ਨਕੋਦਰ : ਮੁਹੱਲਾ ਰਵਿਦਾਸਪੁਰਾ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ, ਇਲਾਕਾ ਸੀਲ

08/06/2020 3:36:42 PM

ਨਕੋਦਰ (ਰਜਨੀਸ਼) - ਅੱਜ ਨਕੋਦਰ ਦੇ ਮੁਹੱਲਾ ਰਵਿਦਾਸਪੁਰਾ ਵਿਖੇ 3 ਬੱਚਿਆਂ ਸਮੇਤ 8 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਉਣ ਨਾਲ ਇਲਾਕੇ 'ਚ ਦਹਿਸ਼ਤ ਫੈਲ ਗਈ I ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸੀਨੀਅਰ ਮੈਡੀਕਲ ਅਧਿਕਾਰੀ ਡਾ. ਭੁਪਿੰਦਰ ਕੌਰ ਵੱਲੋਂ ਸਿਟੀ ਪੁਲਸ ਨੂੰ ਸੂਚਿਤ ਕਰਕੇ ਇਲਾਕੇ ਨੂੰ ਸੀਲ ਕਰਵਾ ਦਿੱਤਾ ਗਿਆ ਹੈ I

ਡਾ. ਭੁਪਿੰਦਰ ਕੌਰ ਨੇ ਦੱਸਿਆ ਕਿ ਮੁਹੱਲਾ ਰਵਿਦਾਸਪੁਰਾ ਵਿਖੇ ਇਕ ਵਿਅਕਤੀ ਦੀ ਰਿਪੋਰਟ ਪਾਜ਼ੇਟਿਵ ਆਉਣ ’ਤੇ ਉਸ ਦੇ ਸੰਪਰਕ ’ਚ ਆਏ 11 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ ਦੀ ਅੱਜ ਰਿਪੋਰਟ ਆਉਣ ’ਤੇ 3 ਬੱਚਿਆਂ ਸਮੇਤ 8 ਲੋਕਾਂ ਦੀ ਰਿਪੋਰਟ ਪਾਜ਼ੀਟਿਵ ਹੈ, ਜਿਨ੍ਹਾਂ ਨੂੰ ਮੈਰੀਟੋਰੀਅਸ ਸਕੂਲ ਜਲੰਧਰ ਸ਼ਿਫਟ ਕੀਤਾ ਜਾ ਰਿਹਾ ਹੈ I ਉਨ੍ਹਾਂ ਦੱਸਿਆ ਕਿ ਜਿਸ ਇਲਾਕੇ ਵਿਚ 5 ਤੋਂ ਵੱਧ ਲੋਕ ਕੋਰੋਨਾ ਪਾਜ਼ੇਟਿਵ ਪਾਏ ਜਾਂਦੇ ਹਨ, ਉਸ ਇਲਾਕੇ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਜਾਂਦਾ ਹੈ ਇਸ ਲਈ ਮੁਹੱਲਾ ਰਵਿਦਾਸਪੁਰਾ ਦੇ ਜਿਸ ਇਲਾਕੇ ਵਿਚੋਂ ਪਾਜ਼ੀਟਿਵ ਕੇਸ ਪਾਏ ਗਏ ਹਨ, ਉਸ ਖੇਤਰ ਨੂੰ ਮਾਈਕ੍ਰੋ ਕੰਟੇਨਮੈਂਟ ਜ਼ੋਨ ਐਲਾਨਿਆ ਗਿਆ ਹੈ I ਉਨ੍ਹਾਂ ਦੱਸਿਆ ਕਿ ਅਹਿਤਿਆਤ ਵਜੋਂ ਮੁਹੱਲਾ ਰਵਿਦਾਸਪੁਰਾ ਵਿਖੇ ਕੈਂਪ ਲਗਾ ਕੇ 60 ਸਾਲ ਤੋਂ ਵੱਧ ਉਮਰ ਦੇ ਲੋਕਾਂ, ਹਾਈ ਬਲੱਡ ਪ੍ਰੈਸ਼ਰ ਤੇ ਸ਼ੂਗਰ ਦੇ ਮਰੀਜ਼ਾਂ ਦੇ ਟੈਸਟ ਕੀਤੇ ਜਾਣਗੇ।

Harinder Kaur

This news is Content Editor Harinder Kaur