ਕੇਂਦਰੀ ਜੇਲ੍ਹ ਕਪੂਰਥਲਾ ’ਚੋਂ 21 ਗ੍ਰਾਮ ਹੈਰੋਇਨ, 26 ਗ੍ਰਾਮ ਗਾਂਜਾ ਤੇ 6 ਮੋਬਾਇਲ ਬਰਾਮਦ

04/29/2023 4:52:59 PM

ਕਪੂਰਥਲਾ (ਭੂਸ਼ਣ, ਮਹਾਜਨ)- ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਬੀਤੇ 2 ਦਿਨਾਂ ਤੋਂ ਲਗਾਤਾਰ ਚੱਲ ਰਹੀ ਚੈਕਿੰਗ ਦੇ ਦੌਰਾਨ ਪੁਲਸ ਅਤੇ ਸੀ. ਆਰ. ਪੀ. ਐੱਫ਼. ਦੀਆਂ ਟੀਮਾਂ ਨੇ ਵੱਖ-ਵੱਖ ਬੈਰਕਾਂ ’ਚ ਚੈਕਿੰਗ ਦੌਰਾਨ 21 ਗ੍ਰਾਮ ਹੈਰੋਇਨ, 26 ਗ੍ਰਾਮ ਗਾਂਜਾ, 6 ਮੋਬਾਇਲ ਅਤੇ 5 ਸਿਮ ਕਾਰਡ ਬਰਾਮਦ ਕੀਤੇ ਹਨ। ਫਿਲਹਾਲ ਕਿਸੇ ਵੀ ਮੁਲਜ਼ਮ ਦੀ ਪਛਾਣ ਨਾ ਹੋਣ ਕਾਰਨ ਥਾਣਾ ਕੋਤਵਾਲੀ ਕਪੂਰਥਲਾ ਦੀ ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਜ਼ਿਕਰਯੋਗ ਹੈ ਕਿ ਸੂਬੇ ਦੀ ਸਭ ਤੋਂ ਵੱਡੀਆਂ ਜੇਲ੍ਹਾਂ ’ਚ ਸ਼ੁਮਾਰ ਹੋਣ ਵਾਲੀ ਕੇਂਦਰੀ ਜੇਲ੍ਹ ਜਲੰਧਰ ਅਤੇ ਕਪੂਰਥਲਾ ’ਚ ਵੀਰਵਾਰ ਦੀ ਦੁਪਹਿਰ ਤੋਂ ਕਪੂਰਥਲਾ ਪੁਲਸ ਸੀ. ਆਰ. ਪੀ. ਐੱਫ਼. ਅਤੇ ਜੇਲ੍ਹ ਪੁਲਸ ਵੱਲੋਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ, ਐੱਸ. ਪੀ. ਡੀ. ਹਰਵਿੰਦਰ ਸਿੰਘ ਅਤੇ ਡੀ. ਐੱਸ. ਪੀ. ਸਬ ਡਿਵੀਜ਼ਨ ਮਨਿੰਦਰਪਾਲ ਸਿੰਘ ਦੀ ਨਿਗਰਾਨੀ ’ਚ ਲਗਾਤਾਰ ਚੈਕਿੰਗ ਦਾ ਦੌਰ ਚੱਲ ਰਿਹਾ ਹੈ। ਇਸੇ ਤਹਿਤ ਵੀਰਵਾਰ ਦੀ ਦੇਰ ਰਾਤ ਜੇਲ੍ਹ ਕੰਪਲੈਕਸ ’ਚ ਵੱਖ-ਵੱਖ ਬੈਰਕਾਂ ਦੀ ਚੈਕਿੰਗ ਦੌਰਾਨ ਅਣਪਛਾਤੇ ਮੁਲਜ਼ਮਾਂ ਵੱਲੋਂ ਸੁੱਟੀ ਗਈ 21 ਗ੍ਰਾਮ ਹੈਰੋਇਨ, 26 ਗ੍ਰਾਮ ਗਾਂਜਾ, 6 ਮੋਬਾਇਲ ਅਤੇ 5 ਸਿਮ ਕਾਰਡ ਬਰਾਮਦ ਹੋਏ।

ਇਹ ਵੀ ਪੜ੍ਹੋ : ਜਲੰਧਰ: ਸ਼ਾਪਿੰਗ ਮਾਲ ’ਚ ਖੁੱਲ੍ਹੇ ਸਪਾ ਸੈਂਟਰ 'ਚ ਵਿਦੇਸ਼ੀ ਕੁੜੀਆਂ ਤੋਂ ਕਰਵਾਇਆ ਜਾ ਰਿਹਾ ਜਿਸਮਫਰੋਸ਼ੀ ਦਾ ਧੰਦਾ, ਖੁੱਲ੍ਹ ਰਹੇ ਵੱਡੇ ਰਾਜ਼

ਪੁਲਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਨਿਸ਼ਚਿਤ ਤੌਰ ’ਤੇ ਜੇਲ੍ਹ ਕੰਪਲੈਕਸ ’ਚ ਚੱਲ ਰਹੀ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਨੂੰ ਵੇਖਦੇ ਹੋਏ ਅਣਪਛਾਤੇ ਮੁਲਜ਼ਮਾਂ ਨੇ ਪੁਲਸ ਦੇ ਡਰ ਤੋਂ ਹੈਰੋਇਨ, ਗਾਂਜਾ ਅਤੇ ਮੋਬਾਇਲ ਫੋਨ ਸੁੱਟ ਦਿੱਤੇ, ਜਿਸ ਨੂੰ ਲੈ ਕੇ ਮੁਲਜ਼ਮਾਂ ਦੀ ਪਛਾਣ ਦੀ ਕੋਸ਼ਿਸ਼ ਜਾਰੀ ਹੈ। ਉੱਥੇ ਹੀ ਪੁਲਸ ਸੂਤਰਾਂ ਦੇ ਅਨੁਸਾਰ ਜੇਲ ਕੰਪਲੈਕਸ ’ਚ ਆਉਣ ਵਾਲੇ ਦਿਨਾਂ ’ਚ ਵੀ ਚੈਕਿੰਗ ਦਾ ਦੌਰ ਜਾਰੀ ਰਹੇਗਾ।

ਇਹ ਵੀ ਪੜ੍ਹੋ : ਪੰਜਾਬ ’ਚ ਅਕਾਲੀ-ਭਾਜਪਾ ਦੇ ਗਠਜੋੜ ਨੂੰ ਲੈ ਕੇ ਕੇਂਦਰੀ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਇਹ ਬਿਆਨ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ


shivani attri

Content Editor

Related News