MLA ਰਾਣਾ ਇੰਦਰਪ੍ਰਤਾਪ ਨੇ ਸੁਲਤਾਨਪੁਰ ਲੋਧੀ 'ਚ ਖ਼ੁਦ ਤੋੜਿਆ ਬੰਨ੍ਹ, ਕਿਹਾ-ਮੇਰਾ ਖੇਤਰ ਡੁੱਬ ਰਿਹਾ ਸੀ
Saturday, Jul 15, 2023 - 03:18 PM (IST)
ਸੁਲਤਾਨਪੁਰ ਲੋਧੀ (ਚੰਦਰ)- ਸੁਲਤਾਨਪੁਰ ਲੋਧੀ ਦੇ ਆਜ਼ਾਦ ਵਿਧਾਇਕ ਰਾਣਾ ਇੰਦਰਪ੍ਰਤਾਪ ਸਿੰਘ ਨੇ ਵਰਕਰਾਂ ਅਤੇ ਵੱਖ-ਵੱਖ ਪਿੰਡਾਂ ਦੇ ਵਸਨੀਕਾਂ ਦੀ ਅਗਵਾਈ ਵਿੱਚ ਪਿੰਡ ਭਰੋਆਣਾ ਨੇੜੇ ਧੁੱਸੀ ਬੰਨ੍ਹ ਨੂੰ ਜੇ. ਸੀ. ਬੀ. ਮਸ਼ੀਨ ਨਾਲ ਤੋੜ ਦਿੱਤਾ। ਬੰਨ੍ਹ ਤੋੜਨ ਤੋਂ ਪਹਿਲਾਂ ਵਿਧਾਇਕ ਨੇ ਡ੍ਰੇਨੇਜ ਵਿਭਾਗ ਅਤੇ ਸਥਾਨਕ ਪੁਲਸ ਨੂੰ ਸੁਚੇਤ ਕੀਤਾ ਸੀ ਕਿ ਵਿਭਾਗ ਖ਼ੁਦ ਬੰਨ੍ਹ ਨੂੰ ਤੋੜੇ। ਵਿਧਾਇਕ ਦਾ ਕਹਿਣਾ ਹੈ ਕਿ ਉਸ ਦਾ ਖੇਤਰ ਹੜ੍ਹ ਦੇ ਪਾਣੀ ਵਿਚ ਡੁੱਬ ਰਿਹਾ ਹੈ। ਬੰਨ੍ਹ ਤੋੜਨ ਦੇ ਨਾਲ ਹੜ੍ਹ ਦਾ ਸਾਰਾ ਪਾਣੀ ਫਿਰ ਤੋਂ ਦਰਿਆ ਵਿਚ ਚਲਾ ਜਾਵੇਗਾ, ਜੋ ਅੱਗੇ ਜਾ ਕੇ ਹਰੀਕੇ ਹੈੱਡ ਵਰਕਸ ਵਿਚ ਮਿਲ ਜਾਵੇਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਅਜਿਹਾ ਕਰਕੇ ਆਪਣੇ ਲੋਕਾਂ ਦੀ ਮਦਦ ਕੀਤੀ ਹੈ।
ਇਹ ਵੀ ਪੜ੍ਹੋ- ਗੋਰਾਇਆ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 1 ਵਿਅਕਤੀ ਦੀ ਮੌਤ, ਸੜਕ 'ਤੇ ਬਿਖਰੇ ਸਰੀਰ ਦੇ ਅੰਗ
ਵਿਧਾਇਕ ਨੇ ਕਿਹਾ ਕਿ ਉਨ੍ਹਾਂ ਦੇ ਇਲਾਕੇ ਦੇ ਲੋਕ ਪਾਣੀ ਵਿੱਚ ਘਿਰੇ ਹੋਏ ਹਨ। ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਾਡੇ ਹਲਕੇ ਦੇ 25 ਪਿੰਡ ਪਿਛਲੇ ਚਾਰ ਦਿਨਾਂ ਤੋਂ ਪ੍ਰਭਾਵਿਤ ਹਨ, ਉਨ੍ਹਾਂ ਦੇ ਘਰ ਪਾਣੀ ਵਿੱਚ ਡੁੱਬੇ ਹੋਏ ਹਨ। ਜਿਸ 'ਤੇ ਮੈਂ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਇਹ ਕਦਮ ਚੁੱਕਿਆ ਹੈ। ਦੂਜੇ ਪਾਸੇ ਸਥਾਨਕ ਲੋਕਾਂ ਦਾ ਦੋਸ਼ ਹੈ ਕਿ ਸਾਡੇ ਪਿੰਡ ਪਾਣੀ ਵਿੱਚ ਡੁੱਬ ਰਹੇ ਹਨ। ਉਨ੍ਹਾਂ ਦੇ ਕਹਿਣ 'ਤੇ ਵਿਧਾਇਕ ਰਾਣਾ ਇੰਦਰ ਪ੍ਰਤਾਪ ਸਿੰਘ ਨੇ ਇਹ ਕਦਮ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਕਿਸੇ ਦਾ ਕੋਈ ਨੁਕਸਾਨ ਨਹੀਂ ਹੈ ਕਿਉਂਕਿ ਇਹ ਪਾਣੀ ਅੱਗੇ ਵੀ ਦਰਿਆ ਵਿੱਚ ਮਿਲੇਗਾ।
ਇਹ ਵੀ ਪੜ੍ਹੋ- CM ਭਗਵੰਤ ਮਾਨ ਦਾ ਜਲੰਧਰ ਵਾਸੀਆਂ ਲਈ ਵੱਡਾ ਐਲਾਨ, ਅਫ਼ਸਰਸ਼ਾਹੀ ਨੂੰ ਦਿੱਤੇ ਇਹ ਨਿਰਦੇਸ਼
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:-
https://play.google.com/store/apps/details?id=com.jagbani&hl=en&pli=1
For IOS:-
https://apps.apple.com/in/app/id538323711
ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।