ਰੂਪਨਗਰ ਜ਼ਿਲ੍ਹਾ ਜੇਲ੍ਹ ’ਚੋਂ ਤਲਾਸ਼ੀ ਦੌਰਾਨ ਮੋਬਾਇਲ ਫੋਨ ਬਰਾਮਦ
Saturday, Aug 26, 2023 - 05:36 PM (IST)

ਰੂਪਨਗਰ (ਵਿਜੇ)-ਜ਼ਿਲ੍ਹਾ ਜੇਲ੍ਹ ਰੂਪਨਗਰ ’ਚੋਂ ਤਲਾਸ਼ੀ ਦੌਰਾਨ ਮੋਬਾਇਲ ਫੋਨ ਬਰਾਮਦ ਹੋਣ ’ਤੇ ਸਿਟੀ ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ। ਪੁਲਸ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਜ਼ਿਲ੍ਹਾ ਰੂਪਨਗਰ ਦੇ ਸਹਾਇਕ ਸੁਪਰਡੈਂਟ ਅਸ਼ੀਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਜੇਲ੍ਹ ’ਚ ਤਲਾਸ਼ੀ ਕੀਤੀ ਜਾ ਰਹੀ ਸੀ ਕਿ ਇਸ ਦੌਰਾਨ ਮੁਲਜ਼ਮ ਪਾਸੋਂ ਇਕ ਮੋਬਾਇਲ ਫੋਨ ਮਾਰਕਾ ਕੰਪਨੀ ਭਾਰਤ, ਰੰਗਾ ਕਾਲਾ ਸਮੇਤ ਬੈਟਰੀ ਬਿਨਾਂ ਸਿਮ ਕਾਰਡ ਬਰਾਮਦ ਹੋਇਆ। ਪੁਲਸ ਨੇ ਮੁਲਜ਼ਮ ਕਰਨ ਕੁਮਾਰ ਪੁੱਤਰ ਜਗਦੀਸ਼ ਕੁਮਾਰ ਮੁਹੱਲਾ ਪਿੱਪਲ ਵਾਲਾ ਪੱਟੀ ਜ਼ਿਲ੍ਹਾ ਤਰਨਤਾਰਨ ਅਤੇ ਨਾ ਮਾਲੂਮ ਵਿਅਕਤੀ/ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ।