ਵਿਧਾਇਕ ਟਾਂਡਾ ਜਸਵੀਰ ਰਾਜਾ ਨੇ ਬੇਮੌਸਮੀ ਬਾਰਿਸ਼ ਕਾਰਨ ਨੁਕਸਾਨੀ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ
03/28/2023 2:29:22 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ)- ਟਾਂਡਾ ਇਲਾਕੇ ਵਿੱਚ ਹੋਈ ਬੇਮੌਸਮੀ ਬਰਸਾਤ ਕਾਰਨ ਨੁਕਸਾਨੀ ਗਈ ਹੈ। ਇਸ ਦੌਰਾਨ ਹਾੜੀ ਦੀ ਪ੍ਰਮੁੱਖ ਫ਼ਸਲ ਕਣਕ ਦਾ ਜਾਇਜ਼ਾ ਲੈਣ ਲਈ ਅੱਜ ਹਲਕਾ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਬੇਟ ਖ਼ੇਤਰ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਅਤੇ ਪੂਰੀ ਤਰ੍ਹਾਂ ਨੁਕਸਾਨੀ ਗਈ ਕਣਕ ਦੀ ਫ਼ਸਲ ਦਾ ਜਾਇਜ਼ਾ ਲਿਆ।
ਇਹ ਵੀ ਪੜ੍ਹੋ- ਪਠਾਨਕੋਟ 'ਚ 15 ਸਾਲਾ ਨਾਬਾਲਿਗ ਨੇ ਕੀਤੀ ਅਜਿਹੀ ਕਰਤੂਤ ਦੇਖ ਹੋਵੋਗੇ ਹੈਰਾਨ, ਤਸਵੀਰਾਂ ਹੋਈਆਂ cctv 'ਚ ਕੈਦ
ਇਸ ਮੌਕੇ ਵਿਧਾਇਕ ਜਸਬੀਰ ਸਿੰਘ ਰਾਜਾ ਨੇ ਪਿੰਡ ਜਲਾਲਪੁਰ, ਨਗਲੀ, ਗੁਰਾਲਾ, ਇਬਰਾਹਿਮਪੁਰ, ਨੱਥੂਪੁਰ, ਫਿਰੋਜ, ਰੋਲੀਆਂ ਤੇ ਦਬੁਰਜੀ ਆਦਿ ਪਿੰਡਾਂ ਦੇ ਕਿਸਾਨਾਂ ਦੀ ਫ਼ਸਲ ਦਾ ਜਾਇਜ਼ਾ ਲੈਣ ਉਪਰੰਤ ਦੱਸਿਆ ਕਿ ਬੇਮੌਸਮੀ ਬਾਰਿਸ਼ ਕਾਰਨ ਉਕਤ ਪਿੰਡਾਂ ਦੇ ਕਿਸਾਨਾਂ ਬਹੁਤ ਜ਼ਿਆਦਾ ਨੁਕਸਾਨ ਹੋਇਆ ਹੈ ਅਤੇ ਅਜੇ ਤੱਕ ਵੀ ਕਣਕਾਂ ਵਿਚ ਪਾਣੀ ਖੜ੍ਹਾ ਹੈ। ਉਨ੍ਹਾਂ ਇਸ ਮੌਕੇ ਹੋਰ ਦੱਸਿਆ ਕਿ ਪ੍ਰਭਾਵਿਤ ਕਿਸਾਨਾਂ ਦੇ ਨਾਮ ਨੋਟ ਕੀਤੇ ਗਏ ਹਨ ਅਤੇ ਉਕਤ ਕਿਸਾਨਾਂ ਦੇ ਖੇਤਾਂ ਦੇ ਵਿਸ਼ੇਸ਼ ਗਿਰਦਾਵਰੀ ਕਰਕੇ ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇਗਾ ਕਿਉਂਕਿ ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਪਹਿਲਾਂ ਤੋਂ ਹੀ ਐਲਾਨ ਕਰ ਚੁੱਕੇ ਹਨ।
ਇਹ ਵੀ ਪੜ੍ਹੋ- ਅੰਮ੍ਰਿਤਪਾਲ ਦੇ 5 ਸਾਥੀ ਅਜਨਾਲਾ ਅਦਾਲਤ ’ਚ ਪੇਸ਼, ਹਰਕਰਨ ਸਿੰਘ ਨੂੰ ਭੇਜਿਆ 14 ਦਿਨਾਂ ਲਈ ਜੁਡੀਸ਼ੀਅਲ ਰਿਮਾਂਡ 'ਤੇ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।