ਜਬਰਨ ਵਸੂਲੀ ਦੇ ਮਾਮਲੇ ''ਚ MLA ਰਮਨ ਅਰੋੜਾ ਨੂੰ ਮਿਲੀ ਜ਼ਮਾਨਤ
Monday, Sep 22, 2025 - 06:43 PM (IST)

ਜਲੰਧਰ- ਜਲੰਧਰ ਵਿਖੇ ਜਬਰਨ ਵਸੂਲੀ ਦੇ ਮਾਮਲੇ ਵਿਚ ਥਾਣਾ ਰਾਮਾ ਮੰਡੀ 'ਚ ਦਰਜ ਕੀਤੇ ਗਏ ਮਾਮਲੇ ਵਿਚ ਵਿਧਾਇਕ ਰਮਨ ਅਰੋੜਾ ਨੂੰ ਜੇ. ਐੱਮ. ਆਈ. ਸੀ. ਰਾਮਪਾਲ ਦੀ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। ਰਮਨ ਅਰੋੜਾ ਖ਼ਿਲਾਫ਼ ਥਾਣਾ ਰਾਮਾ ਮੰਡੀ ਵਿਖੇ ਇਕ ਰਮੇਸ਼ ਕੁਮਾਰ ਨਾਮ ਦੇ ਵਿਅਕਤੀ ਨੇ ਮਾਮਲਾ ਦਰਜ ਕਰਾਇਆ ਸੀ ਕਿ ਰਮਨ ਅਰੋੜਾ ਉਸ ਕੋਲੋਂ ਮਹੀਨਾ ਲੈਂਦਾ ਹੈ, ਇਸੇ ਤਰ੍ਹਾਂ ਇਕ ਰਜਿੰਦਰ ਕੁਮਾਰ ਵਿਅਕਤੀ ਜੋ ਲਾਟਰੀ ਦਾ ਕੰਮ ਕਰਦਾ ਸੀ, ਉਸ ਨੇ ਵੀ ਅਰੋੜਾ ਖ਼ਿਲਾਫ਼ ਪੈਸੇ ਲੈਣ ਦੀ ਸ਼ਿਕਾਇਤ ਦਰਜ ਕਰਵਾਈ ਸੀ ਪਰ ਅੱਜ ਅਦਾਲਤ ਨੇ ਇਸ ਮਾਮਲੇ ਵਿਚ ਰਮਨ ਅਰੋੜਾ ਦੀ ਜ਼ਮਾਨਤ ਮਨਜ਼ੂਰ ਕੀਤੇ ਜਾਣ ਦਾ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ: ਜਲੰਧਰ ਵਾਸੀਆਂ ਲਈ Good News! ਸ਼ਹਿਰ 'ਚ ਚੱਲਣਗੀਆਂ 97 ਇਲੈਕਟ੍ਰਿਕ ਬੱਸਾਂ
ਇਸ ਮਾਮਲੇ ਦੀ ਪੁਸ਼ਟੀ ਐਡਵੋਕੇਟ ਦਰਸ਼ਨ ਦਿਆਲ ਨੇ ਕੀਤੀ ਹੈ। ਉਨ੍ਹਾਂ ਕਿਹਾ ਕਿ ਅਦਾਲਤ ਨੇ 25 ਹਜ਼ਾਰ ਰੁਪਏ ਬਾਂਡ ਭਰਨ ਦੇ ਹੁਕਮ ਦਿੱਤੇ ਹਨ। ਕਿਹਾ ਜਾ ਰਿਹਾ ਹੈ ਕਿ ਅੱਜ ਰਾਤ ਤੱਕ ਵਿਧਾਇਕ ਰਮਨ ਅਰੋੜਾ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਇਸ ਤੋਂ ਪਹਿਲਾਂ ਭ੍ਰਿਸ਼ਟਾਚਾਰ ਦੇ ਮਾਮਲੇ 'ਚ ਰਮਨ ਅਰੋੜਾ ਅਤੇ ਏ. ਟੀ. ਪੀ. ਸੁਖਦੇਵ ਵਸ਼ਿਸ਼ਟ ਨੂੰ ਜ਼ਮਾਨਤ ਮਿਲ ਗਈ ਸੀ। ਹਾਲਾਂਕਿ ਵਿਧਾਇਕ ਰਮਨ ਅਰੋੜਾ ਦੇ ਜੇਲ੍ਹ ਤੋਂ ਆਉਣ ਤੋਂ ਪਹਿਲਾਂ ਉਨ੍ਹਾਂ 'ਤੇ ਥਾਣਾ ਰਾਮਾਮੰਡੀ ਵਿਖੇ ਪਾਰਕਿੰਗ ਠੇਕੇਦਾਰ ਨੇ ਜ਼ਬਰਨ ਵਸੂਲੀ ਦੇ ਦੋਸ਼ ਲਗਾਏ ਸਨ, ਜਿਸ ਦੇ ਚੱਲਦਿਆਂ ਪੁਲਸ ਨੇ ਜ਼ਮਾਨਤ 'ਤੇ ਬਾਰਹ ਆਉਂਦਿਆਂ ਹੀ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ: ਮਹਿੰਦਰ ਕੇਪੀ ਦੇ ਪੁੱਤਰ ਰਿੱਚੀ ਕੇਪੀ ਦੀ ਮੌਤ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, ਰਿਸ਼ਤੇਦਾਰਾਂ ਨੂੰ...
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8