ਸੁਸ਼ੀਲ ਰਿੰਕੂ ਨੇ ਸ਼ਹੀਦ ਕਾਂਸਟੇਬਲ ਗੁਰਦੀਪ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਪ੍ਰਗਟ

10/05/2019 12:11:58 PM

ਜਲੰਧਰ (ਚੋਪੜਾ)— ਵੈਸਟ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੇ ਪਿਛਲੇ ਦਿਨੀਂ ਨਸ਼ਾ ਸਮੱਗਲਰਾਂ ਦੀ ਗੋਲੀ ਲੱਗਣ ਨਾਲ ਸ਼ਹੀਦ ਹੋਏ ਐੱਸ. ਟੀ. ਐੱਫ. ਜਲੰਧਰ ਰੇਂਜ ਦੇ ਕਾਂਸਟੇਬਲ ਗੁਰਦੀਪ ਸਿੰਘ ਦੀ ਦਿਓਲ ਨਗਰ ਰਿਹਾਇਸ਼ ਵਿਖੇ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਦੌਰਾਨ ਵਿਧਾਇਕ ਰਿੰਕੂ ਨੇ ਸ਼ਹੀਦ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਕੈਪ. ਅਮਰਿੰਦਰ ਸਿੰਘ ਸਰਕਾਰ ਨੇ ਪੰਜਾਬ 'ਚੋਂ ਨਸ਼ਿਆਂ ਦਾ ਖਾਤਮਾ ਕਰਨ ਦੀ ਸਹੁੰ ਚੁੱਕੀ ਹੈ। ਨਸ਼ਾ ਸੌਦਾਗਰਾਂ ਖਿਲਾਫ ਕਾਰਵਾਈ ਦੌਰਾਨ ਗੁਰਦੀਪ ਇਸ ਘਟਨਾ ਦਾ ਸ਼ਿਕਾਰ ਹੋ ਗਏ। ਵਿਧਾਇਕ ਰਿੰਕੂ ਨੇ ਕਿਹਾ ਕਿ ਮੁੱਖ ਮੰਤਰੀ ਨੇ ਸਖਤ ਨਿਰਦੇਸ਼ ਦਿੱਤੇ ਹਨ ਕਿ ਹਤਿਆਰਿਆਂ ਨੂੰ ਕਿਸੇ ਕੀਮਤ 'ਤੇ ਬਖਸ਼ਿਆ ਨਾ ਜਾਵੇ ਤੇ ਠੋਸ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਸਖਤ ਤੋਂ ਸਖਤ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰੇਕ ਵਰਕਰ ਪੀੜਤ ਪਰਿਵਾਰ ਨਾਲ ਖੜ੍ਹਾ ਹੈ। ਇਸ ਮੌਕੇ ਖਾਦੀ ਬੋਰਡ ਪੰਜਾਬ ਦੇ ਡਾਇਰੈਕਟਰ ਮੇਜਰ ਸਿੰਘ, ਮੋਨਾ ਗਿੱਲ, ਅਸ਼ਵਨੀ ਜੰਗਰਾਲ, ਅਭੀ ਲੋਚ, ਰਸ਼ਪਾਲ ਜੱਖੂ ਵੀ ਮੌਜੂਦ ਸਨ।


shivani attri

Content Editor

Related News