ਚੋਰਾਂ ਨੇ ਬਣਾਇਆ ਮੋਬਾਇਲ ਫੋਨਾਂ ਦੀ ਦੁਕਾਨ ਨੂੰ ਨਿਸ਼ਾਨਾ, ਲੱਖਾਂ ਦਾ ਸਾਮਾਨ ਚੋਰੀ

06/22/2022 4:24:21 PM

ਕਾਠਗੜ੍ਹ (ਰਾਜੇਸ਼)- ਕਾਠਗਡ਼੍ਹ ਮੋੜ ’ਤੇ ਸਥਿਤ ਇਕ ਮੋਬਾਇਲ ਫੋਨਾਂ ਦੀ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੇ ਸਾਮਾਨ ’ਤੇ ਹੱਥ ਸਾਫ਼ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।   ਕਾਠਗੜ੍ਹ ਮੋੜ ’ਤੇ ਸਥਿਤ ਚੀਮਾ ਟੈਲੀਕਾਮ ਦੁਕਾਨ ਦੇ ਮਾਲਕ ਗੁਰਵਿੰਦਰ ਸਿੰਘ ਚੀਮਾ ਨੇ ਚੋਰੀ ਦੀ ਵਾਰਦਾਤ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਹ ਰੋਜ ਵਾਂਗ ਬੀਤੀ ਸ਼ਾਮ ਨੂੰ ਦੁਕਾਨ ਬੰਦ ਕਰ ਕੇ ਚਲਾ ਗਿਆ ਪਰ ਸਵੇਰੇ ਪੰਜ ਵਜੇ ਦੇ ਕਰੀਬ ਉਸ ਨੂੰ ਕਾਠਗੜ੍ਹ ਜਿਮ ਲਈ ਜਾਂਦੇ ਉਸ ਦੇ ਦੋਸਤਾਂ ਨੇ ਫੋਨ ਕਰਕੇ ਦੱਸਿਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਚੁੱਕਿਆ ਹੋਇਆ ਹੈ, ਜਿਸ ਤੋਂ ਬਾਅਦ ਉਹ ਤੁਰੰਤ ਦੁਕਾਨ ’ਤੇ ਪਹੁੰਚ ਗਿਆ ਅਤੇ ਦੇਖਿਆ ਕਿ ਦੁਕਾਨ ਦਾ ਸ਼ਟਰ ਵਿੰਗਾ ਕਰ ਕੇ ਕਿਸੇ ਚੀਜ਼ ਨਾਲ ਉੱਪਰ ਨੂੰ ਖਿੱਚਿਆ ਹੋਇਆ ਸੀ ।

ਸ਼ਟਰ ਦੀ ਹਾਲਤ ਵੇਖ ਕੇ ਉਸ ਨੂੰ ਚੋਰੀ ਹੋਣ ਦਾ ਸ਼ੱਕ ਹੋਇਆ ਅਤੇ ਉਸ ਨੇ ਤੁਰੰਤ ਥਾਣਾ ਕਾਠਗੜ੍ਹ ਦੀ ਪੁਲਸ ਨੂੰ ਫੋਨ ਕਰ ਕੇ ਦੱਸਿਆ। ਕੁਝ ਹੀ ਦੇਰ ਵਿਚ ਥਾਣਾ ਕਾਠਗਡ਼੍ਹ ਤੋਂ ਪੁਲਸ ਮੁਲਾਜ਼ਮ ਮੌਕੇ ’ਤੇ ਪਹੁੰਚ ਗਏ ਤੇ ਉਨ੍ਹਾਂ ਛਾਣ-ਬੀਣ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ: ਅਹਿਮ ਖ਼ਬਰ: ਭਲਕੇ 12 ਵਜੇ ਤੋਂ ਅਣਮਿੱਥੇ ਸਮੇਂ ਤੱਕ ਬੱਸਾਂ ਦਾ ਰਹੇਗਾ ਚੱਕਾ ਜਾਮ, ਜਾਣੋ ਵਜ੍ਹਾ

ਦੁਕਾਨ ਮਾਲਕ ਚੀਮਾ ਨੇ ਦੱਸਿਆ ਕਿ ਉਸ ਦੀ ਦੁਕਾਨ ਚੋਂ ਮਹਿੰਗੇ ਅਤੇ ਸਸਤੇ ਮੋਬਾਇਲਾਂ ਤੋਂ ਇਲਾਵਾ ਮੁਰੰਮਤ ਲਈ ਆਏ ਮੋਬਾਇਲ, ਮੋਬਾਇਲਾਂ ਦੀ ਅਸੈਸਰੀ ਆਦਿ ਲੱਖਾਂ ਰੁਪਏ ਦਾ ਸਾਮਾਨ ਚੋਰਾਂ ਦੁਆਰਾ ਚੋਰੀ ਕੀਤਾ ਜਾ ਚੁੱਕਿਆ ਹੈ। ਉਸ ਨੇ ਦੱਸਿਆ ਕਿ ਚੋਰੀ ਦੀ ਇਸ ਘਟਨਾ ਨਾਲ ਉਸ ਦਾ ਕਾਫੀ ਨੁਕਸਾਨ ਹੋਇਆ ਹੈ ਜਿਸ ਦੀ ਭਰਪਾਈ ਕਰਨੀ ਉਸ ਲਈ ਬਹੁਤ ਕਠਿਨ ਹੈ। ਚੋਰੀ ਦੀ ਇਸ ਵਾਰਦਾਤ ਨੂੰ ਲੈ ਕੇ ਦੂਜੇ ਦੁਕਾਨ ਦਾਰ ਵੀ ਕਾਫੀ ਚਿੰਤਤ ਹਨ।

ਇਹ ਵੀ ਪੜ੍ਹੋ: ਕੈਬਨਿਟ ਵੱਲੋਂ ਪਾਸ ਪੰਜਾਬ ਲੋਕ ਆਯੁਕਤ ਬਿੱਲ ਦੇ ਇਸ ਵਾਰ ਵੀ ਵਿਧਾਨ ਸਭਾ ’ਚ ਆਉਣ ਦੀ ਸੰਭਾਵਨਾ ਘੱਟ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


shivani attri

Content Editor

Related News