25 ਮੋਬਾਇਲ ਕੈਂਪ ਲਾ ਕੇ ਆਯੁਸ਼ਮਾਨ ਸਕੀਮ ਦੀ ਰਜਿਸਟ੍ਰੇਸ਼ਨ ਨੂੰ ਕੀਤਾ ਜਾਵੇਗਾ ਉਤਸ਼ਾਹਤ

12/31/2020 3:28:25 PM

ਜਲੰਧਰ (ਚੋਪੜਾ)— ਪ੍ਰਸ਼ਾਸਨ ਜ਼ਿਲੇ੍ਹ ’ਚ 25 ਮੋਬਾਇਲ ਕੈਂਪ ਲਾ ਕੇ ਆਯੁਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਸਕੀਮ ਦੀ ਰਜਿਸਟ੍ਰੇਸ਼ਨ ਨੂੰ ਉਤਸ਼ਾਹਤ ਕਰੇਗਾ। ਉਕਤ ਜਾਣਕਾਰੀ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਆਯੁਸ਼ਮਾਨ ਸਕੀਮ ਅਧੀਨ ਜ਼ਿਆਦਾ ਤੋਂ ਜ਼ਿਆਦਾ ਲੋਕਾਂ ਨੂੰ 5 ਲੱਖ ਰੁਪਏ ਤੱਕ ਕੈਸ਼ਲੈਸ਼ ਸਿਹਤ ਸੇਵਾਵਾਂ ਦਾ ਲਾਭ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਅਧਿਕਾਰੀਆਂ ਨਾਲ ਕੀਤੀ ਬੈਠਕ ਉਪਰੰਤ ਦਿੱਤੀ।

ਉਨ੍ਹਾਂ ਕਿਹਾ ਕਿ 25 ਕੈਂਪਾਂ ’ਚੋਂ 10 ਸ਼ਹਿਰ ਦੇ ਵੱਖ-ਵੱਖ ਥਾਵਾਂ, 12 ਸਥਾਈ ਕੈਂਪ ਮਾਰਕੀਟ ਕਮੇਟੀ ਦਫ਼ਤਰ ਵਿਚ (ਕਿਸਾਨਾਂ ਲਈ), 1 ਸਥਾਈ ਕੈਂਪ ਟਾਈਪ-1 ਸੇਵਾ ਕੇਂਦਰ ’ਚ ਅਤੇ 2 ਹੋਰ ਸੇਵਾ ਕੇਂਦਰਾਂ ਵਿਚ ਲਾਏ ਜਾਣਗੇ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਦਾ ਲਾਭ ਹਾਸਲ ਕਰਨ ਲਈ ਟਾਈਪ-1 ਸੇਵਾ ਕੇਂਦਰ ਜਾਂ ਹੋਰ ਸਰਕਾਰੀ ਸਿਹਤ ਸੰਭਾਲ ਸੰਸਥਾਵਾਂ ਜਿਨ੍ਹਾਂ ਵਿਚ ਸੀ. ਐੱਚ. ਸੀ., ਸਬ-ਡਵੀਜ਼ਨ ਦਫਤਰ ਅਤੇ ਜ਼ਿਲ੍ਹਾ ਹਸਪਤਾਲ ਸ਼ਾਮਲ ਹਨ, ’ਚ ਆਧਾਰ ਕਾਰਡ ਨਾਲ ਲਿਜਾ ਕੇ ਉਨ੍ਹਾਂ ਦੀ ਰਜਿਸਟ੍ਰੇਸ਼ਨ ਅਤੇ ਈ-ਕਾਰਡ ਬਣਵਾਉਣ ਦਾ ਲਾਭ ਮੌਕੇ ’ਤੇ ਲਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਈ-ਕਾਰਡ ਪ੍ਰਾਪਤ ਕਰਨ ਲਈ ਬਿਨੈਕਾਰ ਕੋਲ ਆਧਾਰ ਕਾਰਡ, ਪੈਨ ਕਾਰਡ, ਰਾਸ਼ਨ ਕਾਰਡ ਜਾਂ ਰਜਿਸਟਰਡ ਨਿਰਮਾਣ ਮਜ਼ਦੂਰ ਕਾਰਡ, ਪੱਤਰਕਾਰ ਆਈ. ਡੀ. (ਯੈਲੋ ਅਤੇ ਐਕਰੀਡੇਸ਼ਨ ਕਾਰਡ) ਅਤੇ ਕਿਸਾਨ ਆਈ. ਡੀ. ਜੇ ਫਾਰਮ ਹੋਣਾ ਜ਼ਰੂਰੀ ਹੈ। ਡਿਪਟੀ ਕਮਿਸ਼ਨਰ ਨੇ ਸਰਵਿਸ ਪ੍ਰੋਵਾਈਡਰ ਕੰਪਨੀ ਵਿਡਾਲ ਹੈਲਥ ਇੰਸ਼ੋਰੈਂਸ ਟੀ. ਪੀ. ਏ. ਦੇ ਅਧਿਕਾਰੀਆਂ ਨੂੰ ਤੁਰੰਤ ਨਿਰਧਾਰਿਤ ਥਾਵਾਂ ’ਤੇ ਕੈਂਪ ਲਾਉਣ ਦੇ ਹੁਕਮ ਜਾਰੀ ਕੀਤੇ ਹਨ। 

