ਨੰਬਰਦਾਰਾਂ ਨੇ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਖੇਤੀ ਵਿਰੋਧੀ ਕਾਨੂੰਨ ਵਾਪਸ ਲੈਣ ਦੀ ਕੀਤੀ ਮੰਗ

01/05/2021 1:02:48 PM

ਟਾਂਡਾ ਉੜਮੁੜ (ਪਰਮਜੀਤ ਸਿੰਘ ਮੋਮੀ,ਜਸਵਿੰਦਰ,ਪੰਡਿਤ): ਨੰਬਰਦਾਰ ਯੂਨੀਅਨ ਬਲਾਕ ਟਾਂਡਾ ਦੀ ਸਬ ਤਹਿਸੀਲ ਟਾਂਡਾ ਵਿਖੇ ਮੀਟਿੰਗ ਹੋਈ। ਮੀਟਿੰਗ ਦੌਰਾਨ ਇਕੱਤਰ ਹੋਏ ਸਮੂਹ ਨੰਬਰਦਾਰਾਂ ਨੇ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਹੋਇਆਂ। ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ।ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਰੰਧਾਵਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਬਲਾਕ ਪ੍ਰਧਾਨ ਡਾ. ਜਸਪਾਲ ਸਿੰਘ ਲੋਧੀ ਚੱਕ ਦੀ ਅਗਵਾਈ ’ਚ ਹੋਈ ਇਸ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਕਿਸਾਨ ਅੰਦੋਲਨ ’ਚ ਆਪਣੀਆਂ ਜਾਨਾਂ ਗਵਾਉਣ ਵਾਲੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਜਸਪਾਲ ਸਿੰਘ ਅਤੇ ਕੈਸ਼ੀਅਰ ਦਰਬਾਰਾ ਸਿੰਘ ਮੂਨਕਾਂ ਨੇ ਕਿਹਾ ਕਿ  ਕੇਂਦਰ ਦੀ ਮੋਦੀ ਸਰਕਾਰ ਨੂੰ ਖੇਤੀ ਵਿਰੁੱਧ ਜਾਰੀ ਕੀਤੇ ਕਾਨੂੰਨ ਜਲਦ ਤੋਂ ਜਲਦ ਵਾਪਸ ਲੈਣੇ ਚਾਹੀਦੇ ਹਨ। ਕਿਉਂਕਿ ਕਿਸਾਨਾਂ ਵਲੋਂ ਕੀਤਾ ਜਾ ਰਿਹਾ ਅੰਦੋਲਨ ਹੁਣ ਇੱਕ ਜਨ ਅੰਦੋਲਨ ਬਣ ਚੁੱਕਾ ਹੈ। ਉਨ੍ਹਾਂ ਚਿਤਾਵਨੀ ਦਿੱਤੀ ਕਿ ਕਾਨੂੰਨ ਵਾਪਸ ਨਾ ਕੀਤੇ ਜਾਣ ਦੀ ਸੂਰਤ ’ਚ ਨੰਬਰਦਾਰ ਯੂਨੀਅਨ ਵਲੋਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਵਿੱਢਿਆ ਗਿਆ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਇਸ ਮੌਕੇ ਯੂਨੀਅਨ   ਦੇ ਜਨਰਲ ਸੈਕਟਰੀ ਲਖਵੀਰ ਸਿੰਘ ਦਵਾਖਰੀ ਨੇ ਕਿਹਾ ਕਿ ਯੂਨੀਅਨ ਵਲੋਂ ਜਿੱਥੇ ਕਿਸਾਨ ਅੰਦੋਲਨ ਨੂੰ 
ਪੂਰੀ ਤਰ੍ਹਾਂ ਸਮਰਥਨ ਦਿੱਤਾ ਜਾ ਰਿਹਾ ਹੈ, ਉੱਥੇ ਹੀ ਆਉਣ ਵਾਲੇ ਦਿਨਾਂ ਵਿੱਚ ਯੂਨੀਅਨ ਵਲੋਂ ਵੱਡੀ ਪੱਧਰ ਤੇ ਦੋਆਬਾ ਕਿਸਾਨ ਸੰਘਰਸ਼ ਕਮੇਟੀ ਦੇ ਸਹਿਯੋਗ ਨਾਲ ਦਿੱਲੀ ਕਿਸਾਨ ਅੰਦੋਲਨ ਵਾਸਤੇ  ਕੂਚ ਕੀਤਾ ਜਾਵੇਗਾ ਅਤੇ ਟੋਲ ਪਲਾਜ਼ਾ ਚੌਲਾਂਗ ’ਚ ਕਿਸਾਨਾਂ ਵੱਲੋਂ ਜਾਰੀ ਰੋਸ ਧਰਨੇ ਵਿੱਚ ਹਰ ਤਰ੍ਹਾਂ ਸਹਿਯੋਗ ਦਿੱਤਾ ਜਾਵੇਗਾ।

ਇਸ ਮੌਕੇ ਯੂਨੀਅਨ ਦੇ ਮੈਂਬਰਾਂ ਨੇ ਕਿਸਾਨ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਲਈ ਸੂਬਾ ਸਰਕਾਰ ਤੋਂ ਆਰਥਿਕ ਤੌਰ ’ਤੇ ਮਦਦ ਕਰਨ ਦੀ ਮੰਗ ਕੀਤੀ।ਇਸ ਮੀਟਿੰਗ ਦੌਰਾਨ ਨੰਬਰਦਾਰ ਹਰਦਿਆਲ ਸਿੰਘ ਮੂਨਕਾਂ,ਸੁਖਵਿੰਦਰ ਸਿੰਘ ਮੂਨਕਾਂ,ਨੰਬਰਦਾਰ ਬਲਵੰਤ ਸਿੰਘ ਰਸੂਲਪੁਰ, ਸਰਪੰਚ ਸਰਬਜੀਤ ਸਿੰਘ ਝਿੰਗੜ ਖੁਰਦ ਆਦਿ ਵੀ ਮੌਜੂਦ ਸਨ। 


Shyna

Content Editor

Related News