ਮੋਦੀ ਸਰਕਾਰ ਨੂੰ ਆਪਣੇ ਹੱਥੀ ਦਿੱਤੀਆਂ ਹੁਣ ਮੂੰਹ ਨਾਲ ਖੋਲ੍ਹਣੀਆਂ ਪੈਣਗੀਆਂ : ਹਰਵੇਲ ਸੈਣੀ

12/18/2020 8:50:55 PM

ਗੜਸ਼ੰਕਰ, (ਸ਼ੋਰੀ) : ਹਰਵੇਲ ਸਿੰਘ ਸੈਣੀ ਪ੍ਰਧਾਨ ਸੋਸ਼ਲ ਵੈਲਫੇਅਰ ਸੁਸਾਇਟੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵੱਲੋਂ ਖੇਤੀ ਸੁਧਾਰ ਬਿੱਲਾਂ ਨੂੰ ਲਿਆਉਣ ਉਪਰੰਤ ਦੇਸ਼ ਭਰ ਦੇ ਕਿਸਾਨਾਂ ਖ਼ਾਸ ਕਰਕੇ ਪੰਜਾਬ ਦੇ ਕਿਸਾਨਾਂ ਨੇ ਜਿਸ ਤਰਾਂ ਆਪਣਾ ਪੱਖ ਰੱਖਦੇ ਹੋਏ ਇਨਾਂ ਬਿੱਲਾਂ ਤੇ ਨਾਰਾਜ਼ਗੀ ਪ੍ਰਗਟਾਈ ਉਸ ਨੂੰ ਦੇਖਦੇ ਹੋਏ ਸੁਰੂਆਤ ਵਿੱਚ ਹੀ ਕੇਂਦਰ ਸਰਕਾਰ ਨੂੰ ਇਨਾਂ ਬਿੱਲਾਂ ਤੇ ਮੁੜ ਵਿਚਾਰ ਲਈ ਕਿਸਾਨਾਂ ਨਾਲ ਗੱਲਬਾਤ ਕਰਨੀ ਚਾਹੀਦੀ ਸੀ ਅਤੇ ਇਨਾਂ ਬਿੱਲਾਂ ਵਿੱਚ ਲੋੜੀਂਦੀਆਂ ਸੋਧਾਂ ਕਰ ਦੇਣੀਆਂ ਚਾਹੀਦੀਆਂ ਸਨ। ਪਰ ਅੱਜ ਕਿਸਾਨਾਂ ਦੀ ਜੋ ਮੁੱਖ ਮੰਗ ਇਹ ਤਿੰਨੋਂ ਕਾਨੂੰਨ ਰੱਦ ਕਰਨ ਦੀ ਬਣ ਚੁੱਕੀ ਹੈ ਤਾਂ ਸਰਕਾਰ ਨੂੰ ਲੋਕਾਂ ਦੀ ਆਵਾਜ਼ ਨੂੰ ਧਿਆਨ ਵਿੱਚ ਰੱਖਦੇ ਬਿਨਾਂ ਦੇਰੀ ਇਹ ਤਿੰਨੋਂ  ਬਿੱਲ ਰੱਦ ਕਰ ਦੇਣੇ ਚਾਹੀਦੇ ਹਨ ਅਤੇ ਕਿਸਾਨ ਜਥੇਬੰਦੀਆਂ ਅਤੇ ਕਿਸਾਨ ਆਗੂਆਂ ਨਾਲ ਬੈਠ ਕੇ ਕਿਸਾਨਾਂ ਦੇ ਭਲੇ ਲਈ ਨਵੇਂ ਸਿਰੇ ਤੋਂ ਨੀਤੀ ਘੜਨੀ ਚਾਹੀਦੀ ਹੈ।
ਉਨਾਂ ਕਿਹਾ ਕਿ ਮੋਦੀ ਸਰਕਾਰ ਦੇ ਅੜੀਅਲ ਰਵੱਈਏ ਕਾਰਨ ਅੱਜ ਪੰਜਾਬ ਦਾ ਕਿਸਾਨ ਇਕ ਵੱਡੇ ਮੁਸ਼ਕਿਲ ਦੌਰ ਵਿੱਚੋਂ ਗੁਜ਼ਰ ਰਿਹਾ ਹੈ ਅਤੇ ਆਉਣ ਵਾਲੀ ਪੀੜੀ ਦੇ ਹੱਕਾਂ ਦੀ ਰਾਖੀ ਲਈ ਕੜਾਕੇ ਦੀ ਠੰਢ ਚ ਦਿੱਲੀ ਦੀਆਂ ਸੜਕਾਂ ਤੇ ਸੰਘਰਸ਼ ਕਰ ਰਿਹਾ ਹੈ ਪਰ ਕਿੰਨੇ ਦੁੱਖ ਵਾਲੀ ਗੱਲ ਹੈ ਕਿ ਕੇਂਦਰ ਸਰਕਾਰ ਇਸ  ਸੰਘਰਸ਼ ਨੂੰ ਅੱਖੋਂ ਓਹਲੇ ਕਰਨ ਦਾ ਸੁਨੇਹਾ ਦੇ ਰਹੀ ਹੈ ਜੋ ਕਿ ਆਉਣ ਵਾਲੇ ਸਮੇਂ ਚ ਇਸ ਸਰਕਾਰ ਲਈ ਹੀ ਬਹੁਤ ਨੁਕਸਾਨਦਾਇਕ ਸਾਬਤ ਹੋਵੇਗਾ। ਉਨਾਂ ਕਿਹਾ ਕਿ ਮੋਦੀ ਸਰਕਾਰ ਨੂੰ ਆਪਣੇ ਹੱਥੀ ਦਿੱਤੀਆ ਹੁਣ ਮੂੰਹ ਨਾਲ ਖੋਲਣੀਆ ਪੈਣਗੀਆ।

Deepak Kumar

This news is Content Editor Deepak Kumar