ਜਲੰਧਰ 'ਚ ਘਰਾਂ ਦੇ ਬਾਹਰ ਲੱਗ ਰਹੀਆਂ UID ਨੰਬਰ ਪਲੇਟਾਂ, ਲਿੰਕ ਕੀਤਾ ਜਾ ਰਿਹੈ ਮੋਬਾਇਲ ਨੰਬਰ

03/03/2023 6:29:01 PM

ਜਲੰਧਰ (ਖੁਰਾਣਾ)–ਸ਼ਹਿਰ ਦੀਆਂ 1.16 ਲੱਖ ਪ੍ਰਾਪਰਟੀਆਂ ’ਤੇ ਜਲੰਧਰ ਨਿਗਮ ਅਤੇ ਜਲੰਧਰ ਸਮਾਰਟ ਸਿਟੀ ਦੇ ਅਧਿਕਾਰੀਆਂ ਨੇ ਯੂ. ਆਈ. ਡੀ. ਨੰਬਰ ਪਲੇਟਾਂ ਲਾਉਣ ਦਾ ਜਿਹੜਾ ਪ੍ਰਾਜੈਕਟ ਸ਼ੁਰੂ ਕੀਤਾ ਹੈ, ਉਸ ਦੇ ਤਹਿਤ ਫਿਲਹਾਲ 25 ਹਜ਼ਾਰ ਦੇ ਲਗਭਗ ਘਰਾਂ ’ਤੇ ਇਹ ਪਲੇਟਾਂ ਲਾਈਆਂ ਜਾ ਚੁੱਕੀਆਂ ਹਨ ਅਤੇ ਮਕਸੂਦਾਂ, ਮਖਦੂਮਪੁਰਾ ਏਰੀਆ ਤੋਂ ਬਾਅਦ ਇਹ ਕੰਮ ਮਾਡਲ ਟਾਊਨ ਅਤੇ ਨਾਲ ਲੱਗਦੀਆਂ ਪਾਸ਼ ਆਬਾਦੀਆਂ ਵਿਚ ਕੀਤਾ ਜਾ ਰਿਹਾ ਹੈ।

ਪਤਾ ਲੱਗਾ ਹੈ ਕਿ ਇਨ੍ਹਾਂ ਨੰਬਰ ਪਲੇਟਾਂ ਦੇ ਨਾਲ ਘਰ ਦੇ ਮੁਖੀ ਦਾ ਮੋਬਾਇਲ ਨੰਬਰ ਵੀ ਲਿੰਕ ਕੀਤਾ ਜਾ ਰਿਹਾ ਹੈ, ਜਿਸ ਜ਼ਰੀਏ ਭਵਿੱਖ ਵਿਚ ਟੈਕਸ ਸਬੰਧੀ ਹਰ ਤਰ੍ਹਾਂ ਦੇ ਰਿਮਾਈਂਡਰ, ਮੈਸੇਜ, ਰਸੀਦ ਆਦਿ ਉਸੇ ਮੋਬਾਇਲ ਨੰਬਰ ’ਤੇ ਆਇਆ ਕਰਨਗੀਆਂ।

ਇਹ ਵੀ ਪੜ੍ਹੋ : ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਨਾਲ ਅੱਜ ਸ਼ੁਰੂ ਹੋਵੇਗਾ ਹੋਲਾ-ਮਹੱਲਾ ਦਾ ਪਹਿਲਾ ਪੜਾਅ

ਇਸੇ ਵਿਚਕਾਰ ਨਿਗਮ ਦੇ ਪ੍ਰਾਪਰਟੀ ਟੈਕਸ ਵਿਭਾਗ ਦੇ ਸੁਪਰਿੰਟੈਂਡੈਂਟ ਮਹੀਪ ਸਰੀਨ, ਰਾਜੀਵ ਰਿਸ਼ੀ, ਭੁਪਿੰਦਰ ਸਿੰਘ ਬੜਿੰਗ ਅਤੇ ਭੁਪਿੰਦਰ ਸਿੰਘ ਟਿੰਮੀ ਆਦਿ ਨੇ ਯੂ. ਆਈ. ਡੀ. ਨੰਬਰ ਪਲੇਟਾਂ ਲਾ ਰਹੀ ਕੰਪਨੀ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਪ੍ਰਾਜੈਕਟ ਦੀ ਸਮੀਖਿਆ ਕੀਤੀ ਅਤੇ ਬਾਕੀ ਕੰਮ ਜਲਦ ਨਿਪਟਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੇ ਦੱਸਿਆ ਕਿ ਸ਼ਹਿਰ ਦੀਆਂ ਬਾਕੀ ਪ੍ਰਾਪਰਟੀਆਂ ਸਬੰਧੀ ਹੋਏ ਸਰਵੇ ਨੂੰ ਅਪਡੇਟ ਕਰਨ ਲਈ ਵੀ ਨਿਗਮ ਵੱਲੋਂ ਟੈਂਡਰ ਲਾਏ ਜਾ ਚੁੱਕੇ ਹਨ ਅਤੇ ਜਲਦ ਸਾਰਾ ਟੈਕਸ ਰਿਕਾਰਡ ਇਨ੍ਹਾਂ ਪਲੇਟਾਂ ਜ਼ਰੀਏ ਜੁੜ ਜਾਵੇਗਾ।
ਇਹ ਵੀ ਪੜ੍ਹੋ : 7 ਸਾਲ ਬਾਅਦ ਆਖਿਰ 20 ਸੈਕਟਰਾਂ ’ਚ ਵੰਡਿਆ ਗਿਆ ਜਲੰਧਰ ਸ਼ਹਿਰ, ਜਾਣੋ ਕਿਹੜੇ ਸੈਕਟਰ 'ਚ ਆਉਂਦਾ ਹੈ ਤੁਹਾਡਾ ਘਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


shivani attri

Content Editor

Related News