ਇਹ ਵੀ ਪੜ੍ਹੋ :  ਇਸ ਪਰਿਵਾਰ ’ਤੇ ਕਾਲ ਬਣ ਕੇ ਆਇਆ ਸਾਲ ਦਾ ਆਖ਼ਰੀ ਦਿਨ, 10 ਸਾਲਾ ਬੱਚੇ ਸਾਹਮਣੇ ਮਾਂ ਦੀ ਦਰਦਨਾਕ ਮੌਤ

ਉਨ੍ਹਾਂ ਕਿਹਾ ਕਿ ਜ਼ਿਲੇ੍ਹ ’ਚ ਸਾਰੀਆਂ 13 ਸਿਹਤ ਸੰਸਥਾਵਾਂ ਅਤੇ 56 ਪ੍ਰਾਈਵੇਟ ਹਸਪਤਾਲਾਂ ਨੂੰ ਸੂਚੀਬੱਧ ਕੀਤਾ ਜਾ ਚੁੱਕਾ ਹੈ। ਯੋਜਨਾ ਅਧੀਨ ਲਾਭ ਪ੍ਰਾਪਤਕਰਤਾ 1579 ਸਿਹਤ ਪੈਕੇਜ ਦਿੱਤੇ ਗਏ ਹਨ, ਜਿਨ੍ਹਾਂ ’ਚੋਂ 180 ਪੈਕੇਜ ਸਰਕਾਰੀ ਹਸਪਤਾਲਾਂ ਲਈ ਰਾਖਵੇਂ ਰੱਖੇ ਗਏ ਹਨ। ਇਨ੍ਹਾਂ ਵਿਚੋਂ 25 ਪੈਕੇਜ ਪ੍ਰਾਈਵੇਟ ਹਸਪਤਾਲਾਂ ਵਿਚ ਰੈਫਰ ਕਰਨਯੋਗ ਹਨ। ਡੀ. ਸੀ. ਨੇ ਕਿਹਾ ਕਿ ਵੈਂਡਰ ਕੰਪਨੀ ਵੱਲੋਂ ਰਜਿਸਟ੍ਰੇਸ਼ਨ ਅਤੇ ਈ-ਕਾਰਡ ਜੈਨਰੇਟ ਕਰਨ ਲਈ 30 ਰੁਪਏ ਫੀਸ ਲਈ ਜਾ ਰਹੀ ਹੈ, ਜਦਕਿ ਸੀ. ਐੱਚ. ਸੀ., ਜ਼ਿਲ੍ਹਾ ਹਸਪਤਾਲ ਅਤੇ ਸਬ-ਡਿਵੀਜ਼ਨਲ ਹਸਪਤਾਲ ਇਹ ਸੇਵਾਵਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ।

