ਕਪੂਰਥਲਾ ਜੇਲ੍ਹ ’ਚੋਂ ਲਗਾਤਾਰ ਮਿਲ ਰਹੇ ਮੋਬਾਇਲਾਂ ਤੇ ਨਸ਼ੇ ਵਾਲੇ ਪਦਾਰਥਾਂ ਨੇ ਪ੍ਰਸ਼ਾਸਨ ਦੀ ਵਧਾਈ ਚਿੰਤਾ

Saturday, May 11, 2024 - 05:28 PM (IST)

ਕਪੂਰਥਲਾ ਜੇਲ੍ਹ ’ਚੋਂ ਲਗਾਤਾਰ ਮਿਲ ਰਹੇ ਮੋਬਾਇਲਾਂ ਤੇ ਨਸ਼ੇ ਵਾਲੇ ਪਦਾਰਥਾਂ ਨੇ ਪ੍ਰਸ਼ਾਸਨ ਦੀ ਵਧਾਈ ਚਿੰਤਾ

ਕਪੂਰਥਲਾ (ਭੂਸ਼ਣ, ਮਹਾਜਨ, ਮਲਹੋਤਰਾ)-ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਸਖ਼ਤ ਸੁਰੱਖਿਆ ਪ੍ਰਬੰਧਾਂ ਦੇ ਬਾਵਜੂਦ ਵੀ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਮਿਲ ਰਹੇ ਮੋਬਾਇਲ ਫੋਨਾਂ ਅਤੇ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਨੇ ਜਿੱਥੇ ਜੇਲ੍ਹ ਪ੍ਰਸ਼ਾਸਨ ਨੂੰ ਚਿੰਤਾ ’ਚ ਪਾ ਦਿੱਤਾ ਹੈ, ਉੱਥੇ ਹੀ ਇਸ ਲਗਾਤਾਰ ਹੋ ਰਹੀ ਬਰਾਮਦਗੀ ਨੇ ਜੇਲ੍ਹ ਕੰਪਲੈਕਸ ਦੀ ਸਖ਼ਤ ਸੁਰੱਖਿਆ ਪ੍ਰਣਾਲੀ ’ਤੇ ਸਵਾਲੀਆ ਚਿੰਨ੍ਹ ਲਗਾ ਦਿੱਤੇ ਹਨ।

ਜ਼ਿਕਰਯੋਗ ਹੈ ਕਿ ਸੂਬੇ ਦੀਆਂ ਸਭ ਤੋਂ ਵੱਡੀਆਂ ਜੇਲ੍ਹਾਂ ’ਚ ਸ਼ੁਮਾਰ ਹੋਣ ਵਾਲੀ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ਤਿੰਨ ਜ਼ਿਲ੍ਹਿਆਂ ਜਲੰਧਰ ਕਮਿਸ਼ਨਰੇਟ, ਜਲੰਧਰ ਦਿਹਾਤੀ ਅਤੇ ਕਪੂਰਥਲਾ ਜ਼ਿਲ੍ਹੇ ਦੇ ਕੈਦੀਆਂ ਅਤੇ ਹਵਾਲਾਤੀਆਂ ਨੂੰ ਰੱਖਣ ਦੇ ਲਈ ਜ਼ਿੰਮੇਵਾਰ ਹੈ। ਇਸ 70 ਏਕੜ ’ਚ ਫੈਲੀ ਵਿਸ਼ਾਲ ਜੇਲ੍ਹ ’ਚ ਸੁਰੱਖਿਆ ਪ੍ਰਣਾਲੀ ਲਈ ਕਈ ਕੌਣੀਆ ਸੁਰੱਖਿਆ ਜਾਂਚ ਲਗਾਈ ਗਈ ਹੈ, ਉੱਥੇ ਹੀ ਸੀ. ਆਰ. ਪੀ. ਐੱਫ਼. ਦੀ ਇਕ ਕੰਪਨੀ ਵੀ ਤਾਇਨਾਤ ਕੀਤੀ ਗਈ ਹੈ ਪਰ ਇਸ ਦੇ ਬਾਵਜੂਦ ਵੀ ਕੇਂਦਰੀ ਜੇਲ੍ਹ ’ਚ ਲਗਾਤਾਰ ਮਿਲ ਰਹੇ ਮੋਬਾਇਲ ਫੋਨਾਂ ਅਤੇ ਨਸ਼ੀਲੇ ਪਦਾਰਥਾਂ ਨੇ ਇੰਨੀ ਵੱਡੀ ਸੁਰੱਖਿਆ ’ਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਦਿੱਤੇ ਹਨ।

ਇਹ ਵੀ ਪੜ੍ਹੋ- ਬੈੱਡ ’ਚੋਂ ਮਿਲੀ ਫ਼ੌਜੀ ਦੀ ਲਾਸ਼ ਦੇ ਮਾਮਲੇ 'ਚ ਵੱਡਾ ਖ਼ੁਲਾਸਾ, ਜੀਵਨ ਸਾਥੀ ਦੀ ਭਾਲ 'ਚ ਔਰਤ ਨੇ ਇੰਝ ਫਸਾਇਆ ਸੀ ਜਾਲ 'ਚ

