ ਦੇ ਵਕੀਲ ਦਰਸ਼ਨ ਸਿੰਘ ਦਿਆਲ ਅਤੇ ਨਵੀਨ ਚੱਡਾ, ਮੁਖਤਿਆਰ ਮੁਹੰਮਦ ਵੀ ਅਦਾਲਤ ਵਿੱਚ ਪੇਸ਼ ਹੋਏ। ਹੁਣ ਰਮਨ ਅਰੋੜਾ ਨੂੰ 13 ਸਤੰਬਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਰਮਨ ਅਰੋੜਾ ਨੂੰ ਐਤਵਾਰ ਨੂੰ ਪੇਸ਼ ਕਰਕੇ ਤਿੰਨ ਦਿਨ ਦਾ ਰਿਮਾਂਡ ਲਿਆ ਗਿਆ ਸੀ ਅਤੇ ਹੁਣ ਇਕ ਬਾਰ ਫਿਰ ਪੁਲਸ ਨੇ ਸਰਕਾਰੀ ਵਕੀਲ ਦੀ ਮਦਦ ਨਾਲ ਇਹ ਕਹਿ ਕੇ ਤਿੰਨ ਦਿਨ ਦਾ ਰਿਮਾਂਡ ਹੋਰ ਲਿਆ ਹੈ ਕਿ ਹਿਮਾਚਲ ਪ੍ਰਦੇਸ਼ ਵਿਖੇ ਰਮਨ ਅਰੋੜਾ ਦੀ ਪ੍ਰਾਪਰਟੀ ਸਬੰਧੀ ਜਾਂਚ ਕੀਤੀ ਜਾਣੀ ਹੈ ਅਤੇ ਨਾਲ ਹੀ ਲਾਟਰੀ ਵਾਲਿਆ ਕੋਲੋਂ ਜੋ ਇਹ ਪੈਸੇ ਵਸੂਲਦਾ ਸੀ, ਉਸ ਸਬੰਧੀ ਵੀ ਜਾਂਚ ਕੀਤੀ ਜਾਣੀ ਹੈ। ਇਸ ਦੌਰਾਨ ਉਨ੍ਹਾਂ ਦੇ ਵਕੀਲਾਂ ਨੇ ਅਦਾਲਤ ਨੂੰ ਕਿਹਾ ਕਿ ਪੁਲਸ ਉਨ੍ਹਾਂ ਦੇ ਮੁਅੱਕਲ ਨੂੰ ਜਾਣ ਬੁਝ ਕੇ ਤੰਗ ਪਰੇਸ਼ਾਨ ਕਰ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵੱਡੀ ਵਾਰਦਾਤ! ਜਵਾਕ ਨੂੰ ਅਗਵਾ ਕਰਕੇ ਸ਼ਮਸ਼ਾਨਘਾਟ 'ਚ ਸੁੱਟੀ ਲਾਸ਼
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e