PunjabKesari

ਉਨ੍ਹਾਂ ਨੇ ਸਾਰੇ ਐੱਸ. ਡੀ. ਐੱਮਜ਼ ਸਮੇਤ ਸਿਵਲ ਸਰਜਨ ਨੂੰ ਵੀ ਸੀ. ਐੱਮ. ਸੀ. ਦੇ ਕੰਮਕਾਜ ’ਤੇ ਨਜ਼ਰ ਰੱਖਣ ਲਈ ਕਿਹਾ ਹੈ। ਉਨ੍ਹਾਂ ਨੇ ਐੱਸ. ਡੀ. ਐੱਮਜ਼ ਅਤੇ ਸਿਹਤ ਵਿਭਾਗ ਨੂੰ ਕਿਹਾ ਕਿ ਉਹ ਸੀ.ਐੱਸ. ਸੀ., ਸਰਕਾਰੀ, ਅਧਿਕਾਰਤ ਪ੍ਰਾਈਵੇਟ ਹਸਪਤਾਲਾਂ ਵਿਚ ਸੁਚਾਰੂ ਢੰਗ ਨਾਲ ਰਜਿਸਟ੍ਰੇਸ਼ਨ ਲਈ ਨਗਰ ਨਿਗਮ ਦੇ ਕੌਂਸਲਰਾਂ, ਬੀ. ਡੀ. ਪੀ. ਓਜ਼ ਅਤੇ ਸੀ. ਐੱਮ. ਸੀਜ਼ ਦੇ ਮੁਖੀਆਂ ਨਾਲ ਇਸ ਸਬੰਧੀ ਬੈਠਕ ਕਰਨ।

ਯੂ. ਡੀ. ਆਈ. ਡੀ. ਕਾਰਡ ਤੇ ਯੂ. ਈ. ਆਈ. ਪੀ. ਫੇਜ਼-2 ਦੇ ਕੰਮ ਦਾ ਵੀ ਲਿਆ ਜਾਇਜ਼ਾ
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਵਿਸ਼ੇਸ਼ ਜ਼ਰੂਰਤਾਂ ਵਾਲੇ ਵਿਅਕਤੀਆਂ ਨੂੰ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਦੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਿਹਤ ਅਧਿਕਾਰੀਆਂ ਨੂੰ ਇਸ ਯੋਜਨਾ ਅਧੀਨ ਬਿਨੈਕਰਤਾਵਾਂ ਦੇ 100 ਫੀਸਦੀ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੇ ਨਿਪਟਾਰੇ ਦੇ ਕੰਮ ਸਬੰਧੀ 15 ਅਪ੍ਰੇਟਰਾਂ ਨੂ ੰਤਾਇਨਾਤ ਕੀਤਾ ਗਿਆ ਹੈ ਤਾਂ ਕਿ ਯੂ. ਡੀ. ਆਈ. ਡੀ. ਕਾਰਡ ਬਣਾਉਣ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾ ਸਕੇ। ਡਿਪਟੀ ਕਮਿਸ਼ਨਰ ਨੇ ਸ਼ਹਿਰੀ ਵਾਤਾਵਰਣ ਸੁਧਾਰ ਪ੍ਰੋਗਰਾਮ (ਯੂ. ਈ. ਆਈ. ਪੀ.) ਫੇਜ਼-2 ਦੇ ਕੰਮ ਦਾ ਵੀ ਜਾਇਜ਼ਾ ਲਿਆ ਅਤੇ ਸਥਾਨਕ ਸਰਕਾਰਾਂ ਦੇ ਮਹਿਕਮੇ ਦੇ ਅਧਿਕਾਰੀਆਂ ਨੂੰ ਨਿਰਧਾਰਿਤ ਸਮੇਂ ’ਤੇ ਜ਼ਮੀਨੀ ਪੱਧਰ ’ਤੇ ਕੰਮ ਨੂੰ ਯਕੀਨੀ ਬਣਾਉਣ ਦੇ ਹੁਕਮ ਦਿੱਤੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਨੂੰ 126 ਕਰੋੜ ਰੁਪਏ ਪ੍ਰਾਪਤ ਹੋਏ ਹਨ, ਜਿਨ੍ਹਾਂ ਵਿਚੋਂ 112 ਕਰੋੜ ਰੁਪਏ ਦੇ ਕੰਮਾਂ ਦੇ ਟੈਂਡਰ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਖੰਡੇ ਅਤੇ ੧ਓ ਵਾਲੀ ਲੋਈ ਵਾਲੇ ਵਿਵਾਦ ’ਤੇ ਨਵਜੋਤ ਸਿੱਧੂ ਨੇ ਮੰਗੀ ਮੁਆਫ਼ੀ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


shivani attri

Content Editor

Related News