ਗੌਰ ਹੋਵੇ ਕਿ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਹੋ ਰਹੀ ਮੋਬਾਇਲ ਬਰਾਮਦਗੀ ਦੇ ਬਾਅਦ ਕੇਂਦਰੀ ਜੇਲ੍ਹ ਪ੍ਰਸ਼ਾਸਨ ਨੇ ਲਗਾਤਾਰ ਵੱਖ-ਵੱਖ ਬੈਰਕਾਂ ’ਚ ਚੈਕਿੰਗ ਮੁਹਿੰਮ ਚਲਾ ਕੇ ਕਾਫ਼ੀ ਹੱਦ ਤੱਕ ਮੋਬਾਇਲ ਫੋਨ ਦੇ ਇਸਤੇਮਾਲ ਕਰਕੇ ਰੋਕ ਲਗਾ ਦਿੱਤੀ ਸੀ ਪਰ ਹੁਣ ਪਿਛਲੇ ਕੁਝ ਦਿਨਾਂ ਤੋਂ ਫਿਰ ਤੋਂ ਜੇਲ੍ਹ ਕੰਪਲੈਕਸ ’ਚ ਲਗਾਤਾਰ ਮੋਬਾਇਲ ਫੋਨ ਦੀ ਬਰਾਮਦਗੀ ਦੇ ਨਾਲ-ਨਾਲ ਨਸ਼ੀਲੇ ਪਦਾਰਥ ਵੀ ਬਰਾਮਦ ਹੋਏ ਹਨ। ਜਿਸ ਨੂੰ ਲੈ ਕੇ ਥਾਣਾ ਕੋਤਵਾਲੀ ਦੀ ਪੁਲਸ ਨੇ ਜੇਲ੍ਹ ਪ੍ਰਸ਼ਾਸਨ ਦੀ ਸ਼ਿਕਾਇਤ ’ਤੇ ਵੱਡੀ ਗਿਣਤੀ ’ਚ ਮਾਮਲੇ ਵੀ ਦਰਜ ਕੀਤੇ ਹਨ।

ਗੌਰ ਹੋਵੇ ਕਿ ਲੋਕ ਸਭਾ ਚੋਣਾਂ ਦੇ ਇਸ ਦੌਰ ’ਚ ਕੇਂਦਰੀ ਜੇਲ੍ਹ ’ਚ ਮੋਬਾਇਲ ਫੋਨਾਂ ਦੀ ਬਰਾਮਦਗੀ ਹੋਣਾ ਕਈ ਸਵਾਲ ਖੜ੍ਹੇ ਕਰਦਾ ਹੈ। ਲੋਕ ਸਭਾ ਚੋਣਾਂ ਦੀ ਇਸ ਪ੍ਰਕਿਰਿਆ ’ਚ ਸੂਬੇ ਦੀਆ ਸਭ ਤੋਂ ਵੱਡੀ ਜੇਲ੍ਹਾਂ ’ਚ ਸੁਰੱਖਿਆ ਪ੍ਰਬੰਧਾਂ ਨੂੰ ਵਧਾਇਆ ਗਿਆ ਹੈ। ਉੱਥੇ ਹੀ ਜੇਲ੍ਹ ਕੰਪਲੈਕਸਾਂ ’ਚ ਲਗਾਤਾਰ ਚੈਕਿੰਗ ਦੇ ਹੁਕਮ ਜਾਰੀ ਕੀਤੇ ਗਏ ਹਨ ਪਰ ਇਸਦੇ ਬਾਵਜੂਦ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਪਿਛਲੇ ਕਈ ਦਿਨਾਂ ਤੋਂ ਇੰਨੀ ਵੱਡੀ ਮਾਤਰਾ ’ਚ ਮੋਬਾਇਲ ਫੋਨਾਂ ਦੀ ਬਰਾਮਦਗੀ ਅਤੇ ਨਸ਼ੀਲੇ ਪਦਾਰਥਾਂ ਦੇ ਮਿਲਣ ਨਾਲ ਜੇਲ੍ਹ ਪ੍ਰਸ਼ਾਸਨ ਦੀ ਪ੍ਰੇਸ਼ਾਨੀ ਵਧ ਗਈ ਹੈ, ਜਿਸ ਨੂੰ ਲੈ ਕੇ ਰੋਕਣ ਲਈ ਆਉਣ ਵਾਲੇ ਦਿਨਾਂ ’ਚ ਜੇਲ੍ਹ ਪ੍ਰਸ਼ਾਸਨ ਨੂੰ ਵੱਡੇ ਪੱਧਰ ’ਤੇ ਸੁਰੱਖਿਆ ਉਪਾਅ ਕਰਨੇ ਹੋਣਗੇ।

ਇਹ ਵੀ ਪੜ੍ਹੋ- ਅਸ਼ਲੀਲ ਫ਼ਿਲਮਾਂ ਵੇਖਣੀਆਂ ਨੌਜਵਾਨ ਨੂੰ ਪਈਆਂ ਮਹਿੰਗੀਆਂ, ਆਨਲਾਈਨ ਮਿਲੇ ਨੰਬਰ ਨੇ ਫਸਾਇਆ ਕਸੂਤਾ, ਫਿਰ ਹੋਟਲ ’ਚ ਹੋਇਆ...
 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

shivani attri

Content Editor

Related News